ਪੜਚੋਲ ਕਰੋ

AAP ਨੇ ਪਰਾਲੀ ਦੀ ਸਮੱਸਿਆ ਲਈ ਕੈਪਟਨ ਤੇ ਮੋਦੀ ਨੂੰ ਠਹਿਰਾਇਆ ਸਿੱਧੇ ਤੌਰ 'ਤੇ ਜ਼ਿੰਮੇਵਾਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਰਾਲੀ ਦੀ ਸਮੱਸਿਆ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ।

ਚੰਡੀਗੜ੍ਹ: ਪੰਜਾਬ 'ਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ।ਇਸ ਦੌਰਾਨ ਪ੍ਰਦੂਸ਼ਣ ਦੇ ਲੈਵਲ ਤੇ ਵੀ ਭਾਰੀ ਅਸਰ ਪੈ ਰਿਹਾ ਹੈ।ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਰਾਲੀ ਦੀ ਸਮੱਸਿਆ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ "ਪੰਜਾਬ ਅਤੇ ਕੇਂਦਰ ਦੀਆਂ ਨਿਕੰਮੀਆਂ, ਮੌਕਾਪ੍ਰਸਤ ਅਤੇ ਦਿਸ਼ਾਹੀਣ ਸਰਕਾਰਾਂ ਕਿਸਾਨਾਂ ਨੂੰ ਹੀ ਹਰ ਪੱਖੋਂ ਮਾਰਨ 'ਤੇ ਤੁਲੀਆਂ ਹੋਈਆਂ ਹਨ।" ਚੀਮਾ ਨੇ ਕਿਹਾ ਕਿ, 
" ਸਾਢੇ ਤਿੰਨ ਦਹਾਕਿਆਂ 'ਚ ਕੇਂਦਰ ਅਤੇ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਪਰਾਲੀ ਦੇ ਲਾਹੇਵੰਦ ਨਿਪਟਾਰੇ ਲਈ ਕੋਈ ਕਾਰਗਰ ਕਦਮ ਨਹੀਂ ਚੁੱਕਿਆ। ਇਸ ਮਾਮਲੇ 'ਚ ਅਮਰਿੰਦਰ ਸਿੰਘ ਸਰਕਾਰ ਸਭ ਤੋਂ ਨਿਕੰਮੀ ਸਰਕਾਰ ਸਿੱਧ ਹੋਈ ਹੈ। ਜਿਸ ਨੇ ਕਿਸਾਨਾਂ, ਜਨਤਾ ਅਤੇ ਆਬੋ-ਹਵਾ ਨੂੰ ਲਾਭ ਪਹੁੰਚਾਉਣ ਵਾਲੀ ਦੂਰਅੰਦੇਸ਼ੀ ਨੀਤੀ ਤਾਂ ਕੀ ਬਣਾਉਣੀ ਸੀ, ਸਗੋਂ ਪਰਾਲੀ ਦੇ ਨਿਪਟਾਰੇ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਮੁਤਾਬਿਕ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਅਤੇ ਹੈਪੀਸੀਡਰ ਆਦਿ ਸੰਦ ਵੀ ਮੁਹੱਈਆ ਨਹੀਂ ਕਰਵਾਏ। "
-
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ
" 6 ਨਵੰਬਰ 2019 ਨੂੰ ਸੁਪਰੀਮ ਕੋਰਟ ਨੇ ਪਰਾਲੀ ਨਾ ਸਾੜਨ ਲਈ ਪ੍ਰਤੀ ਏਕੜ 2400 ਰੁਪਏ ਮੁਆਵਜ਼ਾ ਦੇਣ ਅਤੇ 2015 'ਚ ਐਨਜੀਟੀ ਨੇ ਸਪਸ਼ਟ ਨਿਰਦੇਸ਼ ਦਿੱਤਾ ਸੀ ਕਿ ਪਰਾਲੀ ਦੇ ਨਿਪਟਾਰੇ ਲਈ 2 ਏਕੜ ਤੋਂ ਘੱਟ ਜ਼ਮੀਨ ਦੇ ਮਾਲਕ ਕਿਸਾਨ ਨੂੰ ਹੈਪੀਸੀਡਰ ਅਤੇ ਹੋਰ ਲੋੜੀਂਦੇ ਸੰਦ ਸਰਕਾਰ ਮੁਫ਼ਤ ਮੁਹੱਈਆ ਕਰੇ। ਜਦਕਿ 2 ਤੋਂ 5 ਏਕੜ ਵਾਲੇ ਕਿਸਾਨਾਂ ਨੂੰ ਇਹ ਸੰਦ 5000 ਰੁਪਏ ਅਤੇ 5 ਏਕੜ ਤੋਂ ਵੱਧ ਮਾਲਕੀ ਵਾਲੇ ਕਿਸਾਨਾਂ ਨੂੰ 15000 ਰੁਪਏ 'ਚ ਦਿੱਤੇ ਜਾਣ, ਪਰ ਪੰਜਾਬ 'ਚ ਨਾ ਪਿਛਲੀ ਬਾਦਲ ਸਰਕਾਰ ਅਤੇ ਨਾ ਹੀ ਮੌਜੂਦਾ ਅਮਰਿੰਦਰ ਸਿੰਘ ਸਰਕਾਰ ਨੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ 'ਚ ਇਹ ਸੰਦ ਮੁਹੱਈਆ ਕਰਨ 'ਚ ਕੋਈ ਰੁਚੀ ਨਹੀਂ ਦਿਖਾਈ। "
-

ਟਾਪ ਹੈਡਲਾਈਨ

PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget