ਸੰਗਰੂਰ: ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਖੇਤਾਂ ਵਿੱਚ ਨਾੜ ਨੂੰ ਲੱਗੀ ਅੱਗ ਬੁਝਾਈ। ਮਾਨ ਵੱਲੋਂ ਅਜਿਹਾ ਕਰਦੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।


ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ 'ਤੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਲਹਿਰਾਗਾਗਾ ਦੇ ਅਨਦਾਣਾ ਪਿੰਡ ਦੇ ਖੇਤਾਂ ਵਿੱਚ ਬਣੇ ਘਰ ਵਿੱਚੋਂ ਦੋ ਬੱਚੇ ਅਤੇ ਉਨ੍ਹਾਂ ਦੀ ਮਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਉਨ੍ਹਾਂ ਇਹ ਵੀ ਲਿਖਿਆ ਕਿ ਪਿੰਡ ਵਾਸੀਆਂ ਅਤੇ ਵਲੰਟੀਅਰਾਂ ਦੇ ਸਹਿਯੋਗ ਨਾਲ ਅੱਗ 'ਤੇ ਵੀ ਕਾਬੂ ਪਾ ਲਿਆ ਗਿਆ। ਹਾਲਾਂਕਿ, ਤੇਜ਼ ਹਵਾਵਾਂ ਵਗ ਰਹੀਆਂ ਸਨ ਤੇ ਅੱਗ ਤੇਜ਼ੀ ਨਾਲ ਫੈਲ ਰਹੀ ਸੀ, ਪਰ ਸਮਾਂ ਰਹਿੰਦੇ ਅੱਗ ਬੁਝਾ ਲਈ ਗਈ।

ਮਾਨ ਦੀ ਇਸ ਵੀਡੀਓ ਨੂੰ ਇੱਕ ਘੰਟੇ ਦੇ ਅੰਦਰ-ਅੰਦਰ ਤਕਰੀਬਨ 6,200 ਲੋਕਾਂ ਨੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਇੱਕ ਹਜ਼ਾਰ ਤੋਂ ਵੱਧ ਲੋਕਾਂ ਨੇ ਇਸ 'ਤੇ ਟਿੱਪਣੀਆਂ ਕੀਤੀਆਂ ਹਨ ਅਤੇ ਇਸ ਵੀਡੀਓ ਨੂੰ ਤਕਰੀਬਨ 2,000 ਵਾਰ ਸ਼ੇਅਰ ਕੀਤਾ ਜਾ ਚੁੱਕਾ ਹੈ।

ਦੇਖੋ ਵੀਡੀਓ-