ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਬਰਾਮਦ ਲਈ ਲਗਾਈ ਗਈ ਫਲੋਰ ਕੀਮਤ 1200 ਡਾਲਰ ਪ੍ਰਤੀ ਟਨ ਦਾ ਅਸਰ ਪੰਜਾਬ 'ਚ ਦੇਖਣ ਨੂੰ ਮਿਲਿਆ ਹੈ। ਪੰਜਾਬ ਦੀਆਂ ਮੰਡੀਆਂ 'ਚ ਬਾਸਮਤੀ ਆਉਣੀ ਸ਼ੁਰੂ ਹੋ ਗਈ ਹੈ ਪਰ ਇਸ ਦੇ ਭਾਅ ਲਗਾਤਾਰ ਡਿੱਗਦੇ ਜਾ ਰਹੇ ਹਨ। ਪੰਜਾਬ ਸਰਕਾਰ ਸਿਰਫ਼ ਝੋਨਾ ਹੀ MSP 'ਤੇ ਖਰੀਦ ਕਰਦਾ ਹੈ। ਜਦਕਿ ਬਾਸਮਤੀ ਦੀ ਫਸਲ 'ਤੇ ਕੋਈ MSP ਨਹੀਂ ਦਿੱਤੀ ਜਾਂਦੀ। 


ਪੰਜਾਬ ਦੀਆਂ ਮੰਡੀਆਂ ਵਿੱਚ ਬਾਸਮਤੀ ਦਾ ਭਾਅ ਸ਼ੁਰੂ ਵਿੱਚ 3800 ਰੁਪਏ ਪ੍ਰਤੀ ਕੁਇੰਟਲ ਮਿਲਣ ਤੋਂ ਬਾਅਦ ਹੁਣ ਕਿਸਾਨਾਂ ਨੂੰ ਸਿਰਫ਼ 3000 ਤੋਂ 3300 ਰੁਪਏ ਹੀ ਮਿਲ ਰਹੇ ਹਨ। ਕਾਰਨ ਇਹ ਹੈ ਕਿ ਕੇਂਦਰ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ 'ਤੇ ਸ਼ਰਤ ਲਗਾਈ ਹੋਈ ਹੈ। ਇਸ ਅਨੁਸਾਰ ਬਰਾਮਦ ਲਈ ਬਾਸਮਤੀ ਦੀ ਫਲੋਰ ਕੀਮਤ 1200 ਡਾਲਰ ਪ੍ਰਤੀ ਟਨ (99590 ਰੁਪਏ) ਰੱਖੀ ਗਈ ਹੈ। 


ਇਸ ਦਾ ਮਤਲਬ ਹੈ ਕਿ ਇਸ ਤੋਂ ਘੱਟ ਕੀਮਤ 'ਤੇ ਬਾਸਮਤੀ ਵਿਦੇਸ਼ਾਂ 'ਚ ਨਹੀਂ ਵੇਚੀ ਜਾ ਸਕਦੀ। ਜਦੋਂ ਕਿ ਕੌਮਾਂਤਰੀ ਮੰਡੀਆਂ ਵਿੱਚ ਸਾਧਾਰਨ ਬਾਸਮਤੀ ਚੌਲ 850 ਤੋਂ 950 ਡਾਲਰ ਪ੍ਰਤੀ ਟਨ ਦੇ ਹਿਸਾਬ ਨਾਲ ਉਪਲਬਧ ਹੈ। ਕੇਂਦਰ ਦੇ ਇਸ ਫੈਸਲੇ ਤੋਂ ਕਿਸਾਨ ਨਾਰਾਜ਼ ਹਨ।


ਪੰਜਾਬ ਵਿੱਚ ਇਸ ਸੀਜ਼ਨ ਵਿੱਚ ਬਾਸਮਤੀ ਹੇਠ ਰਕਬਾ 17 ਫੀਸਦੀ ਵਧਿਆ ਹੈ। ਇਸ ਦੀ ਬਿਜਾਈ ਕਰੀਬ 6 ਲੱਖ ਹੈਕਟੇਅਰ ਰਕਬੇ ਵਿੱਚ ਹੋਈ ਸੀ। ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 1.5 ਲੱਖ ਹੈਕਟੇਅਰ ਰਕਬੇ ਵਿੱਚ ਬਿਜਾਈ ਹੋਈ ਹੈ। ਇਸ ਸਾਲ ਭਾਰਤੀ ਅਤੇ ਅੰਤਰਰਾਸ਼ਟਰੀ ਮੰਡੀਆਂ ਵਿੱਚ ਬਾਸਮਤੀ ਦੀਆਂ ਵਧਦੀਆਂ ਕੀਮਤਾਂ ਨੇ ਕਿਸਾਨਾਂ ਨੂੰ ਇਸ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਹੈ। ਪੰਜਾਬ ਵਿੱਚ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 90 ਹਜ਼ਾਰ ਹੈਕਟੇਅਰ ਵੱਧ ਰਕਬੇ ਵਿੱਚ ਬਾਸਮਤੀ ਦੀ ਬਿਜਾਈ ਹੋਈ ਹੈ।


25 ਅਗਸਤ ਨੂੰ ਕੇਂਦਰ ਸਰਕਾਰ ਨੇ ਬਾਸਮਤੀ ਦੀ ਬਰਾਮਦ ਦੀ ਕੀਮਤ 1200 ਡਾਲਰ ਰੱਖੀ ਸੀ। ਸਤੰਬਰ ਦੇ ਪਹਿਲੇ ਹਫ਼ਤੇ ਹੀ ਪੰਜਾਬ ਦੀਆਂ ਕੁਝ ਮੰਡੀਆਂ ਵਿੱਚ ਬਾਸਮਤੀ ਦੀ ਆਮਦ ਸ਼ੁਰੂ ਹੀ ਹੋਈ ਸੀ ਅਤੇ ਉੱਥੇ ਕੀਮਤਾਂ ਤੇਜ਼ੀ ਨਾਲ ਡਿੱਗਣੀਆਂ ਸ਼ੁਰੂ ਹੋ ਗਈਆਂ ਸਨ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial