ਨਵੀਂ ਦਿੱਲੀ: ਕੋਰੋਨਾ ਦੇ ਕਹਿਰ ਵਿਚਾਲੇ ਚਰਚਾ ਹੈ ਕਿ ਹੁਣ ਕਿਸਾਨ ਅੰਦੋਲਨ ਖਤਮ ਹੋ ਜਾਏਗਾ। ਇਸ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਦੋਲਨ ਕਿਸੇ ਵੀ ਕੀਮਤ 'ਤੇ ਖਤਮ ਨਹੀਂ ਹੋਏਗਾ।

ਟਿਕੈਤ ਨੇ ਖਬਰ ਏਜੰਸੀ ਆਈਏਐਨਐਸ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਇਸ ਨੂੰ ਸ਼ਾਹੀਨ ਬਾਗ ਨਾ ਬਣਾਉਣ ਦਿਓ। ਸਾਰੇ ਦੇਸ਼ ਵਿੱਚ ਲੌਕਡਾਊਨ ਲੱਗ ਜਾਏਗਾ ਪਰ ਇਹ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ ਵਾਲੀਆਂ ਥਾਵਾਂ 'ਤੇ ਜੋ ਵੀ ਕੋਰੋਨਾ ਦਿਸ਼ਾ-ਨਿਰਦੇਸ਼ ਲਾਗੂ ਹੋਣਗੇ, ਉਨ੍ਹਾਂ ਦਾ ਪਾਲਣ ਕੀਤਾ ਜਾਵੇਗਾ।

ਦੱਸ ਦਈਏ ਕਿ ਦੇਸ਼ ਦੇ ਅੱਠ ਸੂਬਿਆਂ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਇਨ੍ਹਾਂ ਵਿੱਚ ਪੰਜਾਬ ਤੇ ਦਿੱਲੀ ਵੀ ਸ਼ਾਮਲ ਹਨ। ਦਿੱਲੀ ਵਿੱਚ ਅੱਜ ਤੋਂ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਇਹ ਨਿਯਮ 30 ਅਪ੍ਰੈਲ ਤੱਕ ਜਾਰੀ ਰਹੇਗਾ।




 

 ਕੋਰੋਨਾ ਨੂੰ ਪਏਗੀ ਠੱਲ੍ਹ

ਕੋਰੋਨਾ ਦੇ ਕਹਿਰ 'ਚ ਭਾਰਤੀਆਂ ਲਈ ਵੱਡੀ ਰਾਹਤ ਦੀ ਖਬਰ ਆਈ ਹੈ। ਹੁਣ ਮਹਾਮਾਰੀ ਨੂੰ ਠੱਲ ਪਏਗੀ। ਕੋਰੋਨਾ ਵਾਇਰਸ ਦੀ ਬੇਕਾਬੂ ਹੋ ਰਹੀ ਰਫ਼ਤਾਰ ਨੂੰ ਵੇਖਦਿਆਂ ਭਾਰਤ 'ਚ ਕੋਵਿਡ ਟੀਕੇ ਦਾ ਉਤਪਾਦਨ ਅਗਸਤ ਤਕ ਦੁੱਗਣੇ ਤੋਂ ਵੱਧ ਮਤਲਬ 140 ਮਿਲੀਅਨ ਤਕ ਕੀਤਾ ਜਾ ਸਕਦਾ ਹੈ। ਭਾਰਤ ਸਰਕਾਰ ਦੇ ਸਿਹਤ ਵਿਭਾਗ ਤੇ ਸਰਕਾਰ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਪ੍ਰਧਾਨ ਮੰਤਰੀ ਨੂੰ ਇੱਕ ਪ੍ਰੈਜੇਂਟੇਸ਼ਨ 'ਚ ਦਿੱਤੀ ਹੈ।

ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਵੈਕਸੀਨ ਬਣਾਉਣ ਦੀ ਪ੍ਰਕਿਰਿਆ 'ਚ ਸਰਕਾਰ ਦੇ ਸਹਿਯੋਗ ਨਾਲ ਸੀਰਮ ਇੰਸਟੀਚਿਊਟ ਅਤੇ ਭਾਰਤ ਬਾਇਓਟੈਕ ਮਿਲ ਕੇ ਇਹ ਟੀਚਾ ਪੂਰਾ ਕਰ ਸਕਦੇ ਹਨ। ਮੌਜੂਦਾ ਸਮੇਂ 'ਚ ਪੂਨਾ ਸਥਿੱਤ ਸੀਰਮ ਇੰਸਟੀਚਿਊਟ ਆਫ਼ ਇੰਡੀਆ ਇਕ ਮਹੀਨੇ 'ਚ ਕੋਵਿਸ਼ੀਲਡ ਦੀਆਂ 60 ਮਿਲੀਅਨ ਖੁਰਾਕਾਂ ਬਣਾ ਰਿਹਾ ਹੈ, ਜਦਕਿ ਭਾਰਤ ਬਾਇਓਟੈਕ 4 ਮਿਲੀਅਨ ਕੋਵੈਕਸੀਨ ਤਿਆਰ ਕਰ ਰਿਹਾ ਹੈ। ਇਸ ਸਮੇਂ ਪੂਰਾ ਦੇਸ਼ ਕੋਰੋਨਾ ਲਾਗ ਦੀ ਦੂਜੀ ਲਹਿਰ ਦੀ ਲਪੇਟ 'ਚ ਹੈ।

ਰੋਜ਼ਾਨਾ ਸਾਹਮਣੇ ਆ ਰਹੇ ਨਵੇਂ ਮਰੀਜ਼ਾਂ ਦੀ ਗਿਣਤੀ ਹਾਲ ਹੀ 'ਚ 1 ਲੱਖ ਦੇ ਅੰਕੜੇ ਨੂੰ ਛੋਹ ਗਈ ਹੈ। ਇਹ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਹੁਣ ਤਕ ਦਾ ਸਭ ਤੋਂ ਵੱਡਾ ਅੰਕੜਾ ਹੈ। ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਬਣੇ ਹਾਲਾਤ ਅਤੇ ਸੂਬਿਆਂ 'ਚ ਟੀਕਾਕਰਨ ਮੁਹਿੰਮ ਦੀ ਸਥਿਤੀ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ (8 ਅਪ੍ਰੈਲ) ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ-ਚਰਚਾ ਕਰਨਗੇ।

 


 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ