ਅੰਮ੍ਰਿਤਸਰ: ਪੰਜਾਬ ਵਿੱਚ 10 ਅਪ੍ਰੈਲ ਨੂੰ ਅਧਿਕਾਰਤ ਤੌਰ 'ਤੇ ਕਣਕ ਦੀ ਫਸਲ ਦੀ ਖਰੀਦ ਸ਼ੁਰੂ ਹੋ ਗਈ ਹੈ। ਪਰ ਸ਼ਨੀਵਾਰ ਨੂੰ ਆੜ੍ਹਤੀਆਂ ਅਤੇ ਮਜ਼ਦੂਰ ਯੂਨੀਅਨ ਵੱਲੋਂ ਕੀਤੀ ਹੜਤਾਲ ਕਾਰਨ ਸਰਕਾਰੀ ਖਰੀਦ ਸ਼ੁਰੂ ਨਹੀਂ ਹੋਈ। ਅੰਮ੍ਰਿਤਸਰ ਦੀ ਮੁੱਖ ਫਸਲ ਖਰੀਦ ਬਾਜ਼ਾਰ ਦਾਣਾ ਮੰਡੀ ਭਗਤਵਾਲਾ ਵਿੱਚ ਮੰਡੀ ਖਾਲੀ ਪਈ ਹੈ। ਕੋਈ ਵੀ ਕਿਸਾਨ ਕਣਕ ਦੀ ਫਸਲ ਲੈ ਕੇ ਮੰਡੀ ਨਹੀਂ ਆਇਆ।


ਮਜ਼ਦੂਰ ਯੂਨੀਅਨ ਦਾ ਕਹਿਣਾ ਹੈ ਕਿ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਆਪਣੇ ਹੱਕਾਂ ਲਈ ਲੜ੍ਹ ਰਹੇ ਹਨ। ਅਸੀਂ ਉਨ੍ਹਾਂ ਦੇ ਸਮਰਥਨ ਵਿਚ ਹੜਤਾਲ ਕਰ ਰਹੇ ਹਾਂ ਕਿਉਂਕਿ ਜੇਕਰ ਕੇਂਦਰ ਸਰਕਾਰ ਦੀ ਫਸਲ ਦੀ ਖਰੀਦ ਨੀਤੀ ਲਾਗੂ ਕੀਤੀ ਜਾਂਦੀ ਹੈ ਤਾਂ ਮਜ਼ਦੂਰ ਖ਼ਤਮ ਹੋ ਜਾਣਗੇ। ਉਧਰ ਆੜ੍ਹਤੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਕੇਂਦਰ ਵੱਲੋਂ ਫਸਲ ਦੀ ਖਰੀਦ ਲਈ ਅਦਾਇਗੀ ਕੀਤੀ ਗਈ ਹੈ, ਫਿਰ ਕਿਸਾਨਾਂ ਨੂੰ ਫਸਲਾਂ ਦੀ ਬਿਜਾਈ ਲਈ ਜੋ ਆੜ੍ਹਤੀਆਂ ਤੋਂ ਪੈਸੇ ਉਧਾਰ ਲਿਆ ਹੋਇਆ ਉਹ ਵਾਪਸ ਕਿਵੇਂ ਕੀਤਾ ਆਵੇਗਾ। ਇਸ ਲਈ ਜਦੋਂ ਤੱਕ ਕੇਂਦਰ ਸਿੱਧੀ ਅਦਾਇਗੀ ਦਾ ਫੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਹੜਤਾਲ ਲਗਾਤਾਰ ਜਾਰੀ ਰਹੇਗੀ।


ਇਸ ਸਬੰਧੀ ਮੰਡੀ ਬੋਰਡ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਆੜ੍ਹਤੀਆਂ ਅਤੇ ਕਿਸਾਨਾਂ ਦੀ ਹੜਤਾਲ ਕਾਰਨ ਅੱਜ ਫਸਲ ਦੀ ਖਰੀਦ ਸ਼ੁਰੂ ਨਹੀਂ ਹੋਈ ਹੈ। ਇਸ ਦੇ ਨਾਲ ਸ਼ੁੱਕਰਵਾਰ ਨੂੰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਕੋਵਿਡ ਨਾਲ ਸਬੰਧਤ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ / ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੇਟਾਈਜ਼ਰ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ। ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕਦੀ ਹੈ।


ਇਹ ਵੀ ਪੜ੍ਹੋ: L.O.U.D ਐਲਬਮ ਨਾਲ ਸਭਦਾ ਮਨੋਰੰਜਨ ਕਰੇਗਾ Ranjit Bawa


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904