ਪੜਚੋਲ ਕਰੋ
Advertisement
ਕਣਕ ਦੀ ਖ਼ਰੀਦ ’ਚ ਕੇਂਦਰ ਵੱਲੋਂ ਕੈਪਟਨ ਦੀ ਅਪੀਲ ਪ੍ਰਵਾਨ, ਕਿਸਾਨਾਂ ਲਈ ਵੱਡਾ ਫਾਇਦਾ
ਮੰਤਰਾਲੇ ਨੇ ਖਰੀਦ ਸ਼ਰਤਾਂ ਵਿੱਚ ਢਿੱਲ ਜ਼ਿਲ੍ਹਾ ਆਧਾਰ ’ਤੇ ਵੀ ਦੇਣ ਦੀ ਆਗਿਆ ਦਿੱਤੀ ਹੈ ਜਿਸ ਤਹਿਤ ਬਠਿੰਡਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ 'ਚ 50 ਫ਼ੀਸਦੀ ਤਕ ਜਦਕਿ ਫਾਜ਼ਿਲਕਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ 75 ਫ਼ੀਸਦੀ ਤਕ ਦੀ ਇਜਾਜ਼ਤ ਦਿੱਤੀ ਗਈ ਹੈ।
ਨਵੀਂ ਦਿੱਲੀ: ਕਿਸਾਨਾਂ ਨੂੰ ਕਣਕ ਵੇਚਣ ਮੌਕੇ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ। ਹੁਣ ਬੇਮੌਸਮੇ ਮੀਂਹ ਕਾਰਨ ਪ੍ਰਭਾਵਿਤ ਹੋਈ ਕਣਕ ਦੀ ਖਰੀਦ ਲਈ ਕੇਂਦਰ ਸਰਕਾਰ ਨੇ ਰਿਆਇਤ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਸੀ, ਜਿਸ 'ਤੇ ਸਰਕਾਰ ਨੇ ਖਰੀਦ ਏਜੰਸੀਆਂ ਨੂੰ ਢਿੱਲ ਵਰਤਣ ਲਈ ਨਿਰਦੇਸ਼ ਦੇ ਦਿੱਤੇ ਹਨ।
ਦਰਅਸਲ, ਬੇਮੌਸਮੇ ਮੀਂਹ ਨਾਲ ਕਣਕ ਦੇ ਦਾਣੇ ਦੀ ਚਮਕ ਤੇ ਕੁਦਰਤੀ ਰੰਗ ਭਾਵ ਲਸਟਰ ਲੌਸ ਹੋਣ ਕਰਕੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਤੰਗੀ ਆ ਰਹੀ ਸੀ। ਹੁਣ ਕੇਂਦਰ ਸਰਕਾਰ ਨੇ ਇਸ ਸਬੰਧੀ ਸ਼ਰਤਾਂ ਵਿੱਚ ਅੰਤਿਮ ਰਿਪੋਰਟ ਆਉਣ ਤਕ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਮੀਂਹ ਨਾਲ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਖ਼ਰੀਦ ਦੇ ਨਿਯਮਾਂ ’ਚ ਢਿੱਲ ਦੇਣ ਦੀ ਅਪੀਲ ਕੀਤੀ ਸੀ। ਕਣਕ ਦੀ ਖ਼ਰੀਦ ਸਬੰਧੀ ਸ਼ਰਤਾਂ ਵਿੱਚ ਢਿੱਲ ਦੇਣ ਦਾ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਸਾਂਝੀ ਟੀਮ ਦੀ ਅੰਤਿਮ ਰਿਪੋਰਟ ਹਾਸਲ ਹੋਣ ਤਕ ਜਾਰੀ ਰਹੇਗਾ।
ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਬੁਲਾਰੇ ਮੁਤਾਬਕ ਭਾਰਤ ਸਰਕਾਰ ਨੇ ਫ਼ਸਲ ਦੇ ਦਾਣਿਆਂ ਦਾ ਕੁਦਰਤੀ ਰੰਗ ਤੇ ਲਸਟਰ ਲੌਸ ਨੂੰ 10 ਫ਼ੀਸਦੀ ਤਕ ਕਰ ਦਿੱਤਾ ਗਿਆ ਹੈ ਜਿਸ ’ਤੇ ਕੋਈ ਵੈਲਿਊ ਕੱਟ ਨਹੀਂ ਹੋਵੇਗਾ। ਮੰਤਰਾਲੇ ਨੇ ਖਰੀਦ ਸ਼ਰਤਾਂ ਵਿੱਚ ਢਿੱਲ ਜ਼ਿਲ੍ਹਾ ਆਧਾਰ ’ਤੇ ਵੀ ਦੇਣ ਦੀ ਆਗਿਆ ਦਿੱਤੀ ਹੈ ਜਿਸ ਤਹਿਤ ਬਠਿੰਡਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ 'ਚ 50 ਫ਼ੀਸਦੀ ਤਕ ਜਦਕਿ ਫਾਜ਼ਿਲਕਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ 75 ਫ਼ੀਸਦੀ ਤਕ ਦੀ ਇਜਾਜ਼ਤ ਦਿੱਤੀ ਗਈ ਹੈ। ਉਹ ਦਾਣੇ ਜਿਨ੍ਹਾਂ ਦੀ ਚਮਕ ਤੇ ਕੁਦਰਤੀ ਰੰਗ 10 ਫ਼ੀਸਦੀ ਤੋਂ ਵਧੇਰੇ ਪ੍ਰਭਾਵਿਤ ਹੈ ਅਤੇ ਸੁੰਗੜੇ ਤੇ ਟੁੱਟੇ ਦਾਣਿਆਂ ਦੀ ਮਾਤਰਾ 75 ਫ਼ੀਸਦੀ ਤਕ ਹੈ, ਦੀ ਖ਼ਰੀਦ ’ਚ ਸਿੱਧੇ ਤੌਰ ’ਤੇ ਇਕ ਚੌਥਾਈ ਵੈਲਿਊ ਕੱਟ ਲਾਇਆ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਤਕਨਾਲੌਜੀ
ਲੁਧਿਆਣਾ
ਅੰਮ੍ਰਿਤਸਰ
Advertisement