ਪੜਚੋਲ ਕਰੋ

ਕਣਕ ਦੇ ਭਾਅ 'ਚ ਵਾਧੇ ਤੋਂ ਕੈਪਟਨ ਨਹੀਂ ਖੁਸ਼, ਮੋਦੀ ਸਰਕਾਰ 'ਤੇ ਲਾਇਆ ਵੱਡਾ ਇਲਜ਼ਾਮ

ਮੋਦੀ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੇ ਵਾਧੇ ਤੋਂ ਜਿੱਥੇ ਕਿਸਾਨ ਖੁਸ਼ ਨਹੀਂ ਹਨ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਸੰਕਟ ਵਿੱਚੋਂ ਲੰਘ ਰਹੀ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਜਿਣਸਾਂ ਦੇ ਢੁਕਵੇਂ ਭਾਅ ਵੀ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਇਸ ਮਾਮੂਲੀ ਵਾਧੇ ਨਾਲ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੀ ਭਰਪਾਈ ਵੀ ਨਹੀਂ ਹੋਣੀ।

ਚੰਡੀਗੜ੍ਹ: ਮੋਦੀ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੇ ਵਾਧੇ ਤੋਂ ਜਿੱਥੇ ਕਿਸਾਨ ਖੁਸ਼ ਨਹੀਂ ਹਨ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਸੰਕਟ ਵਿੱਚੋਂ ਲੰਘ ਰਹੀ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਜਿਣਸਾਂ ਦੇ ਢੁਕਵੇਂ ਭਾਅ ਵੀ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਇਸ ਮਾਮੂਲੀ ਵਾਧੇ ਨਾਲ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੀ ਭਰਪਾਈ ਵੀ ਨਹੀਂ ਹੋਣੀ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਖਾਨਾਪੂਰਤੀ ਦੱਸਦਿਆਂ ਕੈਪਟਨ ਨੇ ਕਿਹਾ ਕਿ ਇਸ ਵਾਧੇ ਨਾਲ ਕਿਸਾਨਾਂ ਦੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਹੋਣਾ ਤਾਂ ਦੂਰ, ਇਸ ਨਾਲ ਸੰਕਟ ’ਚ ਡੁੱਬੀ ਕਿਸਾਨੀ ਨੂੰ ਅੰਤਰਿਮ ਰਾਹਤ ਮਿਲਣ ਦੀ ਵੀ ਕੋਈ ਉਮੀਦ ਨਜ਼ਰ ਨਹੀਂ ਆਉਂਦੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਨਾ ਕਰਨ ’ਤੇ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਫ਼ਸਲ ਵੱਢਣ ਮਗਰੋਂ ਪਰਾਲੀ ਦਾ ਨਿਬੇੜਾ ਕਰਨ ਲਈ ਇਹ ਬੋਨਸ ਦੇਣ ਦੀ ਮੰਗ ਵਾਰ-ਵਾਰ ਉਠਾਈ ਸੀ, ਜਿਸ ਨੂੰ ਕੇਂਦਰ ਨੇ ਕੋਈ ਹੁੰਗਾਰਾ ਨਹੀਂ ਦਿੱਤਾ। ਇੱਥੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦਾ ਭਲਾ ਕਰਨ ਲਈ ਸੰਜੀਦਾ ਨਹੀਂ। ਉਨ੍ਹਾਂ ਕਿਹਾ ਕਿ ਕਣਕ ਦੇ ਭਾਅ ਵਿੱਚ ਕੀਤੇ ਤਾਜ਼ਾ ਵਾਧੇ ਨਾਲ ਸੂਬਾ ਸਰਕਾਰ ਵੱਲੋਂ ਕੀਤੀ ਗਈ ਮੰਗ ਦੀ ਪੂਰਤੀ ਨਹੀਂ ਕੀਤੀ ਗਈ। ਉਨ੍ਹਾਂ ਨੇ ਐਮਐਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਅਮਲ ਵਿੱਚ ਲਿਆਉਣ ਦੀ ਮੰਗ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਬਾਕੀ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਨੂੰ ਯਕੀਨੀ ਬਣਾਉਣ ਵਿੱਚ ਵੀ ਨਾਕਾਮ ਸਿੱਧ ਹੋਈ ਹੈ। ਜੇ ਕੇਂਦਰ ਸਰਕਾਰ ਇਸ ਪਾਸੇ ਵੱਲ ਧਿਆਨ ਦੇਵੇ ਤਾਂ ਇਸ ਨਾਲ ਜਿੱਥੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇਗਾ, ਉੱਥੇ ਹੀ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨਾਂ ਦਾ ਇਕ ਵੀ ਪੈਸਾ ਮੁਆਫ਼ ਨਹੀਂ ਕੀਤਾ ਜਦਕਿ ਇਸ ਦੇ ਉਲਟ ਪੰਜਾਬ ਤੇ ਹੋਰ ਸੂਬਿਆਂ ਵਿਚ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਕਿਸਾਨੀ ਦੀ ਸਾਰ ਲਈ ਹੈ।

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget