ਪੜਚੋਲ ਕਰੋ

ਸਟਰੋਬੇਰੀ ਦੀ ਖੇਤੀ ਕਰ ਸ਼ੇਰੇ ਪੰਜਾਬ ਕਮਾ ਰਿਹਾ ਚੰਗਾ ਮੁਨਾਫ਼ਾ 

ਪੰਜਾਬ ਦੇ ਲੋਕ ਰਵਾਇਤੀ ਫਸਲਾਂ ਦੇ ਚੱਕਰਾਂ ਵਿਚੋਂ ਨਿਕਲਣ ਲਈ ਵੱਖ-ਵੱਖ ਉਪਰਾਲੇ ਕਰ ਰਹੇ ਹਨ।ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਿਰਕ ਦੇ ਰਹਿਣ ਵਾਲੇ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਪਿੱਛਲੇ 7 ਸਾਲਾਂ ਤੋਂ ਸਟਰੋਬੇਰੀ ਫਲ ਦੀ ਖੇਤੀ ਕਰ ਰਹੇ ਹਨ।

ਗੁਰਦਾਸਪੁਰ: ਪੰਜਾਬ ਦੇ ਲੋਕ ਰਵਾਇਤੀ ਫਸਲਾਂ ਦੇ ਚੱਕਰਾਂ ਵਿਚੋਂ ਨਿਕਲਣ ਲਈ ਵੱਖ-ਵੱਖ ਉਪਰਾਲੇ ਕਰ ਰਹੇ ਹਨ।ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਿਰਕ ਦੇ ਰਹਿਣ ਵਾਲੇ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਪਿੱਛਲੇ 7 ਸਾਲਾਂ ਤੋਂ ਸਟਰੋਬੇਰੀ ਫਲ ਦੀ ਖੇਤੀ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸਦੇ ਲਈ ਸ਼ੁਰੂਵਾਤ ਵਿੱਚ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਪਰ ਹੁਣ ਸ਼ੇਰੇ ਪੰਜਾਬ ਚੰਗਾ ਮੁਨਾਫ਼ਾ ਕਮਾ ਰਹੇ ਹਨ।ਉਹ ਖੁਦ ਹੀ ਫਲ ਦੀ ਖੇਤੀ ਕਰਦੇ ਹਨ ਅਤੇ ਪੈਕਿੰਗ ਕਰਕੇ ਖੁਦ ਹੀ ਇਸਦਾ ਮੰਡੀ ਕਰਨ ਵੀ ਕਰਦੇ ਹਨ।

ਸ਼ੇਰੇ ਪੰਜਾਬ ਨੇ ਦਸਿਆ ਕਿ 7 ਸਾਲ ਪਹਿਲਾਂ ਉਸ ਨੇ ਕੁਝ ਵੱਖਰਾ ਕਰਨ ਬਾਰੇ ਸੋਚਿਆ ਸੀ ਤੇ ਉਸ ਨੇ ਫਿਰ ਇਕ ਪ੍ਰਫੈਸਰ ਦੇ ਕੋਲੋਂ ਇਸ ਦੀ ਜਕਨਕਾਰੀ ਲੈਕੇ ਕੰਮ ਸ਼ੁਰੂ ਕੀਤਾ। ਉਸ ਨੇ ਦਸਿਆ ਕਿ ਉਸ ਨੇ ਸਟਰੋਬੇਰੀ ਦੇ ਬੂਟੇ ਖਰੀਦ ਕੇ ਫਸਲ ਦੀ ਸ਼ੁਰੂਆਤ ਕੀਤੀ। ਇਸ ਫਸਲ ਵਿੱਚ ਪਾਣੀ ਦੀ ਵਰਤੋਂ ਬਹੁਤ ਘੱਟ ਹੁੰਦੀ ਹੈ ਯੂਰੀਆ ਦਾ ਇਸਤੇਮਾਲ ਨਹੀਂ ਹੁੰਦਾ ਅਤੇ ਇਹ ਹਿਮਾਚਲ ਦਾ ਫਲ ਹੈ। 

ਭਾਵੇਂ ਸਟਰੋਬੇਰੀ ਠੰਢੇ ਇਲਾਕੇ ਦਾ ਫਲ ਹੈ ਪਰ ਹੁਣ ਇਸ ਦੀਆਂ ਵੱਖ-ਵੱਖ ਕਿਸਮਾਂ ਆ ਚੁੱਕੀਆਂ ਹਨ।ਉਨ੍ਹਾਂ ਨੇ ਦਸਿਆ, ਕਿ ਉਹ ਸਭ ਤੋਂ ਵਧੀਆ ਕਿਸਮ ਦਾ ਇਸਤੇਮਾਲ ਕਰਦੇ ਹਨ ਅਤੇ ਖੁਦ ਹੀ ਖੇਤੀ ਵੀ ਕਰਦੇ ਹਨ। ਇਸ ਵਿੱਚ ਜ਼ਿਆਦਾ ਲੇਬਰ ਦੀ ਵੀ ਜ਼ਰੂਰਤ ਨਹੀਂ ਪੈਂਦੀ। ਉਹ ਖੁਦ ਹੀ ਫ਼ਸਲ ਬਿਜਦੇ ਹਨ ਅਤੇ ਆਪਣੇ ਇਕ ਸਾਥੀ ਦੀ ਮਦਦ ਨਾਲ ਇਸ ਦੀ ਤੁੜਵਾਈ ਕਰਦੇ ਹਨ।ਉਨ੍ਹਾਂ ਦੱਸਿਆ ਕਿ ਇਸ ਫਸਲ ਦੀ ਬੀਜਾਈ ਅਕਤੂਬਰ ਮਹੀਨੇ ਵਿੱਚ ਹੁੰਦੀ ਹੈ।

ਉਨ੍ਹਾਂ ਨੇ ਇਹ ਵੀ ਦਸਿਆ ਕਿ ਉਹ ਸਟਰੋਬੇਰੀ ਨੂੰ ਵੇਚਦੇ ਹਨ ਅਤੇ ਲੋਕੀ ਦੂਰੋਂ-ਦੂਰੋਂ ਆ ਕੇ ਸਟਰੋਬੇਰੀ ਖਰੀਦਦੇ ਵੀ ਹਨ।ਕਿਸਾਨ ਸ਼ੇਰੇ ਪੰਜਾਬ ਨੇ ਸਰਕਾਰ ਨੂੰ ਅਪੀਲ ਕੀਤੀ, ਕਿ ਸਰਕਾਰ ਇਸ ਫਸਲ ਨੂੰ ਆਪਣੇ ਧਿਆਨ ਵਿੱਚ ਲਿਆਵੇ, ਜਿਸ ਨਾਲ ਦੂਜੇ ਕਿਸਾਨ ਦੋ ਫਸਲਾਂ ਦੇ ਚੱਕਰ ਵਿੱਚੋਂ ਨਿਕਲ ਕੇ ਅਲਗ-ਅਲਗ ਤਰ੍ਹਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਹੋਣ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget