Agriculture News: ਹੁਣ ਬਾਸਮਤੀ ਕਿਸਾਨਾਂ ਦੇ ਵਾਰੇ-ਨਿਆਰੇ ਕਰੇਗੀ। ਪੰਜਾਬ ਸਰਕਾਰ ਇਸ ਲਈ ਖਾਸ ਯੋਜਨਾ ਬਣਾ ਰਹੀ ਹੈ। ਇਸ ਤਹਿਤ ਜਿੱਥੇ ਬਾਸਮਤੀ ਹੇਠ ਰਕਬਾ ਵਧਾਇਆ ਜਾਏਗਾ, ਉੱਥੇ ਹੀ ਬਾਸਮਤੀ ਦੀ ਖਰੀਦ ਲਈ ਨਵੀਂ ਨੀਤੀ ਬਣਾਈ ਜਾਏਗੀ। ਇਸ ਬਾਰੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰ ਦੀ ਪੂਰੀ ਪਲਾਨਿੰਗ ਦੱਸੀ ਹੈ।
ਹਰਪਾਲ ਚੀਮਾ ਨੇ ਕਿਹਾ ਹੈ ਕਿ ਪੰਜਾਬ ਨੂੰ ਭਾਰਤ ਦੇ ਅੰਨ੍ਹ ਭੰਡਾਰ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਲਈ ਸਰਕਾਰ ਨੇ ਖੇਤੀ ਲਾਗਤਾਂ ਘਟਾਉਣ ਲਈ ਬਾਸਮਤੀ ਦੀ ਕਾਸ਼ਤ ਵੱਡੇ ਪੱਧਰ ’ਤੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦਿਸ਼ਾ ਵਿੱਚ ਮੁੱਖ ਮੰਤਰੀ ਵੱਲੋਂ ਛੇਤੀ ਹੀ ਬਾਸਮਤੀ ਦੀ ਕਾਸ਼ਤ ਤੇ ਬਰਾਮਦ ਲਈ ਨਵੀਂ ਨੀਤੀ ਲਿਆਂਦੀ ਜਾਵੇਗੀ। ਚੀਮਾ ਨੇ ਕਿਹਾ ਕਿ ਸਰਕਾਰ ਨੇ ਤਰਨ ਤਾਰਨ ਵਿੱਚ ਬਾਸਮਤੀ ਲਈ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕਰਨ ਦਾ ਵੀ ਫ਼ੈਸਲਾ ਕੀਤਾ ਹੈ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਛੇਤੀ ਹੀ ਸਨਅਤੀ ਵਿਕਾਸ ਵਿੱਚ ਮੋਹਰੀ ਬਣ ਕੇ ਉੱਭਰੇਗਾ ਕਿਉਂਕਿ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਿਆਉਣ ਦਾ ਫ਼ੈਸਲਾ ਕੀਤਾ ਹੈ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਲਈ ਲੋਕਪੱਖੀ ਪਹਿਲਕਦਮੀਆਂ ਤੋਂ ਇਲਾਵਾ ਨਵੀਂ ਸਨਅਤੀ ਨੀਤੀ ਤੇ ਨਵੀਂ ਲੌਜਿਸਟਿਕਸ ਨੀਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦੇਸ਼ ਤੇ ਵਿਦੇਸ਼ਾਂ ਦਾ ਦੌਰਾ ਕਰ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਦਰਮਿਆਨ ਕਾਰੋਬਾਰੀ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਦੇਖ ਕੇ ਬੇਹੱਦ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਹੈ ਤੇ ਕਾਰੋਬਾਰੀਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਲਈ ‘ਆਪ’ ਸਰਕਾਰ ਅਤੇ ਉਦਯੋਗਪਤੀਆਂ ਦਰਮਿਆਨ ਮਜ਼ਬੂਤ ਸਾਂਝ ਦੀ ਉਮੀਦ ਜ਼ਾਹਰ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ