ਪੜਚੋਲ ਕਰੋ

ਬੂਟਿਆਂ ਵਾਲੇ ਬਾਬੇ ਦੀ ਕਰਾਮਾਤ, 20 ਸਾਲਾਂ 'ਚ 4 ਸੂਬਿਆਂ 'ਚ ਲਾਏ 4,00,000 ਬੂਟੇ

20 ਸਾਲਾਂ ਦਰਮਿਆਨ ਚਾਰ ਸੂਬਿਆਂ 'ਚ ਉਨ੍ਹਾਂ ਚਾਰ ਲੱਖ ਬੂਟੇ ਲਾਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਰੱਖ਼ਤ ਬਣ ਚੁੱਕੇ ਹਨ। ਬਾਬਾ ਸੇਵਾ ਸਿੰਘ ਪੰਜਾਬ ਦੇ ਘਟਦੇ ਪਾਣੀ ਦੇ ਪੱਧਰ ਤੋਂ ਫਿਕਰਮੰਦ ਹਨ। ਇਸ ਦੇ ਹੱਲ ਵਜੋਂ ਉਨ੍ਹਾਂ ਵਿਸ਼ੇਸ਼ ਮਾਡਲ ਵੀ ਵਿਕਸਤ ਕੀਤਾ ਹੋਇਆ ਹੈ।

ਚੰਡੀਗੜ੍ਹ: ਖਡੂਰ ਸਾਹਿਬ ਸਮੇਤ ਪੰਜਾਬ ਦੇ ਕਈ ਇਤਿਹਾਸਕ ਸਥਾਨਾਂ ਦੀ ਕੁਦਰਤੀ ਰੂਪ ਨਾਲ ਕਾਇਆ ਕਲਪ ਕਰਨ ਵਾਲੇ ਪਦਮਸ਼੍ਰੀ ਬਾਬਾ ਸੇਵਾ ਸਿੰਘ ਦੋ ਦਹਾਕਿਆਂ ਤੋਂ ਲਗਾਤਾਰ ਬੂਟੇ ਲਾ ਰਹੇ ਹਨ। ਉਨ੍ਹਾਂ ਦੀ ਇਸੇ ਮਿਹਨਤ ਦਾ ਨਤੀਜਾ ਹੈ ਕਿ 20 ਸਾਲਾਂ ਦਰਮਿਆਨ ਚਾਰ ਸੂਬਿਆਂ 'ਚ ਉਨ੍ਹਾਂ ਚਾਰ ਲੱਖ ਬੂਟੇ ਲਾਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਰੱਖ਼ਤ ਬਣ ਚੁੱਕੇ ਹਨ। ਬਾਬਾ ਸੇਵਾ ਸਿੰਘ ਪੰਜਾਬ ਦੇ ਘਟਦੇ ਪਾਣੀ ਦੇ ਪੱਧਰ ਤੋਂ ਫਿਕਰਮੰਦ ਹਨ। ਇਸ ਦੇ ਹੱਲ ਵਜੋਂ ਉਨ੍ਹਾਂ ਵਿਸ਼ੇਸ਼ ਮਾਡਲ ਵੀ ਵਿਕਸਤ ਕੀਤਾ ਹੋਇਆ ਹੈ। ਖਡੂਰ ਸਾਹਿਬ ਨੂੰ ਤਰਨ ਤਾਰਨ, ਜੰਡਿਆਲਾ, ਰਈਆ ਤੇ ਖਿਲਚੀਆਂ ਤੋਂ ਜਾਣ ਵਾਲੀਆਂ ਸੜਕਾਂ 'ਤੇ ਬਾਬਾ ਸੇਵਾ ਸਿੰਘ ਨੇ ਤਕਰੀਬਨ ਸਾਢੇ 25 ਹਜ਼ਾਰ ਦਰੱਖ਼ਤ ਲਾਏ। ਹੁਣ ਉਹ ਬਿਆਸ-ਅੰਮ੍ਰਿਤਸਰ ਕੌਮੀ ਸ਼ਾਹਰਾਹ 'ਤੇ ਵੀ ਦਰੱਖ਼ਤ ਲਾ ਰਹੇ ਹਨ। ਬਾਬਾ ਸੇਵਾ ਸਿੰਘ ਦੇ ਇਸੇ ਵਾਤਾਵਰਨ ਪ੍ਰੇਮ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਸਾਲ 2010 ਵਿੱਚ ਉਨ੍ਹਾਂ ਨੂੰ ਪਦਮਸ਼੍ਰੀ ਐਵਾਰਡ ਨਾਲ ਸਨਮਾਨਤ ਵੀ ਕੀਤਾ ਗਿਆ। ਉਨ੍ਹਾਂ ਨੂੰ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਸੂਬਿਆਂ ਵਿੱਚ ਵੀ ਸੱਦਾ ਦਿੱਤਾ ਗਿਆ ਹੈ। ਬਾਬਾ ਸੇਵਾ ਸਿੰਘ ਕਹਿੰਦੇ ਹਨ ਕਿ ਬੂਟੇ ਲਾਉਣਾ ਸੌਖਾ ਹੈ ਪਰ ਉਨ੍ਹਾਂ ਦੀ ਸਾਂਭ ਸੰਭਾਲ ਔਖੀ ਹੈ। ਛੋਟੇ ਬੂਟਿਆਂ ਦੀ ਰੱਖਿਆ ਲਈ ਟ੍ਰੀ ਗਾਰਡ ਲਾਉਣੇ ਪੈਂਦੇ ਹਨ, ਜਿਸ 'ਤੇ ਖਰਚਾ ਵੀ ਕਾਫੀ ਹੁੰਦਾ ਹੈ। ਇਸ ਦਾ ਹੱਲ ਕੱਢਣ ਲਈ ਉਨ੍ਹਾਂ ਤਕਰੀਬਨ ਚਾਰ ਏਕੜ ਦੀ ਨਰਸਰੀ ਵਿੱਚ ਇੱਕ ਲੱਖ ਬੂਟਿਆਂ ਦੀ ਪਨੀਰੀ ਲਾਈ ਹੈ। ਜਦ ਬੂਟੇ 4-5 ਫੁੱਟ ਲੰਮੇ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਅਸਲ ਥਾਂ 'ਤੇ ਬੀਜਿਆ ਜਾਂਦਾ ਹੈ। ਉਨ੍ਹਾਂ ਇਸ ਕਾਰਜ ਲਈ ਦੋ ਟਰੱਕ, ਪਾਣੀ ਦੇ ਟੈਂਕਰ ਵੀ ਰੱਖੇ ਹੋਏ ਹਨ। ਇਸ ਦੇ ਨਾਲ ਹੀ 20-20 ਕਿਲੋਮੀਟਰ ਤਕ ਸੇਵਾਦਾਰ ਹਰ ਸਮੇਂ ਖੁਰਪੀ ਤੇ ਬਾਲਟੀ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਪੰਜਾਬ ਦੇ ਫ਼ਸਲੀ ਚੱਕਰ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਸੇਵਾ ਸਿੰਘ ਦੱਸਦੇ ਹਨ ਕਿ ਝੋਨੇ ਦੀ ਖੇਤੀ ਲਗਾਤਾਰ ਕਰਨ ਨਾਲ ਧਰਤੀ ਹੇਠਲਾ ਪਾਣੀ ਹੋਰ ਵੀ ਡੂੰਘਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਉਨ੍ਹਾਂ ਖਡੂਰ ਸਾਹਿਬ ਵਿੱਚ ਮਾਡਲ ਬਾਗ਼ ਤਿਆਰ ਕੀਤਾ ਹੈ। ਇਸ ਬਾਗ਼ ਵਿੱਚ ਅੰਬ, ਅਮਰੂਦ, ਲੀਚੀ, ਨਾਸ਼ਪਤੀ, ਆੜੂ, ਚੀਕੂ ਤੇ ਜਾਮਣਾਂ ਦੇ ਦਰੱਖ਼ਤਾਂ ਤੋਂ ਲੈ ਕੇ ਲੌਂਗ, ਇਲਾਇਚੀ, ਦਾਲਚੀਨੀ ਅਤੇ ਧੂਫ ਬਣਾਉਣ ਲਈ ਵਰਤੀ ਜਾਂਦੀ ਗੁੱਗਲ ਦੇ ਬੂਟੇ ਵੀ ਲਾਏ ਹੋਏ ਹਨ। ਇਨ੍ਹਾਂ ਨਾਲ ਕਿਸਾਨ ਆਪਣੀ ਆਮਦਨ ਨੂੰ ਵੀ ਵਧਾ ਸਕਦੇ ਹਨ ਤੇ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਦੁਰਵਰਤੋਂ ਨੂੰ ਵੀ ਠੱਲ੍ਹ ਪਾ ਸਕਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget