Budget 2024: ਇਕ ਪਾਸੇ ਕੇਂਦਰ ਸਰਕਾਰ ਛੋਟੇ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਭੇਜ ਉਹਨਾਂ ਦੀ ਆਰਥਿਕ ਮਦਦ ਕਰ ਰਹੀ ਹੈ ਤਾਂ ਦੂਜੇ ਪਾਸੇ ਅਮੀਰ ਕਿਸਾਨ ਜਾਂ ਫਿਰ ਆਖ ਲਵੋ ਵੱਡੇ ਕਿਸਾਨਾਂ 'ਤੇ ਹੁਣ ਟੈਕਸ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਕੇਂਦਰ ਸਰਕਾਰ ਜ਼ਿਆਦਾ ਕਮਾਈ ਕਰਨ ਵਾਲੇ ਕਿਸਾਨਾਂ ਨੂੰ ਟੈਕਸ ਦੇ ਘੇਰੇ 'ਚ ਲਿਆਉਣ 'ਤੇ ਵਿਚਾਰ ਕਰ ਸਕਦੀ ਹੈ।' ਇਹ ਦਾਅਵਾ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੈਂਬਰ ਆਸ਼ਿਮਾ ਗੋਇਲ ਨੇ ਕਹੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਮੀਡੀਆ ਨੇ ਗੋਇਲ ਤੋਂ ਪੁੱਛਿਆ ਸੀ ਕਿ ਕੀ ਖੇਤੀ ਤੋਂ ਹੋਣ ਵਾਲੀ ਆਮਦਨ ਨੂੰ ਟੈਕਸ ਦੇ ਘੇਰੇ 'ਚ ਲਿਆਂਦਾ ਜਾ ਸਕਦਾ ਹੈ?
ਇਸ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, 'ਕਿਸਾਨਾਂ ਨੂੰ ਸਰਕਾਰੀ ਅਦਾਇਗੀ ਇੱਕ ਸਮਾਨ ਹੈ। ਨੈਗੇਟਿਵ ਇਨਕਮ ਟੈਕਸ ਇਸ ਤੋਂ ਇਲਾਵਾ, ਘੱਟ ਦਰਾਂ ਅਤੇ ਘੱਟ ਛੋਟਾਂ ਵਾਲੇ ਅਮੀਰ ਕਿਸਾਨਾਂ ਲਈ ਇੱਕ ਸਕਾਰਾਤਮਕ ਆਮਦਨ ਟੈਕਸ ਲਾਗੂ ਕੀਤਾ ਜਾ ਸਕਦਾ ਹੈ।
ਐਨਐਸਐਸਓ ਦੇ ਸਰਵੇਖਣ ਅਨੁਸਾਰ 2019 ਵਿੱਚ ਦੇਸ਼ ਦੇ ਕਿਸਾਨ ਪਰਿਵਾਰ ਦੀ ਔਸਤ ਮਾਸਿਕ ਆਮਦਨ 10218 ਰੁਪਏ ਸੀ। ਜੋ ਕਿ 13 ਵਿੱਚ 6426 ਰੁਪਏ ਸੀ। ਪਰ ਹੁਣ ਵੱਧ ਜ਼ਮੀਨ ਵਾਲੇ ਦੇਸ਼ ਦੇ 3% ਕਿਸਾਨਾਂ ਦੀ ਸਾਲਾਨਾ ਆਮਦਨ 18 ਲੱਖ ਰੁਪਏ ਹੈ। ਅਤੇ ਕਾਫ਼ੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਆਮਦਨ ਇਸ ਤੋਂ ਵੀ ਵੱਧ ਹੈ।
ਜੇਕਰ ਕੇਂਦਰ ਸਰਕਾਰ ਅਮੀਰ ਕਿਸਾਨ ਜਾਂ ਫਿਰ ਵੱਡੇ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਆਮਦਨ ਟੈਕਸ ਦੇ ਘੇਰੇ ਵਿੱਚ ਸ਼ਾਮਲ ਕਰਦੇ ਹਨ ਤਾਂ ਕਿਸਾਨਾਂ ਦਾ ਵੱਡਾ ਤਬਕਾ ਇਸ ਦਾ ਵਿਰੋਧ ਕਰ ਸਕਦਾ ਹੈ। ਫਿਲਹਾਲ ਹਾਲੇ ਤੱਕ ਸਰਕਾਰ ਨੇ ਇਸ 'ਤੇ ਵਿਚਾਰ ਕਰਨ ਦੀ ਗੱਲ ਤਾਂ ਨਹੀਂ ਰੱਖੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial