ਪੜਚੋਲ ਕਰੋ

Digital Land Record: ਜ਼ਮੀਨਾਂ ਦਾ ਡਿਜੀਟਲ ਰਿਕਾਰਡ ਬਣਾਉਣ ਦੀ ਤਿਆਰੀ 'ਚ ਕੇਂਦਰ ਸਰਕਾਰ, ਜਾਣੋ ਪੂਰਾ ਪਲਾਨ

Union Budget 2022: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਕਿਹਾ ਕਿ ਸਰਕਾਰ ਡਿਜੀਟਾਈਜ਼ੇਸ਼ਨ ਨੂੰ ਤੇਜ਼ ਕਰਨਾ ਚਾਹੁੰਦੀ ਹੈ। ਇਸ ਸੰਦਰਭ ਵਿੱਚ ਉਹ ਵਨ ਨੇਸ਼ਨ ਵਨ ਰਜਿਸਟ੍ਰੇਸ਼ਨ ਪ੍ਰੋਗਰਾਮ ਤਹਿਤ ਜ਼ਮੀਨਾਂ ਦੇ ਡਿਜੀਟਲ ਰਿਕਾਰਡ ਰੱਖਣ ਦੀ ਤਿਆਰੀ ਕਰ ਰਹੀ ਹੈ।

Digital Land Record: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ, 2022 ਨੂੰ ਦੇਸ਼ ਦੇ ਸਾਹਮਣੇ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕੀਤਾ। ਇਸ ਬਜਟ ਭਾਸ਼ਣ ਵਿੱਚ ਉਨ੍ਹਾਂ ਨੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਰੋਡਮੈਪ ਦੇਸ਼ ਦੇ ਸਾਹਮਣੇ ਰੱਖਿਆ। ਸਰਕਾਰ ਦਾ ਸਭ ਤੋਂ ਵੱਡਾ ਜ਼ੋਰ ਡਿਜੀਟਲੀਕਰਨ (Digitalisation) 'ਤੇ ਸੀ। ਵਿੱਤ ਮੰਤਰੀ ਨੇ ਪੂਰੇ ਦੇਸ਼ ਨੂੰ ਡਿਜੀਟਲ ਮਾਧਿਅਮ ਰਾਹੀਂ ਜੋੜਨ ਲਈ ਕਈ ਐਲਾਨ ਕੀਤੇ। ਇਸ ਡਿਜੀਟਾਈਜੇਸ਼ਨ ਦੀ ਰਫਤਾਰ ਨੂੰ ਵਧਾਉਣ ਲਈ ਵਿੱਤ ਮੰਤਰੀ ਨੇ ਜ਼ਮੀਨਾਂ ਦਾ ਡਿਜੀਟਲ ਰਿਕਾਰਡ (Digital Record) ਬਣਾਉਣ ਦੀ ਗੱਲ ਕਹੀ।

ਆਪਣੇ ਬਜਟ ਭਾਸ਼ਣ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਡਿਜੀਟਲੀਕਰਨ ਵਿੱਚ ਤੇਜ਼ੀ ਲਿਆਉਣਾ ਚਾਹੁੰਦੀ ਹੈ ਤੇ ਇਸ ਸੰਦਰਭ ਵਿੱਚ ਉਹ ਵਨ ਨੇਸ਼ਨ ਵਨ ਰਜਿਸਟ੍ਰੇਸ਼ਨ ਪ੍ਰੋਗਰਾਮ ਤਹਿਤ ਜ਼ਮੀਨਾਂ ਦਾ ਡਿਜੀਟਲ ਰਿਕਾਰਡ ਰੱਖਣ ਦੀ ਤਿਆਰੀ ਕਰ ਰਹੀ ਹੈ। ਇਸ ਲਈ, ਸਰਕਾਰ ਵਲੋਂ ਇੱਕ ਵਿਲੱਖਣ ਰਜਿਸਟਰਡ ਨੰਬਰ  (Unique Registered Number) ਜਾਰੀ ਕੀਤਾ ਜਾਵੇਗਾ। ਇਸ ਲਈ ਆਈਪੀ ਆਧਾਰਿਤ ਤਕਨੀਕ (IP Based Technology) ਦੀ ਵਰਤੋਂ ਕੀਤੀ ਜਾਵੇਗੀ। ਆਓ ਤੁਹਾਨੂੰ ਦੱਸਦੇ ਹਾਂ ਕਿ ਜ਼ਮੀਨ ਦਾ ਡਿਜੀਟਲ ਰਿਕਾਰਡ ਰੱਖਣ ਦਾ ਕੀ ਫਾਇਦਾ ਹੋਵੇਗਾ।

ਮਾਰਚ 2023 ਤੱਕ ਜ਼ਮੀਨ ਦਾ ਡਿਜੀਟਾਈਜ਼ੇਸ਼ਨ ਕਰਨ ਦੀ ਤਿਆਰੀ

ਵਨ ਨੇਸ਼ਨ ਵਨ ਰਜਿਸਟ੍ਰੇਸ਼ਨ ਪ੍ਰੋਗਰਾਮ ਤਹਿਤ ਸਰਕਾਰ ਸਾਲ 2023 ਤੱਕ ਸਾਰੀ ਜ਼ਮੀਨ ਦੀ ਜਾਣਕਾਰੀ ਡਿਜੀਟਲ ਪੋਰਟਲ 'ਤੇ ਲਿਆਉਣਾ ਚਾਹੁੰਦੀ ਹੈ। ਇਸ ਦੇ ਲਈ ਸਰਕਾਰ ਵੱਲੋਂ 14 ਨੰਬਰ ਦਾ ਯੂਨੀਕ ਰਜਿਸਟਰਡ ਨੰਬਰ ਯਾਨੀ ਜ਼ਮੀਨ ਦਾ ਉਲਪਿਨ ਨੰਬਰ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਕੋਈ ਵੀ ਵਿਅਕਤੀ ਪੋਰਟਲ 'ਤੇ ਜਾ ਕੇ ਜ਼ਮੀਨ ਦਾ ਨੰਬਰ ਪਾ ਕੇ ਉਸ ਦੀ ਜਾਣਕਾਰੀ ਕੱਢ ਸਕਦਾ ਹੈ। ਇਸ ਨੂੰ ਜ਼ਮੀਨ ਦਾ ਆਧਾਰ ਨੰਬਰ ਵੀ ਕਿਹਾ ਜਾ ਸਕਦਾ ਹੈ।

ਇੱਕ ਕਲਿੱਕ ਵਿੱਚ ਮਿਲੇਗੀ ਸਾਰੀ ਜਾਣਕਾਰੀ

ਉਲਪਿਨ ਨੰਬਰ ਰਾਹੀਂ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੇ ਸਾਰੇ ਵੇਰਵੇ ਅਤੇ ਦਸਤਾਵੇਜ਼ ਦੇਖ ਸਕੇਗਾ। ਇਸ ਦੇ ਨਾਲ ਹੀ ਜ਼ਮੀਨ ਦੀ ਖਰੀਦ-ਵੇਚ ਵਿੱਚ ਵੀ ਪਾਰਦਰਸ਼ਤਾ ਆਵੇਗੀ ਅਤੇ ਤੁਹਾਨੂੰ ਵਾਰ-ਵਾਰ ਆਪਣੀ ਤਹਿਸੀਲ ਦੇ ਗੇੜੇ ਨਹੀਂ ਲਗਾਉਣੇ ਪੈਣਗੇ। ਇਸ ਨਾਲ ਜ਼ਮੀਨ ਵੇਚਣ ਵਾਲਾ ਵਿਅਕਤੀ ਆਪਣੀ ਜ਼ਮੀਨ ਦੀ ਪੂਰੀ ਜਾਣਕਾਰੀ ਅਤੇ ਦਸਤਾਵੇਜ਼ ਆਪਣੀ ਜ਼ਮੀਨ ਦੇ ਖਰੀਦਦਾਰ ਨੂੰ ਸਿਰਫ਼ ਇੱਕ ਕਲਿੱਕ 'ਤੇ ਦਿਖਾ ਸਕੇਗਾ।

ਡਰੋਨ ਜ਼ਮੀਨ ਨੂੰ ਮਾਪੇਗਾ

ਦੱਸ ਦੇਈਏ ਕਿ ਵਨ ਨੇਸ਼ਨ ਵਨ ਰਜਿਸਟ੍ਰੇਸ਼ਨ ਪ੍ਰੋਗਰਾਮ ਦੇ ਜ਼ਰੀਏ ਸਰਕਾਰ ਡਰੋਨ ਦੀ ਮਦਦ ਨਾਲ ਜ਼ਮੀਨ ਦੀ ਮਾਪਣ ਦੀ ਤਿਆਰੀ ਕਰ ਰਹੀ ਹੈ। ਇਸ ਵਿੱਚ ਡਰੋਨ ਤੋਂ ਜ਼ਮੀਨ ਦੀ ਗਣਨਾ ਕੀਤੀ ਜਾਵੇਗੀ। ਇਸ ਨਾਲ ਕਿਸੇ ਵੀ ਤਰ੍ਹਾਂ ਦੀ ਗਲਤੀ ਦੀ ਸੰਭਾਵਨਾ ਨਹੀਂ ਰਹੇਗੀ। ਇਸ ਤੋਂ ਬਾਅਦ ਇਹ ਮਾਪ ਸਰਕਾਰੀ ਡਿਜੀਟਲ ਪੋਰਟਲ 'ਤੇ ਉਪਲਬਧ ਕਰਾਇਆ ਜਾਵੇਗਾ।

ਇਹ ਵੀ ਪੜ੍ਹੋ: ਭਾਜਪਾ ਦੀ ਪਠਾਨਕੋਟ ਰੈਲੀ ਤੋਂ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Advertisement
ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ
58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Embed widget