ਪੜਚੋਲ ਕਰੋ

ਮੰਡੀਆਂ 'ਚ ਰੁਲਣ ਲੱਗੇ ਕਿਸਾਨ, ਕੈਪਟਨ ਨੇ ਲਿਖੀ ਮੋਦੀ ਨੂੰ ਚਿੱਠੀ

ਚੋਣਾਂ ਦੇ ਮਾਹੌਲ ਦੌਰਾਨ ਮੰਡੀਆਂ ਵਿੱਚ ਰੁਲ ਰਹੇ ਕਿਸਾਨ ਵੱਡਾ ਮੁੱਦਾ ਬਣ ਗਏ ਹਨ। ਵਿਰੋਧੀ ਧਿਰਾਂ ਵੱਲੋਂ ਮੰਡੀਆਂ ਦੇ ਦੌਰੇ ਕਰਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੀਂਹ ਕਰਕੇ ਫਸਲ ਵਿੱਚ ਨਮੀ ਵਧ ਗਈ ਹੈ। ਇਸ ਕਰਕੇ ਖਰੀਦ ਏਜੰਸੀਆਂ ਫਸਲ ਖਰੀਦਣ ਤੋਂ ਭੱਜ ਰਹੀਆਂ ਹਨ। ਇਸ ਲਈ ਕਿਸਾਨ ਰੁਲ ਰਹੇ ਹਨ।

ਚੰਡੀਗੜ੍ਹ: ਚੋਣਾਂ ਦੇ ਮਾਹੌਲ ਦੌਰਾਨ ਮੰਡੀਆਂ ਵਿੱਚ ਰੁਲ ਰਹੇ ਕਿਸਾਨ ਵੱਡਾ ਮੁੱਦਾ ਬਣ ਗਏ ਹਨ। ਵਿਰੋਧੀ ਧਿਰਾਂ ਵੱਲੋਂ ਮੰਡੀਆਂ ਦੇ ਦੌਰੇ ਕਰਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੀਂਹ ਕਰਕੇ ਫਸਲ ਵਿੱਚ ਨਮੀ ਵਧ ਗਈ ਹੈ। ਇਸ ਕਰਕੇ ਖਰੀਦ ਏਜੰਸੀਆਂ ਫਸਲ ਖਰੀਦਣ ਤੋਂ ਭੱਜ ਰਹੀਆਂ ਹਨ। ਇਸ ਲਈ ਕਿਸਾਨ ਰੁਲ ਰਹੇ ਹਨ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਕੈਪਟਨ ਨੇ ਕਿਹਾ ਹੈ ਕਿ ਮੋਦੀ ਸਰਕਾਰ ਨਮੀ ਦੇ ਤੈਅ ਮਾਪਦੰਡਾਂ ਵਿੱਚ ਢਿੱਲ ਦੇਵੇ। ਉਨ੍ਹਾਂ ਨੇ ਇਸ ਲਈ ਮੋਦੀ ਸਰਕਾਰ ਨੂੰ ਚਿੱਠੀ ਵੀ ਲਿਖੀ ਹੈ। ਉਨ੍ਹਾਂ ਚਿੱਠੀ ਵਿੱਚ ਕਿਹਾ ਹੈ ਕਿ ਬੇਮੌਸਮੀ ਮੀਂਹ ਕਾਰਨ ਫਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦਿੱਤੀ ਜਾਵੇ। ਮੁੱਖ ਮੰਤਰੀ ਨੇ ਮੀਂਹ ਕਾਰਨ ਕਣਕ ਦੀ ਗੁਣਵੱਤਾ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਮਾਹਿਰਾਂ ਦੀ ਟੀਮ ਪੰਜਾਬ ਭੇਜਣ ਲਈ ਵੀ ਕਿਹਾ ਹੈ। ਕੈਪਟਨ ਨੇ ਕੀਮਤ ਵਿੱਚ ਬਿਨਾਂ ਕਿਸੇ ਕਟੌਤੀ ਤੋਂ ਖਰੀਦ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸੂਬੇ ਵਿੱਚ 16 ਤੋਂ 18 ਅਪਰੈਲ ਤੱਕ ਪਏ ਮੀਂਹ ਤੇ ਤੇਜ਼ ਹਵਾਵਾਂ ਕਾਰਨ ਫਸਲਾਂ ਹੋਏ ਨੂੰ ਭਾਰੀ ਨੁਕਸਾਨ ਕਾਰਨ ਕਿਸਾਨਾਂ ਨੂੰ ਢਾਹ ਲੱਗੀ ਹੈ। ਕਿਸਾਨ ਪਹਿਲਾਂ ਹੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਜਿਸ ਕਰਕੇ ਖਰੀਦ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਮਾਰਚ ਮਹੀਨੇ ਦੌਰਾਨ ਸੂਬੇ ਵਿੱਚ ਤਾਪਮਾਨ ਘੱਟ ਰਿਹਾ ਜਿਸ ਕਾਰਨ ਕਣਕ ਦੀ ਕਟਾਈ ਵਿੱਚ ਦੇਰੀ ਹੋਈ। ਇਸ ਦੇ ਨਤੀਜੇ ਵੱਜੋਂ ਮੰਡੀਆਂ ਵਿੱਚ ਵੀ ਕਣਕ ਦੇਰੀ ਨਾਲ ਪਹੁੰਚਣੀ ਸ਼ੁਰੂ ਹੋਈ ਤੇ ਇਸ ਦੀ ਖਰੀਦ 11 ਅਪਰੈਲ ਤੋਂ ਸ਼ੁਰੂ ਹੋਈ। ਮੰਡੀਆਂ ਵਿੱਚ ਤਕਰੀਬਨ 3 ਲੱਖ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜੋ ਪਿਛਲੇ ਸਮੇਂ ਤੋਂ ਕਾਫੀ ਘੱਟ ਹੈ। ਸੂਬੇ ਦੀਆਂ ਮੰਡੀਆਂ ਵਿੱਚ ਆ ਰਹੀ ਕਣਕ ਦੀ ਗੁਣਵੱਤਾ ਐਫਏਕਿਊ (ਫੇਅਰ ਐਵਰੇਜ ਕੁਆਲਟੀ) ਦੇ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ। ਕਣਕ ਦੇ ਰੰਗ ਵਿੱਚ ਤਬਦੀਲੀ ਹੋਣ, ਦਾਣਾ ਟੁੱਟਣ ਤੇ ਨਮੀ ਦੀ ਸਮੱਸਿਆ ਹੈ। ਮੁੱਖ ਮੰਤਰੀ ਨੇ ਕਿਸਾਨੀ ਭਾਈਚਾਰੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਇਹ ਮੁੱਦਾ ਤੁਰੰਤ ਹੱਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget