Bathinda news: ਅੱਜ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਬਠਿੰਡਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਇਸ ਦੌਰਾਨ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀ ਵਿੱਚ ਕਰੀਬ 8 ਲੱਖ ਕਿਸਾਨ ਆਪਣੀ ਫਸਲ ਲੈ ਕੇ ਆਉਂਦਾ ਹੈ, ਜਿਨ੍ਹਾਂ ਲਈ ਅਸੀਂ 1854 ਖਰੀਦ ਕੇਂਦਰ ਬਣਾਏ ਹਨ। ਇਨ੍ਹਾਂ ਕੇਂਦਰਾਂ ਵਿੱਚ ਝੋਨੀ ਦੀ ਖਰੀਦ ਹੋ ਰਹੀ ਹੈ, ਹੁਣ ਤੱਕ 137 ਲੱਖ ਮੈਟ੍ਰਿਕ ਝੋਨਾ ਮੰਡੀ ਵਿੱਚ ਆਇਆ ਹੈ, ਜਿਸ ਦੀ ਖਰੀਦ ਹੋ ਗਈ ਹੈ। ਇਸ ਦੇ ਨਾਲ ਹੀ 21 ਕਰੋੜ ਰਾਸ਼ੀ ਕਿਸਾਨਾਂ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: SGPC Election: ਸ਼੍ਰੋਮਣੀ ਕਮੇਟੀ ਨੂੰ ਮਿਲੇਗਾ ਅੱਜ ਨਵਾਂ ਪ੍ਰਧਾਨ, ਧਾਮੀ ਨੂੰ ਟੱਕਰ ਦੇਣ ਲਈ ਘੁੰਨਸ ਮੈਦਾਨ 'ਚ
ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦਾ ਕੋਈ ਵੀ ਕਿਸਾਨ ਮੰਡੀ ਵਿੱਚ ਬਿਸਤਰਾ ਲਾ ਕੇ ਨਹੀਂ ਬੈਠੇਗਾ ਅਤੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉੱਥੇ ਹੀ ਆਰਡੀਐਫ ਫੰਡ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨਾਲ ਧੱਕਾ ਹੋਇਆ ਹੈ, 5300 ਕਰੋੜ ਰੁਪਏ ਤੋਂ ਵੱਧ ਪੈਸਾ ਪੰਜਾਬ ਦਾ ਹੈ, ਸਾਨੂੰ ਮਿਲਣਾ ਚਾਹੀਦਾ ਹੈ, ਕੇਂਦਰ ਨੂੰ ਇਹ ਪੈਸਾ ਜਲਦੀ ਦੇਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।