ਪੜਚੋਲ ਕਰੋ

ਬਿਜਲੀ ਅੰਦੋਲਨ ਮਗਰੋਂ ਕਿਸਾਨ ਖ਼ੁਦਕੁਸ਼ੀਆਂ ਦੇ ਕਾਰਨ ਲੱਭਣ ਤੇ ਹੱਲ ਕੱਢਣ ਲਈ ਡਟੀ ‘ਆਪ’

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਵੱਲੋਂ ਸੂਬੇ ਵਿੱਚ ਕਿਸਾਨ ਖ਼ੁਦਕੁਸ਼ੀਆਂ ਦੇ ਕਾਰਨ ਲੱਭਣ ਤੇ ਇਸ ਦੇ ਹੱਲ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਤੇ ਕਿਸਾਨ ਖ਼ੁਦਕੁਸ਼ੀਆਂ ਸਬੰਧੀ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਲੁਧਿਆਣਾ ਵਿੱਚ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਕੋਟਕਪੂਰਾ ਤੋਂ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ। ਇਸ ਮੌਕੇ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਪਰੈਲ ਦੇ ਮਹੀਨੇ ਆਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਵੀ ਇੱਕ ਵੱਡਾ ਪ੍ਰੋਗਰਾਮ ਕਰੇਗੀ ਤੇ ਸਰਕਾਰ ਨੂੰ ਇਸ ਦੇ ਹੱਲ ਲਈ ਮਜਬੂਰ ਕਰੇਗੀ। ਸੰਧਵਾਂ ਨੇ ਕਿਹਾ ਕਿ ਇਸ ਕਮੇਟੀ ਵਿੱਚ ਇੱਕ ਖੇਤੀ ਮਾਹਿਰ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਹ ਕਮੇਟੀ 20 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ। ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਜਾ ਕੇ ਕਿਸਾਨ ਖ਼ੁਦਕੁਸ਼ੀਆਂ ਦੇ ਕੇਸਾਂ ਦੀ ਪੜਤਾਲ ਕੀਤੀ ਜਾਏਗੀ ਤੇ ਉਸ ਦੇ ਪਿੱਛੇ ਦੇ ਕਾਰਨ ਲੱਭ ਕੇ ਕੋਈ ਸਥਾਈ ਹੱਲ ਲੱਭਣ ਲਈ ਵਿਚਾਰ ਵਟਾਂਦਰਾ ਕੀਤਾ ਜਾਏਗਾ। ਉਨ੍ਹਾਂ ਕਿਹਾ ਸੂਬੇ ’ਚ ਕਿਸਾਨ ਤੇ ਖੇਤ ਮਜ਼ਦੂਰ ਕਈ ਮੁਸ਼ਕਲਾਂ ਨਾਲ ਘਿਰੇ ਹੋਏ ਹਨ। ਫ਼ਸਲਾਂ ਦੇ ਸਹੀ ਮੁੱਲ ਨਾ ਮਿਲਣ ਕਰਕੇ ਉਹ ਕਰਜ਼ੇ ਦੀ ਮਾਰ ਹੇਠ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਕਿਸਾਨ ਕਰਜ਼ਾਈ ਹੋਣ ਅਤੇ ਸਰਕਾਰਾਂ ਦੀ ਬੇਰੁਖ਼ੀ ਕਾਰਨ ਖੁਦਕੁਸ਼ੀਆਂ ਦੇ ਰਾਹ ਪੈ ਰਿਹਾ ਹੈ। ਸੰਧਵਾਂ ਨੇ ਕਿਹਾ ਕਿ ਇਸ ਸਮੇਂ ਆਵਾਰਾ ਪਸ਼ੂਆਂ ਦਾ ਮੁੱਦਾ ਪੰਜਾਬ ਦੇ ਕਿਸਾਨਾਂ ਲਈ ਇੱਕ ਵੱਡੀ ਮੁਸ਼ਕਲ ਬਣਿਆ ਹੋਇਆ ਹੈ ਪਰ ਕਿਸੇ ਵੀ ਸਰਕਾਰ ਨੇ ਇਸ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂ ਹਰ ਸਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਕਰ ਦਿੰਦੇ ਹਨ ਜਿਸ ਕਰਕੇ ਕਿਸਾਨਾਂ ਨੂੰ ਵੱਡਾ ਆਰਥਕ ਨੁਕਸਾਨ ਝੱਲਣਾ ਪੈਂਦਾ ਹੈ। ਇਸੇ ਲਈ ਉਨ੍ਹਾਂ ਦੀ ਪਾਰਟੀ ਅਪਰੈਲ ਦੇ ਮਹੀਨੇ ਆਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਵੀ ਇੱਕ ਵੱਡਾ ਪ੍ਰੋਗਰਾਮ ਕਰੇਗੀ ਤੇ ਸਰਕਾਰ ਨੂੰ ਇਸ ਦੇ ਹੱਲ ਲਈ ਮਜਬੂਰ ਕਰੇਗੀ। ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਿਆਰ ਹੈ। ਕੱਲ੍ਹ ਕਿਸਾਨ ਵਿੰਗ ਦੇ ਬਾਕੀ ਜ਼ਿਲ੍ਹਾ ਪ੍ਰਧਾਨਾਂ ਤੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਸੂਬੇ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਮੁਸ਼ਕਲਾਂ ਸਬੰਧੀ ਗੰਭੀਰ ਹੈ ਤੇ ਉਨ੍ਹਾਂ ਦੇ ਹੱਲ ਲੱਭਣ ਲਈ ਹਰ ਸੰਭਵ ਯਤਨ ਕਰੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget