ਪੜਚੋਲ ਕਰੋ
Advertisement
ਕਣਕ-ਝੋਨੇ ਦੇ 'ਚੱਕਰਵਿਊ' ਨੂੰ ਤੋੜਨਗੇ ਕੈਪਟਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਫਸਲੀ ਵੰਨ-ਸੁਵੰਨਤਾ ਲਈ ਆਪਣਾ ਏਜੰਡਾ ਅੱਗੇ ਤੋਰਦਿਆਂ ਅਹਿਮ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਣਕ-ਝੋਨੇ ਦੇ ਫਸਲੀ ਚੱਕਰ ਨੂੰ ਖਤਮ ਕਰਨ ਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰਾਜ ਯੋਜਨਾ ਬੋਰਡ ਨੂੰ ਫਸਲੀ ਵਿਭਿੰਨਤਾ ਦਾ ਮਾਡਲ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਹਨ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਫਸਲੀ ਵੰਨ-ਸੁਵੰਨਤਾ ਲਈ ਆਪਣਾ ਏਜੰਡਾ ਅੱਗੇ ਤੋਰਦਿਆਂ ਅਹਿਮ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਣਕ-ਝੋਨੇ ਦੇ ਫਸਲੀ ਚੱਕਰ ਨੂੰ ਖਤਮ ਕਰਨ ਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰਾਜ ਯੋਜਨਾ ਬੋਰਡ ਨੂੰ ਫਸਲੀ ਵਿਭਿੰਨਤਾ ਦਾ ਮਾਡਲ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੈਪਟਨ ਨੇ ਬੋਰਡ ਨੂੰ ਇਸ ਖੇਤਰ ਵਿੱਚ ਲੋੜੀਂਦੇ ਸੁਧਾਰ ਲਿਆਉਣ ਲਈ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਦੇ ਵੀ ਨਿਰਦੇਸ਼ ਜਾਰੀ ਕੀਤੇ ਹਨ।
ਮੰਗਲਵਾਰ ਨੂੰ ਕੈਪਟਨ ਨੇ ਖੇਤੀਬਾੜੀ ਦੇ ਪੈਟਰਨ ਵਿੱਚ ਤਬਦੀਲੀਆਂ ਲਿਆਉਣ ਦੇ ਉਪਾਵਾਂ ਸੁਝਾਉਣ ਲਈ ਗਠਿਤ ਕੀਤੇ ਬੋਰਡ ਦੇ ਮੈਂਬਰਾਂ ਨਾਲ ਇੰਟਰੈਕਟਿਵ ਸੈਸ਼ਨ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਯੋਜਨਾ ਵਿਭਾਗ ਨੂੰ ਵੱਖ-ਵੱਖ ਖੇਤੀਬਾੜੀ ਯੋਜਨਾਵਾਂ ਨਾਲ ਸਬੰਧਤ ਸਾਰੇ ਅੰਕੜੇ ਇਕੱਤਰ ਕਰਨ ਲਈ ਕੇਂਦਰੀ ਡੇਟਾ ਵਿਸ਼ਲੇਸ਼ਣ ਤੇ ਨਿਗਰਾਨੀ ਵਿਭਾਗ ਸੈਟ ਕਰਨ ਦੇ ਵੀ ਨਿਰਦੇਸ਼ ਦਿੱਤੇ।
ਕੈਪਟਨ ਨੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਮੁੱਦੇ 'ਤੇ ਚਿੰਤਾ ਜ਼ਾਹਰ ਕਰਦਿਆਂ ਮੱਕੀ, ਕਪਾਹ ਤੇ ਗੰਨੇ ਦੇ ਨਾਲ-ਨਾਲ ਘੱਟ ਪਾਣੀ ਦੀ ਖਪਤ ਕਰਨ ਵਾਲੀਆਂ ਫਸਲਾਂ ਨੂੰ ਪਹਿਲ ਦੇਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਬੋਰਡ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਰਵਾਇਤੀ ਕਣਕ ਤੇ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਪ੍ਰੇਰਿਤ ਕਰਨ ਦੀ ਰਣਨੀਤੀ ਤਿਆਰ ਕਰਨ।
ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀਬਾੜੀ ਉਦੇਸ਼ਾਂ ਲਈ ਨਿਲਾਮੀ ਹੋਈ ਪੰਚਾਇਤੀ ਜ਼ਮੀਨ ’ਤੇ ਝੋਨੇ ਦੀ ਕਾਸ਼ਤ ’ਤੇ ਰੋਕ ਲਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਦੇ ਨਾਲ ਹੀ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਰਾਜਿੰਦਰ ਗੁਪਤਾ ਨੇ ਇਸ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵਧੇਰੇ ਮੁਕਾਬਲੇਬਾਜ਼ ਬਣਾਉਣ ਲਈ ਉਤਪਾਦਾਂ ਦੇ ਮਾਨਕੀਕਰਨ ’ਤੇ ਵਧੇਰੇ ਧਿਆਨ ਦੇਣ ਦਾ ਸੁਝਾਅ ਦਿੱਤਾ। ਕਿਸਾਨ ਕਮਿਸ਼ਨ ਦੇ ਚੇਅਰਮੈਨ ਸੰਦੀਪ ਜਾਖੜ ਨੇ ਤਾਜ਼ੀਆਂ ਸਬਜ਼ੀਆਂ ਦੀ ਮਾਰਕੀਟਿੰਗ ਨੂੰ ਅੱਗੇ ਵਧਾਉਣ ਲਈ ਮਾਰਕਫੈਡ ਤੇ ਪੰਜਾਬ ਐਗਰੋ ਨੂੰ ਵਧੇਰੇ ਸ਼ਕਤੀਆਂ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ।
Punjab CM @capt_amarinder pushes for crop diversification and water conservation. Asks State Planning Board to formulate comprehensive strategy, review all agriculture reform schemes on priority. pic.twitter.com/7LBz70h0os
— Raveen Thukral (@RT_MediaAdvPbCM) July 30, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement