Punjab News: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ। ਸੀਐਮ ਚੰਨੀ ਨੇ ਕਿਹਾ ਕਿ ਕਰੀਬ 2 ਲੱਖ ਪਰਿਵਾਰ ਹਨ, ਜਿਨ੍ਹਾਂ 'ਤੇ ਸਰਕਾਰ 2 ਹਜ਼ਾਰ ਕਰੋੜ ਰੁਪਏ ਖਰਚ ਕਰੇਗੀ। ਇਸ ਨਾਲ ਪੰਜ ਏਕੜ ਤੱਕ ਦੇ ਜ਼ਮੀਨ ਮਾਲਕਾਂ ਦਾ ਦੋ ਲੱਖ ਤੱਕ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ਼ ਹੋ ਜਾਵੇਗਾ।
ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਬੈਂਕਾਂ ਕੋਲ ਜ਼ਮੀਨ ਗਿਰਵੀ ਰੱਖਣ ਵਾਲਿਆਂ ਦੇ ਵੀ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕੀਤੇ ਜਾਣਗੇ। ਪੰਜਾਬ ਸਰਕਾਰ ਜਨਰਲ ਕੈਟਾਗਰੀ ਕਮਿਸ਼ਨ ਬਣਾ ਰਹੀ ਹੈ, ਜਿਸ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ 5.63 ਲੱਖ ਕਿਸਾਨਾਂ ਦੇ 4,610 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ 1.34 ਲੱਖ ਛੋਟੇ ਕਿਸਾਨਾਂ ਨੂੰ 980 ਕਰੋੜ ਰੁਪਏ ਦੀ ਰਾਹਤ ਮਿਲੀ ਹੈ ਜਦਕਿ 4.29 ਲੱਖ ਸੀਮਾਂਤ ਕਿਸਾਨਾਂ ਨੂੰ 3630 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਮਿਲਿਆ ਹੈ।
ਸੰਯੁਕਤ ਕਿਸਾਨ ਮੋਰਚਾ ਦੀ ਇੱਕ ਹੋਰ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਚੰਨੀ ਨੇ 31 ਦਸੰਬਰ ਤੱਕ ਸੂਬੇ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਦਰਜ ਕੀਤੀਆਂ ਸਾਰੀਆਂ ਐਫਆਈਆਰਜ਼ ਨੂੰ ਰੱਦ ਕਰਨ ਦਾ ਐਲਾਨ ਵੀ ਕੀਤਾ।
ਇਹ ਵੀ ਪੜ੍ਹੋ: Coronavirus Cases Today: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6650 ਨਵੇਂ ਕੇਸ, ਹੁਣ ਤੱਕ ਮਿਲੇ 358 ਓਮੀਕ੍ਰੋਨ ਮਰੀਜ਼
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/