ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘੱਗਰ ਦਰਿਆ ਦੇ ਪਾਣੀ ਕਾਰਨ ਹੜ੍ਹਾਂ ਨਾਲ ਗ੍ਰਸਤ ਇਲਾਕੇ ਦਾ ਹਵਾਈ ਦੌਰਾ ਕਰਨਗੇ। ਘੱਗਰ ਦਰਿਆ ਦੇ ਪਾਣੀ ਕਾਰਨ ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਦੇ ਕਈ ਪਿੰਡਾਂ ਦੀ ਹਜ਼ਾਰਾਂ ਏਕੜ ਫਸਲ ਡੁੱਬ ਚੁੱਕੀ ਹੈ ਅਤੇ ਪੰਜ ਦਿਨ ਬਾਅਦ ਵੀ ਪਾੜ ਨਹੀਂ ਪੂਰਿਆ ਗਿਆ।
ਛੇਵੇਂ ਦਿਨ ਕੈਪਟਨ ਹੈਲੀਕਾਪਟਰ ਰਾਹੀਂ ਨੁਕਸਾਨ ਦਾ ਜਾਇਜ਼ਾ ਲੈਣਗੇ। ਘੱਗਰ ਦੇ ਪਾੜ ਕਾਰਨ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਮੂਣਕ ਦੇ ਕਈ ਪਿੰਡਾਂ ਅਤੇ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਦੇ ਪਿੰਡ ਬਾਦਸ਼ਾਹਪੁਰ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪੂਰੀ ਤਰ੍ਹਾਂ ਨਾਲ ਖ਼ਰਾਬ ਹੋ ਚੁੱਕੀ ਹੈ।
ਇਸ ਤੋਂ ਪਹਿਲਾਂ ਅੱਜ ਵਿੱਤ ਕਮਿਸ਼ਨਰ ਕੇਬੀਐਸ ਸਿੱਧੂ ਨੇ ਵੀ ਮੂਣਕ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਾੜ ਕਾਰਨ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਦਾ ਹੋਇਆ ਹੈ, ਕਿਉਂਕਿ ਪਾੜ ਪੈਣ ਦਾ ਕਾਰਨ ਦਰਿਆ ਦੇ ਬੰਨ੍ਹਾਂ ਦਾ ਕਮਜ਼ੋਰ ਹੋਣਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕ ਆਪਣੇ ਖੇਤਾਂ ਵਿੱਚ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਲਈ 20-20 ਫੁੱਟ ਥਾਂ ਦੇਣ ਲਈ ਤਿਆਰ ਹਨ।
ਵਿੱਤ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਲਈ ਨਿਰਦੇਸ਼ ਦੇ ਦਿੱਤੇ ਗਏ ਹਨ। ਪਾਣੀ ਘਟਣ ਤੋਂ ਬਾਅਦ ਇਹ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।
ਕੈਪਟਨ ਹੈਲੀਕਾਪਟਰ ਰਾਹੀਂ ਕਰਨਗੇ ਘੱਗਰ ਪੀੜਤ ਇਲਾਕੇ ਦਾ ਦੌਰਾ
ਏਬੀਪੀ ਸਾਂਝਾ
Updated at:
22 Jul 2019 08:45 PM (IST)
ਘੱਗਰ ਦੇ ਪਾੜ ਕਾਰਨ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਮੂਣਕ ਦੇ ਕਈ ਪਿੰਡਾਂ ਅਤੇ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਦੇ ਪਿੰਡ ਬਾਦਸ਼ਾਹਪੁਰ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪੂਰੀ ਤਰ੍ਹਾਂ ਨਾਲ ਖ਼ਰਾਬ ਹੋ ਚੁੱਕੀ ਹੈ।
- - - - - - - - - Advertisement - - - - - - - - -