ਨਵੀਂ ਦਿੱਲੀ: ਸ਼ਨੀਵਾਰ ਦੇਰ ਰਾਤ ਇੱਕ ਹੋਰ ਅੰਦੋਲਨਕਾਰੀ ਕਿਸਾਨ ਦੀ ਸਿੰਘੂ ਬਾਰਡਰ ਤੇ ਮੌਤ ਹੋ ਗਈ। ਹਰਿਆਣਾ ਦੇ ਕਿਸਾਨ ਨੂੰ ਟੈਂਟ ਅੰਦਰ ਦਿਲ ਦਾ ਦੌਰਾ ਪੈ ਗਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ਵਾਸੀ ਪਿੰਡ ਬਿੱਚਪਾਰੀ, ਗੋਹਾਨਾ, ਜ਼ਿਲ੍ਹਾ ਸੋਨੀਪਤ ਵਜੋਂ ਹੋਈ ਹੈ।


ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ

ਦੱਸ ਦੇਈਏ ਕਿ ਦੇਸ਼ ਦੇ ਕਈ ਸੂਬਿਆਂ ਤੋਂ ਪਹੁੰਚੇ ਕਿਸਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਚਾਰ ਮਹੀਨੇ ਤੋਂ ਅੰਦੋਲਨ ਕਰ ਰਹੇ ਹਨ। ਇਹ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ। ਇਸ ਦੌਰਾਨ ਕਈ ਕਿਸਾਨ ਆਪਣੀ ਜਾਨ ਵੀ ਗੁਆ ਚੁੱਕੇ ਹਨ।


 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਕਿਸਾਨਾਂ ਨੇ ਸਰਕਾਰ ਦੇ ਦਬਾਅ ਪਾਉਣ ਲਈ ਦਿੱਲੀ ਦਾ ਕੇਐਮਪੀ ਰੋਡ 24 ਘੰਟਿਆਂ ਲਈ ਜਾਮ ਕੀਤਾ ਸੀ ਪਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਰੇੜਕਾ ਅਜੇ ਵੀ ਜਾਰੀ ਹੈ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ