'ਆਪ' ਸਰਕਾਰ ਦਾ ਇੱਕ ਹੋਰ ਵੱਡਾ ਐਲਾਨ, ਸੂਰਜੀ ਊਰਜਾ ਨਾਲ ਚੱਲਣਗੇ ਖੇਤੀ ਟਿਊਬਵੈੱਲ
ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਮਾਨ ਸਰਕਾਰ ਪੰਜਾਬ ਭਰ ਵਿੱਚੋਂ 1 ਲੱਖ ਖੇਤੀਬਾੜੀ ਸਬੰਧਤ ਟਿਊਬਵੈੱਲਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵੱਲ ਤਬਦੀਲ ਕਰੇਗੀ। ਇਸ ਨਾਲ ਤਕਰੀਬਨ ਬਿਜਲੀ ਸਬਸਿਡੀ ‘ਚੋਂ 200 ਕਰੋੜ ਦੀ ਬੱਚਤ ਹੋਵੇਗੀ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਸੂਬੇ ਵਿਚਲੀ ਭਗਵੰਤ ਮਾਨ ਸਰਕਾਰ ਦੀ ਪਲਾਨਿੰਗ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚੋਂ ਇੱਕ ਲੱਖ ਖੇਤੀਬਾੜੀ ਨਾਲ ਸਬੰਧਤ ਟਿਊਬਵੈੱਲਾਂ ਨੂੰ ਸੂਰਜੀ ਊਰਜਾ ਨਾਲ ਚਲਾਇਆ ਜਾਏਗਾ। ਇਸ ਨਾਲ ਬਿਜਲੀ ਸੰਕਟ ਨਾਲ ਨਜਿੱਠਣ ਵਿੱਚ ਸਹਾਇਤਾ ਮਿਲੇਗੀ।
ਇਹ ਵੀ ਪੜ੍ਹੋ- ਜਰਮਨੀ ਦੇ ਨਿਵੇਸ਼ਕਾਂ ਨੂੰ ਮਿਲੇ ਸੀਐਮ ਮਾਨ, ਪੰਜਾਬ 'ਚ ਨਿਵੇਸ਼ ਕਰਨ ਲਈ ਕਿਹਾ, ਕਈਆਂ ਨੇ ਭਰੀ ਹਾਮੀ
ਇਸ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਮਾਨ ਸਰਕਾਰ ਪੰਜਾਬ ਭਰ ਵਿੱਚੋਂ 1 ਲੱਖ ਖੇਤੀਬਾੜੀ ਸਬੰਧਤ ਟਿਊਬਵੈੱਲਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵੱਲ ਤਬਦੀਲ ਕਰੇਗੀ। ਇਸ ਨਾਲ ਤਕਰੀਬਨ ਬਿਜਲੀ ਸਬਸਿਡੀ ‘ਚੋਂ 200 ਕਰੋੜ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਟਿਊਬਵੈੱਲਾਂ ਨੂੰ ਵੀ ਸੂਰਜੀ ਊਰਜਾ ਵੱਲ ਤਬਦੀਲ ਕਰਾਂਗੇ।
ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਜੀ ਦੀ ਸਰਕਾਰ ਨੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ ਬਚਣਗੇ, ਜੋ ਆਮ ਲੋਕਾਂ ਦੀ ਭਲਾਈ ਉਤੇ ਖਰਚੇ ਜਾਣਗੇ। ਇਸ ਪ੍ਰਾਜੈਕਟ ਤਹਿਤ 25000 ਮੋਟਰਾਂ ਲਈ 54 ਮੈਗਾਵਾਟ ਦਾ ਟੈਂਡਰ ਕੀਤਾ ਜਾ ਚੁੱਕਾ ਹੈ। pic.twitter.com/akBGzavfT0
— Aman Arora (@AroraAmanSunam) September 12, 2022
ਇਹ ਵੀ ਪੜ੍ਹੋ- ਸਿੱਖੀ ਕਿਰਦਾਰ ਵਿੱਚ ਨਜ਼ਰ ਆਏ Akshay kumar, ਸੋਸ਼ਲ ਮੀਡੀਆ 'ਤੇ ਵਿਰੋਧ, ਕਿਹਾ ਨਾ ਕਰੋ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ- ਜਾਇਦਾਦ ਉਤਰਾਧਿਕਾਰ ਕਾਨੂੰਨ 'ਚ ਮਰਦਾਂ ਨੂੰ ਪਹਿਲ ਕਿਉਂ, ਪਟੀਸ਼ਨ ਮਗਰੋਂ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਕੀਤਾ ਤਲਬ