ਪੜਚੋਲ ਕਰੋ
Advertisement
(Source: Dainik Bhaskar)
Punjab News : ਸੀਐਮ ਭਗਵੰਤ ਮਾਨ ਵੱਲੋਂ ਵੱਡਾ ਐਲਾਨ , ਇਸ ਸਾਲ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਦਿੱਤੀ ਛੋਟ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖ਼ਰਾਬੇ ਕਾਰਨ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖ਼ਰਾਬੇ ਕਾਰਨ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਇਸ ਸਾਲ ਦੀ ਛੋਟ ਦਿੱਤੀ ਗਈ ਹੈ। ਇਹ ਫੈਸਲਾ ਫ਼ਸਲ ਖ਼ਰਾਬੇ ਦੀ ਸਮੀਖਿਆ ਬਾਰੇ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।
ਮੀਂਹ ਕਾਰਨ ਸੂਬੇ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਅਫ਼ਸਰਾਂ ਨਾਲ ਮੀਟਿੰਗ 'ਚ ਅਹਿਮ ਫ਼ੈਸਲੇ ਲਏ ਗਏ ਹਨ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ।
ਬਰਸਾਤ ਤੇ ਗੜੇਮਾਰੀ ਕਾਰਨ ਸੂਬੇ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਅਫ਼ਸਰਾਂ ਨਾਲ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦਾ ਵੇਰਵਾ ਸਾਂਝਾ ਕਰਦੇ ਹੋਏ CM #BhagwantMann ਜੀ |Live https://t.co/QAfb7fxh2M
— AAP Punjab (@AAPPunjab) March 27, 2023
ਉਨ੍ਹਾਂ ਕਿਹਾ ਕਿ ਮੈਂ ਖ਼ੁਦ ਨੁਕਸਾਨੇ ਗਏ ਹਲਕਿਆਂ ਦਾ ਦੌਰਾ ਕੀਤਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 25% ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਆਵਜ਼ਾ ਦੇਣ ਦਾ ਸਿਰਫ਼ ਐਲਾਨ ਕਰਦੀਆਂ ਸੀ ਪਰ ਕਿਸਾਨਾਂ ਨਾਲ਼ ਮੁਆਵਜ਼ੇ ਦੇ ਨਾਮ 'ਤੇ ਮਜ਼ਾਕ ਕੀਤਾ ਜਾਂਦਾ ਸੀ।
ਇਹ ਵੀ ਪੜ੍ਹੋ : ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਫਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੋਣਾਂ 2024
ਦੇਸ਼
ਵਿਸ਼ਵ
ਕਾਰੋਬਾਰ
Advertisement