ਪੜਚੋਲ ਕਰੋ

ਕਿਸਾਨਾਂ ਦੇ ਹੱਕ 'ਚ ਡਟੇ ਕੈਪਟਨ, ਕਣਕ ਦਾ ਭਾਅ ਮਿਲੇ 2710 ਰੁਪਏ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹੱਕ ਵਿੱਚ ਡਟਦਿਆਂ ਕੇਂਦਰ ਸਰਕਾਰ ਕੋਲ ਵੱਡੀ ਮੰਗ ਰੱਖੀ ਹੈ। ਕੈਪਟਨ ਨੇ ਮੋਦੀ ਸਰਕਾਰ ਨੂੰ ਐਮਐਸ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਅਮਲ ਵਿੱਚ ਲਿਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਤਰ੍ਹਾਂ ਕਰਕੇ ਹੀ ਖੇਤੀ ਢਾਂਚੇ ਵਿੱਚ ਅਤਿ ਲੋੜੀਂਦੇ ਸੁਧਾਰ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਦੇਣਾ ਯਕੀਨੀ ਬਣਾਇਆ ਜਾ ਸਕੇਗਾ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹੱਕ ਵਿੱਚ ਡਟਦਿਆਂ ਕੇਂਦਰ ਸਰਕਾਰ ਕੋਲ ਵੱਡੀ ਮੰਗ ਰੱਖੀ ਹੈ। ਉਨ੍ਹਾਂ ਨੇ ਕਣਕ ਦਾ ਘੱਟੋ-ਘੱਟ ਸਮਰਥਨ ਭਾਅ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਮੋਦੀ ਸਰਕਾਰ ਨੂੰ ਐਮਐਸ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਅਮਲ ਵਿੱਚ ਲਿਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਤਰ੍ਹਾਂ ਕਰਕੇ ਹੀ ਖੇਤੀ ਢਾਂਚੇ ਵਿੱਚ ਅਤਿ ਲੋੜੀਂਦੇ ਸੁਧਾਰ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਦੇਣਾ ਯਕੀਨੀ ਬਣਾਇਆ ਜਾ ਸਕੇਗਾ। ਕੈਪਟਨ ਨੇ ਕੇਂਦਰ ਸਰਕਾਰ ਤੋਂ ਸਾਲ 2019-20 ਲਈ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੇ ਪ੍ਰਸਤਾਵ ’ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਜੋ ਸਾਲ 2018-19 ਵਿੱਚ 1840 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2019-20 ਵਿੱਚ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਹੀ ਜੌਂ ਦਾ ਸਮਰਥਨ ਮੁੱਲ 1440 ਰੁਪਏ ਤੋਂ ਵਧਾ ਕੇ 1974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀਏਸੀਪੀ) ਨੂੰ ਭੇਜੇ ਪ੍ਰਸਤਾਵ ’ਚ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 4620 ਰੁਪਏ ਤੋਂ ਵਧਾ ਕੇ 5631 ਰੁਪਏ ਪ੍ਰਤੀ ਕੁਇੰਟਲ ਤੇ ਸਰੋਂ ਦਾ ਘੱਟੋ-ਘੱਟ ਸਮਰਥਨ ਮੁੱਲ 4200 ਰੁਪਏ ਤੋਂ ਵਧਾ ਕੇ 5384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਕੈਪਟਨ ਨੇ ਕਿਹਾ ਕਿ ਜੌਂ, ਛੋਲੇ ਤੇ ਸਰੋਂ ਦੀਆਂ ਫਸਲਾਂ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ। ਇਹ ਨਾ ਕੇਵਲ ਸੂਬੇ ਦੀ ਕਿਸਾਨੀ ਲਈ ਫਾਇਦੇਮੰਦ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਦੇ ਰੁਝਾਨ ਨੂੰ ਵੀ ਠੱਲ੍ਹ ਪਾਵੇਗਾ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਸਮੇਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬੇਸ਼ੱਕ ਸੂਬਾ ਸਰਕਾਰ ਹਰ ਸੰਭਵ ਕਦਮ ਉਠਾ ਰਹੀ ਹੈ ਪਰ ਅਜਿਹੇ ਕਦਮ ਚੁੱਕਣੇ, ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ’ਚ ਵਾਧਾ ਕਰਨ ਵਿੱਚ ਕੇਂਦਰ ਨੂੰ ਸਹਿਯੋਗ ਕਰਨ ਦੀ ਲੋੜ ਹੈ ਕਿਉਂਕਿ ਇਹ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ।

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget