Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖ਼ਰਾਬੇ ਕਾਰਨ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਇਸ ਸਾਲ ਦੀ ਛੋਟ ਦਿੱਤੀ ਗਈ ਹੈ। ਇਹ ਫੈਸਲਾ ਫ਼ਸਲ ਖ਼ਰਾਬੇ ਦੀ ਸਮੀਖਿਆ ਬਾਰੇ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।

 



 

ਮੀਂਹ ਕਾਰਨ ਸੂਬੇ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਅਫ਼ਸਰਾਂ ਨਾਲ ਮੀਟਿੰਗ 'ਚ ਅਹਿਮ ਫ਼ੈਸਲੇ ਲਏ ਗਏ ਹਨ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ। 

 





ਉਨ੍ਹਾਂ ਕਿਹਾ ਕਿ ਮੈਂ ਖ਼ੁਦ ਨੁਕਸਾਨੇ ਗਏ ਹਲਕਿਆਂ ਦਾ ਦੌਰਾ ਕੀਤਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 25% ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਆਵਜ਼ਾ ਦੇਣ ਦਾ ਸਿਰਫ਼ ਐਲਾਨ ਕਰਦੀਆਂ ਸੀ ਪਰ ਕਿਸਾਨਾਂ ਨਾਲ਼ ਮੁਆਵਜ਼ੇ ਦੇ ਨਾਮ 'ਤੇ ਮਜ਼ਾਕ ਕੀਤਾ ਜਾਂਦਾ ਸੀ। 

 


 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਫਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ।


ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।