![ABP Premium](https://cdn.abplive.com/imagebank/Premium-ad-Icon.png)
Farmers Protest: ਕਿਸਾਨਾਂ ਦੀ ਅੱਜ ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ, 26 ਜਨਵਰੀ ਨੂੰ ਟਰੈਕਟਰ ਮਾਰਚ 'ਤੇ ਵੀ ਹੋਏਗਾ ਵਿਚਾਰ
ਸੰਯੁਕਤ ਕਿਸਾਨ ਮੋਰਚਾ ਅੱਜ ਵੀ ਕਿਸਾਨ ਅੰਦੋਲਨ ਸਬੰਧੀ ਆਪਣੀਆਂ ਮੰਗਾਂ 'ਤੇ ਅੜੇ ਹੋਇਆ ਹੈ। ਅੱਜ ਸਵੇਰੇ 11 ਵਜੇ ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਣੀ ਹੈ।
![Farmers Protest: ਕਿਸਾਨਾਂ ਦੀ ਅੱਜ ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ, 26 ਜਨਵਰੀ ਨੂੰ ਟਰੈਕਟਰ ਮਾਰਚ 'ਤੇ ਵੀ ਹੋਏਗਾ ਵਿਚਾਰ An important meeting of farmers today at Singhu Border, decision on Tractor March to be taken for 26 January Farmers Protest: ਕਿਸਾਨਾਂ ਦੀ ਅੱਜ ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ, 26 ਜਨਵਰੀ ਨੂੰ ਟਰੈਕਟਰ ਮਾਰਚ 'ਤੇ ਵੀ ਹੋਏਗਾ ਵਿਚਾਰ](https://feeds.abplive.com/onecms/images/uploaded-images/2021/12/26/386473fb09619f18587b24de3816a353_original.png?impolicy=abp_cdn&imwidth=1200&height=675)
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਅੱਜ ਵੀ ਕਿਸਾਨ ਅੰਦੋਲਨ ਸਬੰਧੀ ਆਪਣੀਆਂ ਮੰਗਾਂ 'ਤੇ ਅੜੇ ਹੋਇਆ ਹੈ। ਅੱਜ ਸਵੇਰੇ 11 ਵਜੇ ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਣੀ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਸੂਬਾ ਸਰਕਾਰਾਂ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਵਾਅਦਿਆਂ 'ਤੇ ਵਿਚਾਰ ਕੀਤਾ ਜਾਵੇਗਾ। ਕਿਸਾਨਾਂ ਨੇ ਸਰਕਾਰ ਨੂੰ 15 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਸੀ।
ਕੌਣ ਅਤੇ ਕਿਹੜੇ ਕਿਸਾਨ ਆਗੂ ਸ਼ਾਮਲ ਹੋਣਗੇ?
ਹੁਣ ਸਵਾਲ ਇਹ ਹੈ ਕਿ ਕੀ ਕਿਸਾਨ ਆਪਣਾ ਅੰਦੋਲਨ ਅੱਗੇ ਵੀ ਜਾਰੀ ਰੱਖਣਗੇ? ਇਸ ਸਵਾਲ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ 'ਤੇ ਹੋਣ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਭਰੋਸੇ ’ਤੇ ਅੰਦੋਲਨ ਸਸਪੈਂਡ ਕਰ ਦਿੱਤਾ ਸੀ ਪਰ ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਵਿੱਚ ਦਰਸ਼ਨਪਾਲ, ਬਲਬੀਰ ਰਾਜੇਵਾਲ, ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਗੁਰਨਾਮ ਚੜੂਨੀ, ਸ਼ਿਵ ਕੁਮਾਰ ਸ਼ਰਮਾ, ਜੋਗਿੰਦਰ ਉਗਰਾਹਾਂ ਸ਼ਾਮਲ ਹੋਣਗੇ।
26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਬਾਰੇ ਵੀ ਫੈਸਲਾ ਲਿਆ ਜਾਵੇਗਾ
ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਵਾਅਦਿਆਂ ਅਤੇ ਭਰੋਸੇ ਦੀ ਸਮੀਖਿਆ ਕੀਤੀ ਜਾਵੇਗੀ। ਸਾਂਝੇ ਮੋਰਚੇ ਵੱਲੋਂ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਬਾਰੇ ਵੀ ਫੈਸਲਾ ਲਿਆ ਜਾਵੇਗਾ। ਇੰਨਾ ਹੀ ਨਹੀਂ ਅੱਜ ਦੀ ਮੀਟਿੰਗ ਵਿੱਚ ਹੋਰ ਵੀ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਚੋਣ ਲੜ ਰਹੇ ਕਿਸਾਨ ਜਥੇਬੰਦੀ ਦੇ ਆਗੂਆਂ ਖ਼ਿਲਾਫ਼ ਵੀ ਕਾਰਵਾਈ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਦੀ ਪ੍ਰੈਸ ਕਾਨਫਰੰਸ ਕਰਨ ਦਾ ਵੀ ਪ੍ਰੋਗਰਾਮ ਹੈ।
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)