ਚੰਡੀਗੜ੍ਹ: ਫਸਲਾਂ ਦੀ ਸਿੱਧੀ ਕਿਸਾਨਾਂ ਨੂੰ ਅਦਾਇਗੀ ਦੀ ਚਰਚਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆੜ੍ਹਤੀਆਂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਨੇ ਆੜ੍ਹਤੀਆਂ ਦੇ ਖਦਸ਼ੇ ਦੂਰ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਮਿੱਥੇ ਅਮਲ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀਐਫਐਮਐਸ) ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਇਹ ਮਾਮਲਾ ਕੇਂਦਰ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ।
ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਵਲੋਂ ਆੜ੍ਹਤੀਆਂ ਦੀ ਪੇਸ਼ ਕੀਤੀ ਮੁੱਖ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਭੰਡਾਰ ਲਈ ਕਣਕ ਤੇ ਝੋਨੇ ਦੇ ਖਰੀਦ ਅਮਲ ’ਚੋਂ ਆੜ੍ਹਤੀਆਂ ਨੂੰ ਬਾਹਰ ਕਰਨ ਲਈ ਏਪੀਐਮਸੀ ਐਕਟ ’ਚ ਸੋਧ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਆੜ੍ਹਤੀਆਂ ਨਾਲ ਪੁਰਾਣੇ ਸਬੰਧ ਹਨ ਤੇ ਸੂਬਾ ਸਰਕਾਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਫਸਲ ਦੀ ਅਦਾਇਗੀ ਕਰਨ ਦਾ ਅਮਲ ਜਾਰੀ ਰੱਖੇਗੀ। ਲੈਣ-ਦੇਣ ਦੇ ਮਾਮਲਿਆਂ ਵਿਚ ਕਿਸਾਨਾਂ ਵੱਲੋਂ ਆੜ੍ਹਤੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾਉਣ ਬਾਰੇ ਕੈਪਟਨ ਨੇ ਕਿਹਾ ਕਿ ਅਜਿਹਾ ਨਹੀਂ ਹੋਵੇਗਾ, ਪਰ ਉਹ ਇਸ ਬਾਰੇ ਕਿਸਾਨਾਂ ਨਾਲ ਵੀ ਗੱਲਬਾਤ ਕਰਨਗੇ।
ਮੁੱਖ ਮੰਤਰੀ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਤੇ ਮੰਡੀ ਬੋਰਡ ਨੂੰ ਪੀਐਫਐਮਐਸ ਸਾਫਟਵੇਅਰ ਵਰਤਣ ਦੀ ਸਿਖਲਾਈ ਦੇਣ ਦੇ ਹੁਕਮ ਦਿੰਦਿਆਂ ਕਿਸਾਨਾਂ ਦੇ ਬੈਂਕ ਖਾਤਿਆਂ ਨੂੰ ਪੀਐਫਐਮਐਸ ’ਤੇ ਅਪਲੋਡ ਕਰਨ ਤੇ ਆੜ੍ਹਤੀਆਂ ਦੇ ਬੈਂਕ ਖਾਤਿਆਂ ਨਾਲ ਲਿੰਕ ਕਰਨ ਲਈ ਆਖਿਆ।
ਫਸਲਾਂ ਦੀ ਅਦਾਇਗੀ ਬਾਰੇ ਕੈਪਟਨ ਆੜ੍ਹਤੀਆਂ ਨਾਲ ਡਟੇ
ਏਬੀਪੀ ਸਾਂਝਾ
Updated at:
08 Aug 2019 04:44 PM (IST)
ਫਸਲਾਂ ਦੀ ਸਿੱਧੀ ਕਿਸਾਨਾਂ ਨੂੰ ਅਦਾਇਗੀ ਦੀ ਚਰਚਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆੜ੍ਹਤੀਆਂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਨੇ ਆੜ੍ਹਤੀਆਂ ਦੇ ਖਦਸ਼ੇ ਦੂਰ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਮਿੱਥੇ ਅਮਲ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀਐਫਐਮਐਸ) ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਇਹ ਮਾਮਲਾ ਕੇਂਦਰ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ।
- - - - - - - - - Advertisement - - - - - - - - -