ਚੰਡੀਗੜ੍ਹ: ਝੋਨੇ ਦੀ ਕਟਾਈ ਤੋਂ ਪਹਿਲਾਂ ਪਾਰਲੀ ਸਾੜਨ ਦਾ ਮੁੱਦਾ ਮੁੜ ਗਰਮਾ ਗਿਆ ਹੈ। ਪੰਜਾਬ ਸਰਕਾਰ ਨੇ ਕੰਬਾਈਨਾਂ 'ਤੇ ਹੀ ਸ਼ਿਕੰਜਾ ਕੱਸਣ ਤੋਂ ਬਾਅਦ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ ’ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ।
ਕੈਪਟਨ ਨੇ ਮੋਦੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ। ਕੈਪਟਨ ਚਿੱਠੀ ਵਿੱਚ ਨੇ ਲਿਖਿਆ ਹੈ ਕਿ ਸੂਬੇ ਵਿੱਚ ਝੋਨੇ ਦੀ ਵਾਢੀ ਦਾ ਕੰਮ ਸ਼ੁਰੂ ਹੋ ਗਿਆ ਹੈ। ਅਗਲੇ 10 ਦਿਨਾਂ ਵਿੱਚ ਇਹ ਕੰਮ ਪੂਰੇ ਸਿਖ਼ਰ ’ਤੇ ਪਹੁੰਚ ਜਾਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ 50 ਤੋਂ 80 ਫੀਸਦੀ ਸਬਸਿਡੀ ਨਾਲ 28,000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ। ਇਸ ਸਾਲ 26,000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਿਸਾਨ ਨੂੰ ਮਸ਼ੀਨਾਂ ਰਾਹੀਂ ਪਰਾਲੀ ਦੇ ਪ੍ਰਬੰਧਨ ਕਰਨ ਲਈ ਪ੍ਰਤੀ ਏਕੜ 2500 ਤੋਂ 3000 ਰੁਪਏ ਤੱਕ ਦਾ ਵਾਧੂ ਖਰਚਾ ਕਰਨਾ ਪੈਂਦਾ ਹੈ। ਇਸ ਦੀ ਭਰਪਾਈ ਲਈ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦਿੱਤਾ ਜਾਵੇ।
ਦਰਅਸਲ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸਐਮਐਸ) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਇੱਕ ਕੰਬਾਈਨ ’ਤੇ ਸੁਪਰ ਐਸਐਮਐਸ ਲਵਾਉਣ ਦੀ ਲਾਗਤ 1.10 ਲੱਖ ਰੁਪਏ ਹੈ ਜਿਸ ਉੱਪਰ ਸੂਬਾ ਸਰਕਾਰ 50 ਫੀਸਦੀ ਸਬਸਿਡੀ ਦੇ ਰਹੀ ਹੈ।
ਇਸ ਦੇ ਨਾਲ ਹੀ ਐਸਐਮਐਸ ਵਾਲੀਆਂ ਕੰਬਾਈਨਾਂ ਕਟਾਈ ਦਾ ਵੱਧ ਭਾਅ ਲੈਂਦੀਆਂ ਹਨ। ਇਸ ਲਈ ਕਿਸਾਨ ਮੁਆਵਜ਼ੇ ਦੀ ਮੰਗ ਕਰਦੇ ਹਨ। ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਮੁਆਵਜ਼ਾ ਦੇਣਾ ਚਾਹੀਦਾ ਹੈ।
ਝੋਨੇ ’ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ! ਪਾਰਲੀ ਸਾੜਨ ਨੂੰ ਪਏਗੀ ਨੱਥ
ਏਬੀਪੀ ਸਾਂਝਾ
Updated at:
26 Sep 2019 12:32 PM (IST)
ਝੋਨੇ ਦੀ ਕਟਾਈ ਤੋਂ ਪਹਿਲਾਂ ਪਾਰਲੀ ਸਾੜਨ ਦਾ ਮੁੱਦਾ ਮੁੜ ਗਰਮਾ ਗਿਆ ਹੈ। ਪੰਜਾਬ ਸਰਕਾਰ ਨੇ ਕੰਬਾਈਨਾਂ 'ਤੇ ਹੀ ਸ਼ਿਕੰਜਾ ਕੱਸਣ ਤੋਂ ਬਾਅਦ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ ’ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -