CBG Plant : ਭਾਰਤ ਵਿੱਚ ਸਭ ਤੋਂ ਵੱਡੇ ਬਾਇਓ-ਐਨਰਜੀ ਪਲਾਂਟ ਦਾ ਅੱਜ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਉਦਘਾਟਨ ਕੀਤਾ ਗਿਆ ਹੈ। ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ…ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ…ਜਰਮਨੀ ਦੀ ਇੰਡਸਟਰੀ ਪੰਜਾਬ ਵੱਲ..ਚੰਗੇ ਸੰਕੇਤ..।

 





ਇਹ ਪਲਾਂਟ ਜਰਮਨੀ ਸਥਿਤ VERBIO ਏਜੀ ਦੀ ਭਾਰਤੀ ਸਹਾਇਕ ਕੰਪਨੀ ਵੱਲੋਂ 220 ਕਰੋੜ ਰੁਪਏ ਦੇ ਨਿਵੇਸ਼ ਨਾਲ ਤਿਆਰ ਕੀਤਾ ਗਿਆ ਹੈ। ਇਹ ਪਲਾਂਟ ਹਰ ਸਾਲ 1.5 ਲੱਖ ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਉਣ ਦੇ ਮਕਸਦ ਨਾਲ ਬਾਇਓਗੈਸ ਅਤੇ ਖਾਦ ਬਣਾਉਣ ਲਈ ਫਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰੇਗੀ। ਪੰਜਾਬ ਵਿੱਚ ਪਰਾਲੀ ਦੇ ਨਿਪਟਾਰੇ ਲਈ ਪਹਿਲਾਂ ਵਾਲੇ ਪ੍ਰਬੰਧਨ ਨੂੰ ਹੁਲਾਰਾ ਦੇਣ ਅਤੇ ਕਣਕ ਦੇ ਅਗਕੇ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੇ ਲਈ ਇਹ ਪਹਿਲਾ ਵੱਡਾ ਪ੍ਰੋਜੈਕਟ ਹੈ।

 


 

ਪੰਜਾਬ ਸਰਕਾਰ ਵੱਲੋਂ ਕੁੱਝ ਦਿਨ ਪਹਿਲਾਂ ਫਸਲਾਂ ਦੀ ਰਹਿੰਦ-ਖੂੰਹਦ ਦੇ ਪੁਰਾਣੇ ਪ੍ਰਬੰਧਨ ਲਈ ਇੱਕ ਨੀਤੀ ਤਿਆਰ ਕੀਤੀ ਗਈ ਸੀ ਅਤੇ ਪਿਛਲੇ ਮਹੀਨੇ ਏਅਰ ਕੁਆਲਿਟੀ ਕੰਟਰੋਲ ਕਮਿਸ਼ਨ ਵੱਲੋਂ ਇਸ ਨੂੰ ਮਨਜ਼ੂਰੀ ਦਿੱਤੀ ਗਈ ਸੀ। ਹਾਲਾਂਕਿ ਇਸ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਨੇ ਇੱਕ ਟਾਸਕ ਫੋਰਸ ਵੀ ਤਿਆਰ ਕੀਤੀ ਹੈ। ਇਸ ਸਾਲ ਕੁੱਲ 18.32 ਮਿਲੀਅਨ ਟਨ ਝੋਨੇ ਦੀ ਪਰਾਲੀ ਦੇ ਉਤਪਾਦਨ ਦੀ ਉਮੀਦ ਕੀਤੀ ਗਈ 2.10 ਮਿਲੀਅਨ ਟਨ ਦੀ ਵਰਤੋਂ ਐਕਸ-ਸੀਟੂ ਰਾਹੀਂ ਕਰਨ ਅਤੇ 2023-24 ਤੱਕ ਇਸ ਨੂੰ ਵਧਾ ਕੇ 4.88 ਮਿਲੀਅਨ ਟਨ ਕਰਨ ਦਾ ਮਕਸਦ ਵੀ ਹੈ।

 

VERBIO  ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਆਸ਼ੀਸ਼ ਕੁਮਾਰ ਨੇ ਦੱਸਿਆ ਹੈ ਕਿ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਦੀ ਖਰੀਦ ਲਈ ਕਿਸਾਨਾਂ ਨਾਲ ਸਮਝੌਤਾ ਕੀਤਾ ਹੈ, ਜੋ ਇੱਕ ਸਾਲ ’ਚ 1 ਲੱਖ ਟਨ ਝੋਨੇ ਦੀ ਪਰਾਲੀ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਕਰਨ ਦੇ ਨਾਲ 40,000-45,000 ਏਕੜ ਜ਼ਮੀਨ ’ਚ ਪਰਾਲੀ ਸਾੜਨ ਦੇ ਵਿੱਚ ਕਮੀ ਆਵੇਗੀ। VERBIO ਪ੍ਰਤੀ ਦਿਨ 33 ਟਨ ਕੰਪਰੈੱਸਡ ਬਾਇਓਗੈਸ ਅਤੇ 600-650 ਟਨ ਫਰਮੈਂਟਿਡ ਜੈਵਿਕ ਖਾਦ ਦਾ ਉਤਪਾਦਨ ਕਰੇਗਾ। ਪੈਦਾ ਹੋਏ ਸੀਬੀਜੀ ਨੂੰ ਇੰਡੀਅਨ ਆਇਲ ਕਾਰਪੋਰੇਸ਼ਨ ਦੇ 10 ਆਊਟਲੇਟਾਂ ਨੂੰ ਭੇਜ ਦਿੱਤਾ ਜਾਵੇਗਾ।