ਪੜਚੋਲ ਕਰੋ

ਰਿਕਸ਼ੇ 'ਤੇ ਵਿਆਹੁਣ ਆਇਆ ਸਰਪੰਚ ਦਾ ਜਵਾਈ, ਰਿਸੈੱਪਸ਼ਨ ਪਾਰਟੀ 'ਤੇ ਖ਼ੂਨਦਾਨ ਕੈਂਪ

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਸੀਜ਼ਨ ਜ਼ੋਰਾਂ ਉੱਤੇ ਹੈ, ਜਿੱਥੇ ਇੱਕ ਪਾਸੇ ਲੋਕ ਲੱਖਾਂ ਰੁਪਏ ਵਹਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸਮਾਜ ਦੇ ਕੁਝ ਜਾਗਰੂਕ ਨੌਜਵਾਨਾਂ ਦਾ ਵਿਆਹ ਮਿਸਾਲ ਬਣ ਜਾਂਦਾ ਹੈ। ਅਜਿਹੀ ਹੀ ਮਿਸਾਲ ਨਵਾਂ ਸ਼ਹਿਰ ਦੇ ਕਸਬਾ ਰਾਹੋਂ ਦੇ ਨਜ਼ਦੀਕੀ ਪਿੰਡ ਗੜ੍ਹੀ ਫ਼ਤਿਹ ਖਾਂ ਦੇ ਨੌਜਵਾਨ ਲਖਵਿੰਦਰ ਸਿੰਘ ਨੇ ਬਲਾਚੌਰ ਦੀ ਰਹਿਣ ਵਾਲੀ ਦਵਿੰਦਰ ਕੌਰ ਨਾਲ ਲਾਵਾਂ ਲੈ ਕੇ ਕਾਇਮ ਕੀਤੀ ਹੈ। ਲਖਵਿੰਦਰ ਸਿੰਘ ਪੇਸ਼ ਤੋਂ ਆਰ.ਐਮ.ਪੀ. ਡਾਕਟਰ ਹੈ। ਉਹ ਜਦੋਂ ਦੁਹਲਾ ਬਣ ਕੇ ਬਲਾਚੌਰ ਦੀ ਰਹਿਣ ਵਾਲੀ ਦਵਿੰਦਰ ਕੌਰ ਦੇ ਘਰ ਬਾਰਾਤ ਲੈ ਕੇ ਗਿਆ ਤਾਂ ਬਾਰਾਤ ਦੇ ਸੁਆਗਤ ਵਿੱਚ ਖੜ੍ਹੇ ਲੋਕ ਹੈਰਾਨ ਹੋ ਗਏ। ਅਕਸਰ ਬਾਰਾਤੀ ਬੱਸ ਤੇ ਕਾਰਾਂ ਉੱਤੇ ਆਉਂਦੇ ਹਨ ਪਰ ਇਹ ਦੁਹਲਾ ਰਿਕਸ਼ੇ ਉੱਤੇ ਸੀ। ਲਾਵਾਂ ਤੋਂ ਬਾਅਦ ਦੁਲਹਣ ਦੀ ਵਿਦਾਈ ਵੀ ਡੋਲੀ ਵਿੱਚ ਨਹੀਂ ਰਿਕਸ਼ੇ ਵਿੱਚ ਕੀਤੀ ਗਈ। ਰਾਤ ਨੂੰ ਜਦੋਂ ਡੌਲੀ ਪਿੰਡ ਪਹੁੰਚੀ ਤਾਂ ਲੋਕਾਂ ਨੇ ਡੌਲੀ ਦਾ ਸੁਆਗਤ ਕੁਝ ਵੱਖਰੇ ਤਰੀਕੇ ਨਾਲ ਕੀਤਾ। download (12) ਨੇੜੇ ਦੇ ਪਿੰਡ ਦੇ ਲੋਕ ਵੀ ਇਸ ਡੌਲੀ ਨੂੰ ਦੇਖਣ ਪਹੁੰਚੇ ਸਨ। ਇੰਨਾ ਹੀ ਨਹੀਂ ਅਗਲੇ ਦਿਨ ਰਿਸੈਪਸ਼ਨ ਦੇ ਨਾਮ ਉੱਤੇ ਬਲੱਡ ਡੋਨੇਸ਼ਨ ਕੈਂਪ ਲਾਇਆ। ਜਿੱਥੇ ਲੋਕ ਵਧਾਈ ਦੇਣ ਦੇ ਨਾਲ-ਨਾਲ ਖ਼ੂਨਦਾਨ ਕਰ ਰਹੇ ਸਨ। ਇਸ ਖ਼ੂਨਦਾਨ ਕੈਂਪ ਵਿੱਚ 30 ਦੇ ਕਰੀਬ ਨੌਜਵਾਨਾਂ ਨੇ ਖ਼ੂਨ ਦਾਨ ਕੀਤਾ। ਦੁਹਲੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਰਿਕਸ਼ੇ 'ਤੇ ਡੌਲੀ ਲੈ ਕੇ ਆਉਣ ਦਾ ਸੁਫ਼ਨਾ ਪੂਰਾ ਹੋ ਗਿਆ ਹੈ। ਇਸ ਸੁਫ਼ਨੇ ਨੂੰ ਪੂਰਾ ਕਰਨ ਲਈ ਮਾਪਿਆਂ ਦੇ ਨਾਲ ਉਸ ਦੀ ਪਤਨੀ ਨੇ ਪੂਰਾ ਸਾਥ ਦਿੱਤਾ। ਉਨ੍ਹਾਂ ਦੱਸਿਆ ਕਿ ਉਹ ਦਹੇਜ ਪ੍ਰਥਾ ਨਾਲ ਹੋ ਰਹੀਆਂ ਮੌਤਾਂ ਤੋਂ ਕਾਫ਼ੀ ਫ਼ਿਕਰਮੰਦ ਹੈ। ਉਸ ਦਾ ਅਜਿਹਾ ਵਿਆਹ ਦਾ ਮਕਸਦ ਸਮਾਜ ਨੂੰ ਪ੍ਰੇਰਨਾ ਦੇਣਾ ਹੈ। ਦੁਲਹਣ ਦਵਿੰਦਰ ਕੌਰ ਵੀ ਇੱਕ ਸੋਸ਼ਲ ਤੇ ਆਂਗਣਵਾੜੀ ਵਰਕਰ ਹੈ। ਉਨ੍ਹਾਂ ਨੂੰ ਆਪਣੇ ਪਤੀ ਦੀ ਸੋਚ ਉੱਤੇ ਫਕਰ ਹੈ। ਉਸ ਨੂੰ ਆਪਣੇ ਪਤੀ ਦੇ ਰਿਕਸ਼ੇ ਉੱਤੇ ਬਾਰਾਤ ਲੈ ਕੇ ਆਉਣ 'ਤੇ ਮਾਣ ਹੈ। ਉਨ੍ਹਾਂ ਮੁਤਾਬਕ ਅੱਜ ਦੇ ਜ਼ਮਾਨੇ ਵਿੱਚ ਲੋਕ ਕਰਜ਼ਾ ਚੁੱਕ ਕੇ ਵਿਆਹ ਕਰਦੇ ਹਨ। ਬਾਅਦ ਵਿੱਚ ਪ੍ਰੇਸ਼ਾਨ ਹੋ ਜਾਂਦੇ ਹਨ। ਲਖਵਿੰਦਰ ਦੀ ਮਾਤਾ ਨੂੰ ਵੀ ਆਪਣੇ ਬੇਟੇ ਉੱਤੇ ਮਾਣ ਹੈ। ਉਨ੍ਹਾਂ ਨੇ ਕਰਜ਼ਾ ਚੁੱਕੇ ਵਿਆਹ ਕਰਨ ਦੀ ਥਾਂ ਉਸ ਦੇ ਬੇਟੇ ਨੇ ਸਾਦੇ ਢੰਗ ਨਾਲ ਵਿਆਹ ਕਰਨ ਨਾਲ ਉਸ ਨੂੰ ਬਹੁਤ ਖ਼ੁਸ਼ੀ ਹੈ। ਪਿੰਡ ਵਾਸੀ ਵੀ ਲਖਵਿੰਦਰ ਦੀ ਸੋਚ ਨੂੰ ਸਲੂਟ ਕਰ ਰਹੇ ਹਨ। ਲੋਕਾਂ ਮੁਤਾਬਕ ਲਖਵਿੰਦਰ ਨੇ ਪਿੰਡ ਵਿੱਚ ਨਵੀਂ ਸ਼ੁਰੂਆਤ ਕੀਤੀ ਹੈ ਜੋ ਕਿ ਉਨ੍ਹਾਂ ਲਈ ਪ੍ਰੇਰਣਾਦਾਇਕ ਹੈ। ਲੋਕ ਵੀ ਘੱਟ ਖ਼ਰਚੇ ਨਾਲ ਸਾਦੇ ਵਿਆਹ ਕਰਨਗੇ।

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget