ਪੜਚੋਲ ਕਰੋ

ਬਾਜ਼ਾਰ 'ਚ 800 ਰੁਪਏ ਪ੍ਰਤੀ ਕਿਲੋ 'ਚ ਵਿੱਕ ਰਹੀ ਭਿੰਡੀ, ਜਾਣੋ ਕਿਉਂ ਹੈ ਇੰਨੀ ਮਹਿੰਗੀ?

ਲਾਲ ਭਿੰਡੀ ਹਰੀ ਭਿੰਡੀ ਨਾਲੋਂ ਜ਼ਿਆਦਾ ਪੌਸ਼ਟਿਕ ਹੁੰਦੀ ਹੈ। ਲਾਲ ਭਿੰਡੀ ਉਨ੍ਹਾਂ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੁੰਦੀ ਹੈ, ਜੋ ਦਿਲ ਦੀ ਬਿਮਾਰੀ ਜਾਂ ਬਲੱਡ ਪ੍ਰੈਸ਼ਰ ਤੋਂ ਪੀੜ੍ਹਤ ਹਨ।

ਭੋਪਾਲ: ਤੁਸੀਂ ਹੁਣ ਤਕ ਹਰੇ ਰੰਗ ਦੀ ਭਿੰਡੀ ਵੇਖੀ ਹੋਵੇਗੀ ਪਰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਇੱਕ ਕਿਸਾਨ ਮਿਸ਼ਰੀ ਲਾਲ ਰਾਜਪੂਤ ਨੇ ਆਪਣੇ ਖੇਤਾਂ 'ਚ ਲਾਲ ਰੰਗ ਦੀ ਭਿੰਡੀ ਉਗਾਈ ਹੈ। ਇਹ ਭਿੰਡੀ ਹਰੀ ਭਿੰਡੀ ਤੋਂ ਬਿਲਕੁਲ ਵੱਖਰੀ ਹੈ। ਇਸ ਭਿੰਡੀ ਦਾ ਨਾ ਸਿਰਫ਼ ਰੰਗ ਵੱਖਰਾ ਹੈ, ਸਗੋਂ ਇਸ ਦੀ ਕੀਮਤ ਤੇ ਪੌਸ਼ਟਿਕ ਤੱਤ ਵੀ ਹਰੀ ਭਿੰਡੀ ਦੇ ਮੁਕਾਬਲੇ ਕਈ ਗੁਣਾ ਵੱਧ ਹੈ।

ਕਿਸਾਨ ਮਿਸ਼ਰੀ ਲਾਲ ਨੇ ਦੱਸਿਆ ਕਿ ਲਾਲ ਭਿੰਡੀ ਮੌਲ 'ਚ ਲਗਪਗ 700-800 ਰੁਪਏ ਪ੍ਰਤੀ ਕਿਲੋ ਦੀ ਕੀਮਤ 'ਚ ਵਿਕੇਗੀ। ਲਾਲ ਭਿੰਡੀ ਆਮ ਭਿੰਡੀ ਨਾਲੋਂ ਕਈ ਗੁਣਾ ਮਹਿੰਗੀ ਵਿਕ ਰਹੀ ਹੈ। ਪੈਦਾਵਰ ਤੇ ਕੀਮਤ ਤੋਂ ਖੁਸ਼ ਕਿਸਾਨ ਮਿਸ਼ਰੀ ਲਾਲ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਦੱਸਿਆ ਕਿਉਂ ਲਾਲ ਭਿੰਡੀ ਖ਼ਾਸ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਭਿੰਡੀ ਬਾਜ਼ਾਰ 'ਚ ਇੰਨੀ ਮਹਿੰਗੀ ਕਿਉਂ ਵਿਕ ਰਹੀ ਹੈ।

ਲਾਲ ਭਿੰਡੀ ਹਰੀ ਭਿੰਡੀ ਨਾਲੋਂ ਜ਼ਿਆਦਾ ਪੌਸ਼ਟਿਕ ਹੁੰਦੀ ਹੈ। ਲਾਲ ਭਿੰਡੀ ਉਨ੍ਹਾਂ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੁੰਦੀ ਹੈ, ਜੋ ਦਿਲ ਦੀ ਬਿਮਾਰੀ ਜਾਂ ਬਲੱਡ ਪ੍ਰੈਸ਼ਰ ਤੋਂ ਪੀੜ੍ਹਤ ਹਨ। ਇਸ ਤੋਂ ਇਲਾਵਾ ਇਹ ਭਿੰਡੀ ਉਨ੍ਹਾਂ ਲੋਕਾਂ ਲਈ ਵੀ ਬਹੁਤ ਵਧੀਆ ਮੰਨੀ ਜਾਂਦੀ ਹੈ, ਜਿਨ੍ਹਾਂ ਨੂੰ ਸ਼ੂਗਰ ਜਾਂ ਉੱਚ ਕੋਲੈਸਟ੍ਰੋਲ ਦੀ ਸਮੱਸਿਆ ਹੈ।

ਭਿੰਡੀ ਉਗਾਉਣ ਦੀ ਪ੍ਰਕਿਰਿਆ ਬਾਰੇ ਕਿਸਾਨ ਨੇ ਕਿਹਾ, "ਮੈਂ ਇਸ ਭਿੰਡੀ ਦਾ ਬੀਜ ਵਾਰਾਣਸੀ ਦੇ ਐਗਰੀਕਲਚਰਲ ਰਿਸਰਚ ਇੰਸਟੀਚਿਟ ਤੋਂ ਖਰੀਦਿਆ ਸੀ। ਇਸ ਦੀ ਬਿਜਾਈ ਜੁਲਾਈ ਦੇ ਪਹਿਲੇ ਹਫ਼ਤੇ ਕੀਤੀ ਗਈ ਸੀ। ਲਗਪਗ 40 ਦਿਨ ਬਾਅਦ ਭਿੰਡੀ ਦੀ ਫਸਲ ਤਿਆਰ ਹੋ ਗਈ ਤੇ ਬਾਜ਼ਾਰ 'ਚ ਆਈ।"

ਮਿਸ਼ਰੀ ਲਾਲ ਰਾਜਪੂਤ ਨੇ ਇਹ ਵੀ ਕਿਹਾ ਕਿ ਇਸ ਦੀ ਖੇਤੀ 'ਚ ਕੋਈ ਹਾਨੀਕਾਰਕ ਕੀਟਨਾਸ਼ਕ ਨਹੀਂ ਪਾਇਆ ਗਿਆ ਸੀ। ਉਨ੍ਹਾਂ ਨੇ ਫ਼ਸਲਾਂ ਦੀ ਪੈਦਾਵਾਰ ਬਾਰੇ ਕਿਹਾ ਕਿ ਇਕ ਏਕੜ 'ਚ ਘੱਟੋ-ਘੱਟ 40-50 ਕੁਇੰਟਲ ਤੋਂ 70-80 ਕੁਇੰਟਲ ਭਿੰਡੀ ਉਗਾਈ ਜਾ ਸਕਦੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget