ਪੜਚੋਲ ਕਰੋ
Advertisement
Punjab News : ਸੀਐਮ ਭਗਵੰਤ ਮਾਨ ਦਾ ਦਾਅਵਾ, ਕਿਸਾਨਾਂ ਦੇ ਖਾਤਿਆਂ 'ਚ 24 ਘੰਟਿਆਂ ਦੇ ਅੰਦਰ-ਅੰਦਰ ਪੈ ਰਹੀ ਪੇਮੈਂਟ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਇਸ ਮੰਡੀਆਂ ਵਿੱਚ ਫਸਲ ਵਿਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਪੇਮੈਂਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਮੰਡੀਆਂ ਅੰਦਰ ਰੁਲਣਾ ਨਹੀਂ ਪੈ ਰਿਹਾ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਇਸ ਮੰਡੀਆਂ ਵਿੱਚ ਫਸਲ ਵਿਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਪੇਮੈਂਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਮੰਡੀਆਂ ਅੰਦਰ ਰੁਲਣਾ ਨਹੀਂ ਪੈ ਰਿਹਾ। ਉਨ੍ਹਾਂ ਆਪਣੀ ਸਰਕਾਰ ਦੀ ਪਿੱਠ ਥਾਪੜਦੇ ਹੋਏ ਕਿਹਾ ਕਿ ਹੁਣ ਕਿਸਾਨਾਂ ਦੀ ਫ਼ਸਲ ਦੀ ਖਰੀਦ ਨਾਲ ਦੀ ਨਾਲ ਹੁੰਦੀ ਹੈ। ਮਹਿਜ਼ 24 ਘੰਟਿਆਂ ਵਿੱਚ ਫ਼ਸਲ ਦੀ ਪੇਮੈਂਟ ਕਿਸਾਨਾਂ ਦੇ ਖਾਤੇ ਵਿੱਚ ਜਾ ਰਹੀ ਹੈ।
ਹੁਣ ਕਿਸਾਨਾਂ ਦੀ ਫ਼ਸਲ ਦੀ ਖਰੀਦ ਨਾਲ ਦੀ ਨਾਲ ਹੁੰਦੀ ਹੈ, ਮਹਿਜ਼ 24 ਘੰਟਿਆਂ ਵਿੱਚ ਫ਼ਸਲ ਦੀ ਪੇਮੈਂਟ ਕਿਸਾਨਾਂ ਦੇ ਖਾਤੇ ਵਿੱਚ ਜਾ ਰਹੀ ਹੈ।
— AAP Punjab (@AAPPunjab) November 1, 2022
--CM @BhagwantMann pic.twitter.com/IA66pxym8n
ਦੱਸ ਦਈਏ ਕਿ ਦੇਸ਼ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖ਼ਰੀਦ ਜਾਰੀ ਹੈ। ਇਸ ਮਾਮਲੇ ਵਿੱਚ ਪੰਜਾਬ ਵਿੱਚ ਬਹੁਤ ਚੰਗੇ ਰੁਝਾਨ ਸਾਹਮਣੇ ਆ ਰਹੇ ਹਨ। ਸੂਬੇ ਵਿੱਚ ਹੁਣ ਤੱਕ 100 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਸੂਬੇ ਦੀਆਂ ਮੰਡੀਆਂ ਵਿੱਚ ਰੋਜ਼ਾਨਾ 7 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਜਾਰੀ ਹੈ।
ਇਹ ਵੀ ਪੜ੍ਹੋ : Pulwama Attack : ਪੁਲਵਾਮਾ ਹਮਲੇ ਤੋਂ ਬਾਅਦ ਜਸ਼ਨ ਮਨਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਕਹਿਣਾ ਹੈ ਕਿ 15 ਨਵੰਬਰ ਤੱਕ ਝੋਨੇ ਦੀ ਖ਼ਰੀਦ ਪਹਿਲਾਂ ਨਾਲੋਂ ਤੇਜ਼ ਹੋ ਜਾਵੇਗੀ। ਅੰਕੜਿਆਂ ਅਨੁਸਾਰ 30 ਅਕਤੂਬਰ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 105 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ। ਇਸ ਦੇ ਨਾਲ ਹੀ 29 ਅਕਤੂਬਰ ਤੱਕ 98.53 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਸੀ। ਝੋਨੇ ਦੀ ਖ਼ਰੀਦ ਤੋਂ ਬਾਅਦ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰੀਬ 15,400 ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਰਾਜ ਸਰਕਾਰ ਨੇ 2,000 ਕਰੋੜ ਰੁਪਏ ਵਾਧੂ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਹੈ।
15 ਨਵੰਬਰ ਤੱਕ ਜਾਰੀ ਰਹੇਗਾ
ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਕਹਿਣਾ ਹੈ ਕਿ 15 ਨਵੰਬਰ ਤੱਕ ਝੋਨੇ ਦੀ ਖ਼ਰੀਦ ਪਹਿਲਾਂ ਨਾਲੋਂ ਤੇਜ਼ ਹੋ ਜਾਵੇਗੀ। ਅੰਕੜਿਆਂ ਅਨੁਸਾਰ 30 ਅਕਤੂਬਰ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 105 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ। ਇਸ ਦੇ ਨਾਲ ਹੀ 29 ਅਕਤੂਬਰ ਤੱਕ 98.53 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਸੀ। ਝੋਨੇ ਦੀ ਖ਼ਰੀਦ ਤੋਂ ਬਾਅਦ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰੀਬ 15,400 ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਰਾਜ ਸਰਕਾਰ ਨੇ 2,000 ਕਰੋੜ ਰੁਪਏ ਵਾਧੂ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਹੈ।
15 ਨਵੰਬਰ ਤੱਕ ਜਾਰੀ ਰਹੇਗਾ
ਪੰਜਾਬ ਵਿੱਚ ਝੋਨੇ ਦੀ ਆਮਦ ਤੇ ਖ਼ਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਖ਼ਬਰਾਂ ਅਨੁਸਾਰ 15 ਨਵੰਬਰ ਤੱਕ ਝੋਨੇ ਦੀ ਆਮਦ ਅਤੇ ਖ਼ਰੀਦ ਆਪਣੇ ਰਿਕਾਰਡ ਪੱਧਰ 'ਤੇ ਰਹੇਗੀ। ਇਸ ਸਾਲ ਪੰਜਾਬ ਨੇ 190 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਹੈ। ਪਹਿਲਾਂ ਤਾਂ ਬਰਸਾਤ ਕਾਰਨ ਵਾਢੀ 'ਚ ਦੇਰੀ ਹੋਣ ਕਾਰਨ ਇਸ ਟੀਚੇ ਨੂੰ ਹਾਸਲ ਕਰਨਾ ਅਸੰਭਵ ਜਾਪਦਾ ਸੀ ਪਰ 15 ਅਕਤੂਬਰ ਤੋਂ ਝੋਨੇ ਦੀ ਵਾਢੀ 'ਚ ਤੇਜ਼ੀ ਆ ਗਈ ਸੀ, ਦੂਜੇ ਪਾਸੇ ਦੀਵਾਲੀ ਤੋਂ ਬਾਅਦ ਕਿਸਾਨਾਂ ਨੇ ਵੀ ਝੋਨੇ ਦੀ ਵਾਢੀ ਲਈ ਮੰਡੀਆਂ ਵੱਲ ਰੁਖ਼ ਕਰਨਾ ਸ਼ੁਰੂ ਕਰ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement