ਬਠਿੰਡਾ: ਬਠਿੰਡਾ ਵਿੱਚ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਉੱਪਰ ਡੀਸੀ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਪੰਜਾਬ ਭਰ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਜਥੇਬੰਦੀਆਂ ਨੇ ਡੀਸੀ ਦਫ਼ਤਰ ਮੂਹਰੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕੇਂਦਰ ਸਰਕਾਰ ਤੋਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਕਿਸਾਨਾਂ ਨੂੰ ਬਣਦੇ ਭਾਅ ਦੇਣ ਦੀ ਮੰਗ ਕੀਤੀ।


ਕਿਸਾਨਾਂ ਨੇ ਸਮੁੱਚੇ ਕਿਸਾਨੀ ਕਰਜ਼ੇ 'ਤੇ ਲੀਕ ਮਾਰਨ ਦੀ ਵੀ ਗੱਲ ਕਹੀ। ਝੋਨੇ ਦਾ 5 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੇ ਨਰਮੇ ਦਾ ਭਾਅ ਘੱਟੋ-ਘੱਟ ਸਮਰਥਨ ਮੁੱਲ 7500 ਰੁਪਏ ਕਰਨ ਲਈ ਕਿਹਾ ਗਿਆ। ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਉਸ ਦੇ ਬਦਲੇ 200 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਰੱਖੀ।


ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਉੱਤੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੇ ਝੂਠੇ ਮੁਕੱਦਮੇ ਦਰਜ ਕੀਤੇ ਹਨ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ।