ਕੈਥਲ: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਝੋਨੇ ਦੀ ਫਸਲ ਲਈ ਕਿਸਾਨਾਂ ਨੂੰ ਮਿਲਣ ਵਾਲੀ MSP ਦੀ ਸਥਿਤੀ ਸਾਫ਼ ਕਰ ਦਿੱਤੀ ਹੈ। ਚੌਟਾਲਾ ਨੇ ਕਿਹਾ ਕਿ ਬਾਹਰੀ ਰਾਜਾਂ ਤੋਂ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਹੁਣ ਹਰਿਆਣਾ 'ਚ ਬਾਹਰੋਂ ਫਸਲ ਵੇਚਣ ਆਏ ਕਿਸਾਨਾਂ ਦੀ ਫਸਲ ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਹੀ ਖਰੀਦੀ ਜਾਵੇਗੀ।



ਇਸ ਤੋਂ ਇਲਾਵਾ ਝੋਨੇ ਦੀ ਫਸਲ 'ਚ ਨਮੀ ਦੀ ਸਮੱਸਿਆ ਨੂੰ ਲੈ ਕੇ ਹਰਿਆਣਾ ਸਰਕਾਰ ਐਫਸੀਆਈ ਦੇ ਨਿਯਮਾਂ ਦੀ ਹੀ ਪਾਲਨਾ ਕਰ ਰਹੀ ਹੈ। ਕਿਸਾਨਾਂ ਵਲੋਂ ਖੇਤੀ ਐਕਟ ਖਿਲਾਫ ਹੋ ਰਹੇ ਵਿਰੋਧ ਦੇ ਬੋਲਦੇ ਹੋਏ ਚੌਟਾਲਾ ਨੇ ਕਿਹਾ ਕਿ ਜਦੋਂ ਅਸੀਂ ਪਹਿਲਾਂ ਕਿਸਾਨਾਂ ਦੇ ਖਾਤੇ 'ਚ ਪੈਸੇ ਪਾਉਣ ਦੀ ਗੱਲ ਕਹੀ ਸੀ ਤਾਂ ਵਿਰੋਧ ਉਦੋਂ ਵੀ ਹੋਏ ਸੀ ਪਰ ਸਮਝ ਆਉਣ ਮਗਰੋਂ ਕਿਸਾਨ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਲੱਗੇ।




ਚੌਟਾਲਾ ਨੇ ਕਾਂਗਰਸ ਤੇ ਹਮਲਾ ਬੋਲਦੇ ਹੋਏ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਕੋਈ ਹੋਰ ਨਹੀਂ ਬਲਕਿ ਕਾਂਗਰਸ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਗੁਹਲਾ-ਚੀਕਾ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਦਾ ਉਦਘਾਟਨ ਕਰਨ ਲਈ ਪਹੁੰਚੇ ਸੀ ਜੋ ਕਿ 68 ਲੱਖ ਦੀ ਲਾਗਤ ਨਾਲ ਬਣਿਆ ਹੈ।ਉਪ ਮੁੱਖ ਮੰਤਰੀ ਨੇ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦਾ ਨੀਂਹ ਪੱਥਰ ਵੀ ਰੱਖਿਆ।