ਪੜਚੋਲ ਕਰੋ

ਕੈਪਟਨ ਨੇ ਕਿਹਾ, ਕਿਸਾਨੋ ਮੀਟਰਾਂ ਤੋਂ ਨਾ ਡਰੋ !

ਚੰਡੀਗੜ੍ਹ: ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਲਈ ਸਿੱਧਾ ਲਾਭ ਅਦਾ ਕਰਨ ਦੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਪ੍ਰਾਜੈਕਟ ਅਧੀਨ ਨਾ ਤਾਂ ਕਿਸਾਨਾਂ ’ਤੇ ਕਿਸੇ ਕਿਸਮ ਦਾ ਦਬਾਅ ਪਾਇਆ ਜਾਵੇਗਾ ਤੇ ਨਾ ਹੀ ਉਨ੍ਹਾਂ ਨੂੰ ਇਸ ਲਈ ਕਿਸੇ ਤਰ੍ਹਾਂ ਦੀ ਅਦਾਇਗੀ ਕਰਨੀ ਪਵੇਗੀ। ਮੁੱਖ ਮੰਤਰੀ ਨੇ ਆਖਿਆ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਦਰਮਿਆਨ ਕੋਰਾ ਝੂਠ ਫੈਲਾਇਆ ਜਾ ਰਿਹਾ ਹੈ ਜਦਕਿ ਕਿਸੇ ਵੀ ਕਿਸਾਨ ਪਾਸੋਂ ਖੇਤੀ ਲਈ ਬਿਜਲੀ ਖਪਤ ਦੀ ਵਸੂਲੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਖਿਆ ਕਿ ਕਿਸਾਨਾਂ ਨੂੰ ਸਿੱਧਾ ਲਾਭ ਦੇਣ ਦਾ ਫੈਸਲਾ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਦਾ ਹੱਲ ਕੱਢਣ ਦੇ ਸੰਦਰਭ ’ਚ ਲਿਆ ਗਿਆ ਹੈ। ਮੁੱਖ ਮੰਤਰੀ ਨੇ ਆਉਂਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਰ ਤਿੰਨ ਲੱਖ ਕਿਸਾਨਾਂ ਦਾ ਖੇਤੀ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ। ਇਹ ਬਜਟ ਸੈਸ਼ਨ ਮਾਰਚ ਦੇ ਦੂਜੇ ਹਫਤੇ ਹੋਣ ਦੀ ਆਸ ਹੈ। ਕੈਪਟਨ ਨੇ ਕਿਹਾ ਕਿ ਅਗਾਊਂ ਹੀ ਪੈਸਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਜਾਵੇਗਾ ਜੋ ਇਸ ਪੈਸੇ ਨਾਲ ਆਪਣੇ ਬਿਜਲੀ ਬਿੱਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ ਜੋ ਵੀ ਪੈਸਾ ਕਿਸਾਨ ਬਚਾ ਲੈਣਗੇ, ਉਹ ਪੈਸਾ ਉਨ੍ਹਾਂ ਕਿਸਾਨਾਂ ਦੀਆਂ ਜੇਬਾਂ ਵਿੱਚ ਚਲਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੰਤਵ ਕਿਸਾਨਾਂ ਨੂੰ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਬਾਰੇ ਕਿਸਾਨਾਂ ਨੂੰ ਉਤਸ਼ਾਹਤ ਕਰਨਾ ਹੈ। ਮੁੱਖ ਮੰਤਰੀ ਨੇ ਸੁਚੇਤ ਕੀਤਾ ਕਿ ਜੇਕਰ ਪਾਣੀ ਦੇ ਸੰਕਟ ਨੂੰ ਪਹਿਲ ਦੇ ਅਧਾਰ ’ਤੇ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਨੂੰ ਅੱਗੇ ਜਾ ਕੇ ਬਹੁਤ ਔਖੀ ਹਾਲਤ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਿੱਧਾ ਲਾਭ ਅਦਾ ਕਰਨ ਦੀ ਸਕੀਮ ਦੋਵਾਂ ਧਿਰਾਂ ਸਰਕਾਰ ਤੇ ਕਿਸਾਨਾਂ ਲਈ ਲਾਭਕਾਰੀ ਹੋਵੇਗੀ। ਇਸ ਸਕੀਮ ਬਾਰੇ ਹੋਰ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਜੇਕਰ ਇੱਕ ਕਿਸਾਨ ਸਾਲਾਨਾ 50 ਹਜ਼ਾਰ ਰੁਪਏ ਦੀ ਖੇਤੀ ਬਿਜਲੀ ਖਪਤ ਕਰ ਲੈਂਦਾ ਹੈ ਤਾਂ ਉਸ ਨੂੰ ਇਸ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਜੇਕਰ ਕਿਸਾਨ ਘੱਟ ਖਪਤ ਰਾਹੀਂ ਬਿਜਲੀ ਬਿੱਲ ਦੀ ਬੱਚਤ ਕਰ ਲੈਂਦਾ ਹੈ ਤਾਂ ਵੀ ਬਾਕੀ ਬਚਦਾ ਪੈਸਾ ਕਿਸਾਨ ਦੀ ਜੇਬ ਵਿੱਚ ਜਾਵੇਗਾ। ਮੁੱਖ ਮੰਤਰੀ ਨੇ ਇਸ ਸਕੀਮ ਨੂੰ ਜਬਰੀ ਲਾਗੂ ਕਰਨ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਇਹ ਸਕੀਮ ਬਹੁਤ ਸੀਮਤ ਖੇਤਰ ਵਿੱਚ ਲਾਗੂ ਕੀਤੀ ਜਾ ਰਹੀ ਹੈ। ਕਿਸੇ ਵੀ ਕਿਸਾਨ ਨੂੰ ਇਸ ਪ੍ਰਾਜੈਕਟ ਦਾ ਹਿੱਸਾ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਲਾਭ ਬਾਰੇ ਕਿਸਾਨਾਂ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ ਜੋ ਆਪਣੇ ਹਿੱਤਾਂ ਲਈ ਇਸ ਪ੍ਰਾਜੈਕਟ ਦਾ ਹਿੱਸਾ ਬਣਨ ਵਾਸਤੇ ਸਵੈ-ਇੱਛਕ ਤੌਰ ’ਤੇ ਅੱਗੇ ਆ ਰਹੇ ਹਨ।

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget