Farmers Protest : ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੇ ਭਗਵੰਤ ਮਾਨ ਸਰਕਾਰ ਨੂੰ ਪਾਇਆ ਵਖਤ , ਲੱਖ ਕੋਸ਼ਿਸ਼ਾਂ ਮਗਰੋਂ ਵੀ ਡੱਲੇਵਾਲ ਦ੍ਰਿੜ੍ਹ
Farmers Protest: ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੇ ਭਗਵੰਤ ਮਾਨ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਹੈ। ਸਰਕਾਰੀ ਅਧਿਕਾਰੀਆਂ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਡੱਲੇਵਾਲ ਮਰਨ ਵਰਤ ਜਾਰੀ ਰੱਖਣ ਲਈ ਦ੍ਰਿੜ੍ਹ ਹਨ।
Farmers Protest: ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੇ ਭਗਵੰਤ ਮਾਨ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਹੈ। ਸਰਕਾਰੀ ਅਧਿਕਾਰੀਆਂ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਡੱਲੇਵਾਲ ਮਰਨ ਵਰਤ ਜਾਰੀ ਰੱਖਣ ਲਈ ਦ੍ਰਿੜ੍ਹ ਹਨ। ਉਨ੍ਹਾਂ ਦਾ ਵਰਤ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਉਧਰ, ਡਾਕਟਰਾਂ ਦਾ ਕਹਿਣਾ ਹੈ ਕਿ ਕਿਸਾਨ ਲੀਡਰ ਡੱਲੇਵਾਲ ਦੀ ਹਾਲਤ ਵਿਗੜ ਰਹੀ ਹੈ। ਇਸ ਲਈ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਜ਼ਰੂਰੀ ਹੈ।
ਦੱਸ ਦਈਏ ਕਿ ਕੌਮੀ ਮਾਰਗ ਜਾਮ ਕਰਕੇ ਬੈਠੇ ਕਿਸਾਨਾਂ ਨੂੰ ਮਨਾਉਣ ਲਈ ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ। ਇਸੇ ਧਰਨੇ ’ਤੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਲਈ ਮਨਾਉਂਦੇ ਰਹੇ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਫਲ਼ ਨਹੀਂ ਹੋ ਸਕੀਆਂ। ਫਰੀਦਕੋਟ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਤੇ ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਨੇ ਵੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਯੂਕੇ 'ਚ ਸਿੱਧੂ ਦੇ ਪ੍ਰਸ਼ੰਸਕਾਂ ਨਾਲ ਕੀਤਾ ਦੁੱਖ ਸਾਂਝਾ , ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ਾਹਰ ਕੀਤਾ ਆਪਣਾ ਗੁੱਸਾ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਆਪਣਾ ਪੱਖ ਪਹਿਲਾਂ ਹੀ ਸਰਕਾਰ ਅੱਗੇ ਸਪੱਸ਼ਟ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਹੁੰਦੀਆਂ, ਓਨਾ ਚਿਰ ਉਹ ਆਪਣਾ ਸੰਘਰਸ਼ ਵਾਪਸ ਨਹੀਂ ਲੈਣਗੇ। ਕਿਸਾਨਾਂ ਨੇ ਹਾਲ ਦੀ ਘੜੀ ਹਾਈਵੇਅ ਜਾਮ ਦਾ ਫ਼ੈਸਲਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉੱਧਰ ਹਾਈਵੇਅ-54 ਬੰਦ ਹੋਣ ਕਰਕੇ ਰਾਜਸਥਾਨ ਤੇ ਗੁਜਰਾਤ ਤੋਂ ਜੰਮੂ-ਕਸ਼ਮੀਰ ਤੇ ਹਿਮਾਚਲ ਜਾਣ ਵਾਲਾ ਭਾਰੀ ਟਰੈਫਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।
ਇਸ ਕਰਕੇ ਪ੍ਰਸ਼ਾਸਨ ਤੇ ਸਰਕਾਰ ਲਈ ਕਾਨੂੰਨੀ ਵਿਵਸਥਾ ਬਹਾਲ ਰੱਖਣਾ ਵੱਡੀ ਚਿਤਾਵਨੀ ਬਣੀ ਹੋਈ ਹੈ ਤੇ ਹਾਈਵੇਅ ਨਾਲ ਲੱਗਦੀਆਂ ਲਿੰਕ ਸੜਕਾਂ ਉੱਪਰ ਵੱਡੇ ਵਾਹਨਾਂ ਦੇ ਜਾਮ ਲੱਗੇ ਹੋਏ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਪੰਜਾਬ ਸਰਕਾਰ ਦੀ ਤਰਫੋਂ ਉਨ੍ਹਾਂ ਕੋਲ ਨਹੀਂ ਆਏ ਬਲਕਿ ਉਹ ਇਲਾਕੇ ਦੇ ਹੋਣ ਕਰਕੇ ਸਿਰਫ਼ ਉਨ੍ਹਾਂ ਦਾ ਹਾਲ ਜਾਣਨ ਲਈ ਆਏ ਸਨ।