(Source: ECI/ABP News)
ਕੇਂਦਰ ਸਰਕਾਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ, ਕਣਕ ਦੇ ਸੀਜ਼ਨ 'ਚ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਪੰਜਾਬ ਲਈ ਮੁਸੀਬਤ ਇਹ ਹੈ ਕਿ ਕਣਕ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਜੇਕਰ ਚੌਲਾਂ ਦੀ ਚੁਕਾਈ ਨਹੀਂ ਹੁੰਦੀ ਤਾਂ ਕਣਕ ਦੇ ਭੰਡਾਰਨ ਦੀ ਸਮੱਸਿਆ ਆਏਗੀ। ਇਸ ਦੇ ਨਾਲ ਬਾਰਦਾਨੇ ਦੀ ਵੀ ਮੁਸੀਬਤ ਖੜ੍ਹੀ ਹੋ ਸਕਦੀ ਹੈ।
![ਕੇਂਦਰ ਸਰਕਾਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ, ਕਣਕ ਦੇ ਸੀਜ਼ਨ 'ਚ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ Another blow to Punjab by the Union government could be a major setback in the wheat season ਕੇਂਦਰ ਸਰਕਾਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ, ਕਣਕ ਦੇ ਸੀਜ਼ਨ 'ਚ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ](https://static.abplive.com/wp-content/uploads/sites/5/2019/05/04165024/4-wheat-lifting-problem-in-fazilka-grain-market.jpg?impolicy=abp_cdn&imwidth=1200&height=675)
ਚੰਡੀਗੜ੍ਹ: ਕੇਂਦਰ ਸਰਕਾਰ (Central Goverment) ਨੇ ਪੰਜਾਬ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਇਸ ਨਾਲ ਕਣਕ ਦੇ ਸੀਜ਼ਨ (wheat season) ਵਿੱਚ ਵੱਡੀ ਮੁਸੀਬਤ ਖੜ੍ਹੀ ਹੋ ਸਕਦੀ ਹੈ। ਦਰਅਸਲ ਕੇਂਦਰ ਸਰਕਾਰ ਨੇ ਅਚਾਨਕ ਪੰਜਾਬ ਦੀਆਂ ਮਿੱਲਾਂ (Punjab's mills) ਤੋਂ ਚੌਲ ਲੈਣੇ ਬੰਦ ਕਰ ਦਿੱਤੇ ਹਨ। ਇਸ ਕਾਰਨ ਪੰਜਾਬ ’ਚ ਕਰੀਬ 4300 ਚੌਲ ਮਿੱਲਾਂ ’ਚ ਛੜਾਈ ਦਾ ਕੰਮ ਬੰਦ ਹੋ ਗਿਆ ਹੈ।
ਸੂਤਰਾਂ ਮੁਤਾਬਕ ਕੇਂਦਰੀ ਖੁਰਾਕ ਮੰਤਰਾਲੇ ਨੇ 16 ਫਰਵਰੀ ਨੂੰ ਫ਼ਰਮਾਨ ਜਾਰੀ ਕੀਤੇ ਸਨ ਕਿ ਪੰਜਾਬ ’ਚੋਂ ਤਾਂ ਹੀ ਚੌਲ ਲਿਆ ਜਾਵੇਗਾ ਕਿ ਜੇਕਰ ਇਨ੍ਹਾਂ ਚੌਲਾਂ ਵਿੱਚ ਪ੍ਰੋਟੀਨ ਵਾਲਾ ਚੌਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਚੌਲ ਮਿੱਲਾਂ ਕੋਲ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਪ੍ਰੋਟੀਨ ਵਾਲਾ ਚੌਲ ਆਮ ਚੌਲਾਂ ਵਿੱਚ ਮਿਕਸ ਕਰ ਸਕਣ।
ਪੰਜਾਬ ਲਈ ਮੁਸੀਬਤ ਇਹ ਹੈ ਕਿ ਕਣਕ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਜੇਕਰ ਚੌਲਾਂ ਦੀ ਚੁਕਾਈ ਨਹੀਂ ਹੁੰਦੀ ਤਾਂ ਕਣਕ ਦੇ ਭੰਡਾਰਨ ਦੀ ਸਮੱਸਿਆ ਆਏਗੀ। ਇਸ ਦੇ ਨਾਲ ਬਾਰਦਾਨੇ ਦੀ ਵੀ ਮੁਸੀਬਤ ਖੜ੍ਹੀ ਹੋ ਸਕਦੀ ਹੈ। ਜੇਕਰ ਮਾਮਲਾ ਨਾ ਸੁਲਝਿਆ ਤਾਂ ਕਣਕ ਦੇ ਸੀਜ਼ਨ ਲਈ ਵੀ ਕੇਂਦਰ ਸਰਕਾਰ ਨੇ ਸੀਸੀਐਲ ਦੇਣ ਤੋਂ ਇਨਕਾਰ ਕਰ ਦੇਣਾ ਹੈ।
ਸੂਤਰਾਂ ਅਨੁਸਾਰ ਕੇਂਦਰੀ ਖੁਰਾਕ ਮੰਤਰਾਲੇ ਨੇ ਪੱਤਰ ਵਿੱਚ ਦੱਸਿਆ ਸੀ ਕਿ ਮਿੱਡ-ਡੇਅ ਮੀਲ ਤੇ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਤਹਿਤ ਪ੍ਰੋਟੀਨ ਦੀ ਮਾਤਰਾ ਵਾਲਾ ਚੌਲ ਦਿੱਤਾ ਜਾਣਾ ਹੈ, ਜਿਨ੍ਹਾਂ ਦੀ ਡਲਿਵਰੀ ਛੇ ਸੂਬਿਆਂ ਤੋਂ ਲਈ ਜਾਣੀ ਹੈ।
ਇਨ੍ਹਾਂ ਸੂਬਿਆਂ ਵਿਚ ਪੰਜਾਬ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸਾਫ ਕੀਤਾ ਹੈ ਕਿ ਜੇਕਰ ਪ੍ਰੋਟੀਨ ਵਾਲਾ ਚੌਲ ਮਿਕਸ ਕਰਕੇ ਨਹੀਂ ਦਿੱਤਾ ਜਾਵੇਗਾ ਤਾਂ ਬਾਕੀ ਚੌਲਾਂ ਦੀ ਡਲਿਵਰੀ ਵੀ ਨਹੀਂ ਲਈ ਜਾਵੇਗੀ। ਮਿਕਸ ਕਰਨ ਵਾਸਤੇ ਕਰੀਬ 10 ਹਜ਼ਾਰ ਮੀਟਰਿਕ ਟਨ ਪ੍ਰੋਟੀਨ ਵਾਲਾ ਚੌਲ ਲੋੜੀਦਾ ਹੈ।
ਉਧਰ, ਪ੍ਰੋਟੀਨ ਵਾਲੇ ਚੌਲ ਦਾ ਕਾਰੋਬਾਰ ਕਰਨ ਵਾਲੀਆਂ ਦੇਸ਼ਵਿਆਪੀ ਫਰਮਾਂ ਨੇ ਵੀ ਆਖ ਦਿੱਤਾ ਹੈ ਕਿ ਉਹ ਮਿਕਸ ਕੀਤੇ ਜਾਣ ਵਾਲਾ ਚੌਲ 30 ਜੂਨ ਤੋਂ ਪਹਿਲਾਂ ਆਮ ਮਿੱਲ ਮਾਲਕਾਂ ਨੂੰ ਨਹੀਂ ਦੇ ਸਕਦੀਆਂ ਹਨ। ਪ੍ਰੋਟੀਨ ਵਾਲਾ ਚੌਲ ਕਿਤੇ ਉਪਲਬਧ ਨਹੀਂ ਤੇ ਪ੍ਰੋਟੀਨ ਚੈਕਿੰਗ ਲਈ ਖੁਰਾਕ ਨਿਗਮ ਕੋਲ ਵੀ ਕੋਈ ਮਾਪਦੰਡ ਨਹੀਂ।
ਇਹ ਵੀ ਪੜ੍ਹੋ: ਹੁਣ ਹਰੇਕ ਦੀ ਜੇਬ 'ਚ ਹੋਵੇਗਾ 5ਜੀ ਨੈੱਟਵਰਕ, Realme ਸਮੇਤ ਇਨ੍ਹਾਂ ਕੰਪਨੀਆਂ ਨੇ ਲਾਂਚ ਕੀਤੇ 5ਜੀ ਫੋਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)