ਪੜਚੋਲ ਕਰੋ

ਕੈਪਟਨ ਦਾ ਕਰਜ਼ 'ਮੁਆਫ ਐਕਸ਼ਨ' ਫੇਲ੍ਹ ! ਅੰਕੜਿਆਂ ਨੇ ਖੋਲ੍ਹੀ ਪੋਲ

ਚੰਡੀਗੜ੍ਹ: ਕੈਪਟਨ ਸਰਕਾਰ ਦਾ ਕਰਜ਼ 'ਮੁਆਫ ਐਕਸ਼ਨ' ਫੇਲ੍ਹ ਹੁੰਦਾ ਦਿਖਾਈ ਦੇ ਰਿਹਾ ਹੈ। ਕਿਸਾਨ ਖੁਦਕੁਸ਼ੀਆਂ ਬਾਰੇ ਜਾਰੀ ਅੰਕੜਿਆਂ ਨੇ ਇਸ ਦੀ ਪੋਲ ਖੋਲ੍ਹ ਦਿੱਤੀ ਹੈ। ਵੇਰਵਿਆਂ ਮੁਤਾਬਕ ਸੂਬੇ ਵਿੱਚ 2017 ’ਚ ਕਾਂਗਰਸ ਸਰਕਾਰ ਬਣਨ ਮਗਰੋਂ 900 ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਇਨ੍ਹਾਂ ਵਿੱਚੋਂ 359 ਖ਼ੁਦਕੁਸ਼ੀਆਂ ਦੀਆਂ ਘਟਨਾਵਾਂ ਕਾਂਗਰਸ ਸਰਕਾਰ ਕਾਇਮ ਹੋਣ ਦੇ ਨੌਂ ਮਹੀਨਿਆਂ ਦੇ ਅੰਦਰ ਵਾਪਰੀਆਂ ਜਦਕਿ ਲੰਘੇ ਵਰ੍ਹੇ ਇਹ ਗਿਣਤੀ 528 ਨੂੰ ਅੱਪੜ ਗਈ। ਇਸ ਵਰ੍ਹੇ ਇਕੱਲੇ ਜਨਵਰੀ ਵਿੱਚ ਹੀ 32 ਅਜਿਹੇ ਮਾਮਲੇ ਸਾਹਮਣੇ ਆਏ ਹਨ। ਕਾਬਲੇਗੌਰ ਹੈ ਕਿ ਪਿਛਲੇ ਸਮੇਂ ਵਿੱਚ ਰਾਜ ਸਰਕਾਰ ਵੱਲੋਂ ਕਰਵਾਈ ਗਈ ਸਟੱਡੀ ਵਿੱਚ ਪਾਇਆ ਗਿਆ ਸੀ ਕਿ ਸਾਲ 2000 ਤੋਂ 2015 ਵਿਚਾਲੇ ਖੇਤੀ ਧੰਦੇ ਨਾਲ ਜੁੜੇ 16,606 ਵਿਅਕਤੀਆਂ ਨੇ ਖ਼ੁਦਕੁਸ਼ੀਆਂ ਕੀਤੀਆਂ ਜਿਨ੍ਹਾਂ ਵਿੱਚ 9243 ਕਿਸਾਨ ਤੇ 7363 ਮਜ਼ਦੂਰ ਸ਼ਾਮਲ ਸਨ। ਖ਼ੁਦਕੁਸ਼ੀਆਂ ਬਾਰੇ ਰਿਕਾਰਡ ਇਕੱਤਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਦੇ ਸੁਨਾਮ ਬਲਾਕ ਦੇ ਪ੍ਰੈੱਸ ਸਕੱਤਰ ਸੁਖਪਾਲ ਮਾਣਕ ਨੇ ਦੱਸਿਆ ਕਿ ਅਸਲ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ ਕਿਉਂਕਿ ਕਈ ਸਥਾਨਕ ਤੇ ਹਿੰਦੀ ਤੇ ਅੰਗਰੇਜ਼ੀ ਟੀਵੀ ਚੈਨਲਾਂ, ਵੈੱਬ ਪੋਰਟਲਸ ’ਤੇ ਰਿਪੋਰਟ ਹੋਈਆਂ ਖ਼ੁਦਕੁਸ਼ੀਆਂ ਇਨ੍ਹਾਂ ਅੰਕੜਿਆਂ ਵਿੱਚ ਸ਼ਾਮਲ ਨਹੀਂ ਹਨ। ਉਧਰ, ਉੱਘੇ ਅਰਥਸ਼ਾਸਤਰੀ ਪ੍ਰੋ. ਸੁੱਚਾ ਸਿੰਘ ਗਿੱਲ ਨੇ ਕਿਹਾ ਕਿ ਸਰਕਾਰਾਂ ਬਦਲਦੀਆਂ ਰਹੀਆਂ ਹਨ ਤੇ ਖ਼ੁਦਕੁਸ਼ੀਆਂ ਦਾ ਰੁਝਾਨ ਪਹਿਲਾਂ ਵਾਂਗ ਹੀ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵਿਗਿਆਨਕ ਪੱਧਰ ’ਤੇ ਹੋਰ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਖ਼ੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ ਕਿਉਂਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਕਿਸਾਨਾਂ ਵੱਲੋਂ ਸ਼ਾਹੂਕਾਰਾਂ ਕੋਲੋਂ ਲਏ ਕਰਜ਼ਿਆਂ ਬਾਰੇ ਸਰਕਾਰ ਚੁੱਪ ਹੈ। ਇੱਥੋਂ ਤੱਕ ਕਿ ਸਰਕਾਰ ਵੱਲੋਂ ਕੀਤੀ ਗਈ ਕਰਜ਼ਾ ਮੁਆਫ਼ੀ ਵਿੱਚ ਵੀ ਪੱਖਪਾਤ ਹੋਇਆ ਹੈ ਤੇ ਕਰਜ਼ਾ ਮੁਆਫ਼ੀ ਸਬੰਧੀ ਸੂਚੀਆਂ ਸਥਾਨਕ ਕਾਂਗਰਸੀ ਆਗੂਆਂ ਵੱਲੋਂ ਬਣਾਈਆਂ ਗਈਆਂ ਹਨ, ਇਸ ਵਾਸਤੇ ਵੱਡੀ ਗਿਣਤੀ ਅਮੀਰ ਕਿਸਾਨਾਂ ਤੇ ਸਿਆਸੀ ਆਗੂਆਂ ਦੇ ਨਾਂ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget