(Source: ECI/ABP News)
ਪ੍ਰਧਾਨ ਮੰਤਰੀ ਕਿਸਾਨ ਯੋਜਨਾ 'ਚ ਵੱਡਾ ਬਦਲਾਅ, 12.44 ਕਰੋੜ ਕਿਸਾਨਾਂ 'ਤੇ ਪਵੇਗਾ ਸਿੱਧਾ ਅਸਰ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7 ਬਦਲਾਅ ਹੋਏ ਹਨ। ਕੁਝ ਦਿਨ ਪਹਿਲਾਂ, ਲਾਭਪਾਤਰੀਆਂ ਲਈ ਈ-ਕੇਵਾਈਸੀ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਸੀ, ਹਾਲਾਂਕਿ ਇਸ ਨੂੰ ਕੁਝ ਦਿਨਾਂ ਲਈ ਰੋਕ ਦਿੱਤਾ ਗਿਆ।
![ਪ੍ਰਧਾਨ ਮੰਤਰੀ ਕਿਸਾਨ ਯੋਜਨਾ 'ਚ ਵੱਡਾ ਬਦਲਾਅ, 12.44 ਕਰੋੜ ਕਿਸਾਨਾਂ 'ਤੇ ਪਵੇਗਾ ਸਿੱਧਾ ਅਸਰ Big change in PM Kisan Yojana, 12.44 crore farmers will be directly affected ਪ੍ਰਧਾਨ ਮੰਤਰੀ ਕਿਸਾਨ ਯੋਜਨਾ 'ਚ ਵੱਡਾ ਬਦਲਾਅ, 12.44 ਕਰੋੜ ਕਿਸਾਨਾਂ 'ਤੇ ਪਵੇਗਾ ਸਿੱਧਾ ਅਸਰ](https://feeds.abplive.com/onecms/images/uploaded-images/2021/12/14/6093cb5093f3ada10756ef1e4626b9fc_original.jpg?impolicy=abp_cdn&imwidth=1200&height=675)
PM Kisan New List 2022: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 2022 ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ, ਜਿਸ ਨਾਲ 12 ਕਰੋੜ 44 ਲੱਖ ਤੋਂ ਵੱਧ ਕਿਸਾਨ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਣਗੇ। ਇਹ ਬਦਲਾਅ ਅਜਿਹੇ ਸਮੇਂ 'ਚ ਆਇਆ ਹੈ, ਜਦੋਂ ਉੱਤਰ ਪ੍ਰਦੇਸ਼, ਪੰਜਾਬ ਸਮੇਤ 5 ਸੂਬਿਆਂ 'ਚ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਤੇ 10 ਫਰਵਰੀ ਤੋਂ ਵੋਟਿੰਗ ਵੀ ਸ਼ੁਰੂ ਹੋ ਰਹੀ ਹੈ। ਇਸ ਬਦਲਾਅ ਕਾਰਨ ਹੁਣ ਲਾਭਪਾਤਰੀਆਂ ਤੋਂ ਵਿਸ਼ੇਸ਼ ਸਹੂਲਤ ਖੋਹ ਲਈ ਗਈ ਹੈ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7 ਬਦਲਾਅ ਹੋਏ ਹਨ। ਕੁਝ ਦਿਨ ਪਹਿਲਾਂ, ਲਾਭਪਾਤਰੀਆਂ ਲਈ ਈ-ਕੇਵਾਈਸੀ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਸੀ, ਹਾਲਾਂਕਿ ਇਸ ਨੂੰ ਕੁਝ ਦਿਨਾਂ ਲਈ ਰੋਕ ਦਿੱਤਾ ਗਿਆ। ਜੋ ਬਦਲਾਅ ਹੋਇਆ ਹੈ, ਉਹ ਲਾਭਪਾਤਰੀਆਂ ਨੂੰ ਕੁਝ ਅਸੁਵਿਧਾ ਦਾ ਕਾਰਨ ਬਣੇਗਾ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਪੋਰਟਲ ਮੁਤਾਬਕ ਹੁਣ ਰਜਿਸਟਰਡ ਕਿਸਾਨਾਂ ਦੀ ਗਿਣਤੀ 12.44 ਕਰੋੜ ਹੋ ਗਈ ਹੈ।
ਜਾਣੋ ਕੀ ਹੋਇਆ ਬਦਲਾਅ
ਮੋਦੀ ਸਰਕਾਰ ਨੇ ਇਸ ਸਕੀਮ ਵਿੱਚ ਵੱਡਾ ਬਦਲਾਅ ਕਰਕੇ ਕਿਸਾਨਾਂ ਨੂੰ ਤੋਹਫ਼ਾ ਦਿੱਤਾ ਸੀ। ਉਹ ਬਦਲਾਅ ਇਹ ਸੀ ਕਿ ਤੁਸੀਂ ਰਜਿਸਟ੍ਰੇਸ਼ਨ ਤੋਂ ਬਾਅਦ ਆਪਣੀ ਸਥਿਤੀ ਦੀ ਖੁਦ ਜਾਂਚ ਕਰ ਸਕਦੇ ਹੋ। ਜਿਵੇਂ ਕਿ ਤੁਹਾਡੀ ਅਰਜ਼ੀ ਦੀ ਸਥਿਤੀ ਕੀ ਹੈ, ਤੁਹਾਡੇ ਬੈਂਕ ਖਾਤੇ ਵਿੱਚ ਕਿੰਨੀ ਕਿਸ਼ਤ ਆ ਗਈ ਜਾਂ ਨਹੀਂ। ਪ੍ਰਧਾਨ ਮੰਤਰੀ ਕਿਸਾਨ ਪੋਰਟਲ 'ਤੇ ਜਾ ਕੇ ਕੋਈ ਵੀ ਕਿਸਾਨ ਆਪਣਾ ਆਧਾਰ ਨੰਬਰ, ਮੋਬਾਈਲ ਜਾਂ ਬੈਂਕ ਖਾਤਾ ਨੰਬਰ ਦਰਜ ਕਰਕੇ ਸਥਿਤੀ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਸੀ।
ਹੁਣ ਨਵੀਨਤਮ ਬਦਲਾਅ ਕਾਰਨ ਤੁਸੀਂ ਪੀਐਮ ਕਿਸਾਨ ਪੋਰਟਲ 'ਤੇ ਮੋਬਾਈਲ ਨੰਬਰ ਤੋਂ ਆਪਣੀ ਸਥਿਤੀ ਨਹੀਂ ਦੇਖ ਸਕੋਗੇ। ਹੁਣ ਤੁਸੀਂ ਸਿਰਫ਼ ਆਪਣੇ ਆਧਾਰ ਨੰਬਰ ਜਾਂ ਬੈਂਕ ਖਾਤਾ ਨੰਬਰ ਰਾਹੀਂ ਹੀ ਸਟੇਟਸ ਬਾਰੇ ਪਤਾ ਕਰ ਸਕੋਗੇ।
ਇਹ ਵੀ ਪੜ੍ਹੋ: Punjab Corona Update: ਖਤਰੇ ਦੀ ਘੰਟੀ! ਪੰਜਾਬ 'ਚ ਚੜ੍ਹਿਆ ਕੋਰੋਨਾ ਦਾ ਗ੍ਰਾਫ, ਕੇਸਾਂ 'ਚ 8.65 ਗੁਣਾ ਵਾਧਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)