Stubble Burning: ਇਸ ਵਾਰ ਪਰਾਲੀ ਸਾੜੀ 'ਤੇ ਮਾਨ ਸਰਕਾਰ ਰੱਦ ਕਰੇਗੀ ਅਸਲਾ ਲਾਇਸੈਂਸ, ਨਾਲ ਹੀ ਲੱਗੇਗਾ ਭਾਰੀ ਜ਼ਰਮਾਨਾ
Stubble Burning in Punjab : ਝੋਨੇ ਦੇ ਅਗਾਮੀ ਸੀਜਨ ਦੌਰਾਨ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜ਼ੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ
Stubble Burning - ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਝੋਨੇ ਦੇ ਅਗਾਮੀ ਸੀਜਨ ਦੌਰਾਨ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜ਼ੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ ਉਥੇ ਹੀ ਇਸ ਨਾਲ ਸਾਡੀਆਂ ਜ਼ਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਸ਼ੀਨਾਂ ਸਬਸਿਡੀ 'ਤੇ ਮੁਹਈਆ ਕਰਵਾਈਆਂ ਗਈਆਂ ਹਨ।
ਇਸ ਲਈ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪਿੰਡ ਲਈ ਨੋਡਲ ਅਫ਼ਸਰ ਦੀ ਅਗਵਾਈ ਵਿਚ ਟੀਮਾਂ ਪਹਿਲਾਂ ਹੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਜਿ਼ਲ੍ਹਾ ਮੈਜਿਸਟੇ੍ਰਟ ਨੇ ਅਪੀਲ ਕੀਤੀ ਹੈ ਇਸ ਲਈ ਇਸ ਵਾਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਕ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਵੇ।
ਸੇਫ ਸਕੂਲ ਵਾਹਨ ਪਾਲਿਸੀ ਨੂੰ ਫਾਜ਼ਿਲਕਾ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ਾ ਜਾਰੀ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਫਾਜ਼ਿਲਕਾ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ਾ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵੈਨ ਦੇ ਵਾਹਨ ਚਾਲਕ ਇਹ ਪੂਰਨ ਤੌਰ 'ਤੇ ਯਕੀਨੀ ਬਣਾਉਣ ਕਿ ਸਕੂਲ ਵੈਨਾਂ 'ਚ ਹਰੇਕ ਲੋੜੀਂਦੇ ਯੰਤਰ ਹੋਣੇ ਚਾਹੀਦੇ ਹਨ ਤੇ ਨਿਰਧਾਰਤ ਮਾਪਦੰਡ ਪੂਰੇ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਬਚਿਆਂ ਦੀ ਜਾਨ ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ, ਉਲੰਘਣਾ ਕਰਨ ਵਾਲਿਆ ਖਿਲਾਫ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਫ ਸਕੂਲ ਵਾਹਲ ਪਾਲਿਸੀ ਅਧੀਨ ਸਕੂਲੀ ਵੈਨਾ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਸਕੂਲ ਵਾਹਨ ਦਾ ਮਿਆਦ ਵਾਲਾ ਫਿਟਨੈਸ ਸਰਟੀਫਿਕੇਟ ਅਤੇ ਪਰਮਿਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਮਰਜੰਸੀ ਖਿੜਕੀ ਸਜੇ ਹੱਥ ਪਿਛਲੇ ਪਾਸੇ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਬਸ ਦੇ ਰੁਕਣ 'ਤੇ ਹੀ ਬਚਿਆਂ ਨੂੰ ਚੜਾਇਆ ਅਤੇ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ 'ਤੇ ਸਪੀਡ ਗਵਰਨਰ ਲਗਿਆ ਹੋਣਾ ਚਾਹੀਦਾ ਹੈ ਤੇ ਵੈਨਾਂ ਦੀ ਸਪੀਡ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਨਹੀਂ ਹੋਣੀ ਚਾਹੀਦੀ।