(Source: ECI/ABP News)
Punjab Paddy Sowing: ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਦਾ ਕਿਸਾਨਾਂ ਨਾਲ ਵਾਅਦਾ, ਨਾਲ ਹੀ ਦਿੱਤੀ ਚੇਤਾਵਨੀ
Punjab CM Bhagwant Mann: ਭਗਵੰਤ ਮਾਨ ਨੇ ਅੱਗੇ ਕਿਹਾ ਹੈ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਕਿਸਾਨ ਵੀਰਾਂ ਨੂੰ ਅਪੀਲ ਹੈ ਕਿ ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ। ਸੁਚੇਤ ਹੋਈਏ। ਪਾਣੀ ਤੇ ਧਰਤੀ ਬਚਾਈਏ।
![Punjab Paddy Sowing: ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਦਾ ਕਿਸਾਨਾਂ ਨਾਲ ਵਾਅਦਾ, ਨਾਲ ਹੀ ਦਿੱਤੀ ਚੇਤਾਵਨੀ CM Bhagwant Mann promises 8 hours uninterrupted power supply to the farmers before paddy sowing starts Punjab Paddy Sowing: ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਦਾ ਕਿਸਾਨਾਂ ਨਾਲ ਵਾਅਦਾ, ਨਾਲ ਹੀ ਦਿੱਤੀ ਚੇਤਾਵਨੀ](https://feeds.abplive.com/onecms/images/uploaded-images/2022/06/13/b8828b5f2bbbdfbccdcd7bf5bde42a52_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕਰਦਿਆਂ ਨਾਲ ਹੀ ਚੇਤਾਵਨੀ ਵੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ।
ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਕਿਸਾਨ ਵੀਰਾਂ ਨੂੰ ਅਪੀਲ ਹੈ ਕਿ ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ। ਸੁਚੇਤ ਹੋਈਏ। ਪਾਣੀ ਤੇ ਧਰਤੀ ਬਚਾਈਏ।
ਕਿਸਾਨਾਂ ਨਾਲ ਵਾਅਦੇ ਮੁਤਾਬਿਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ.. ਤੁਹਾਡੀ ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ
— Bhagwant Mann (@BhagwantMann) June 13, 2022
ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ.. ਕਿਸਾਨ ਵੀਰਾਂ ਨੂੰ ਅਪੀਲ.. ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ..ਸੁਚੇਤ ਹੋਈਏ..ਪਾਣੀ ਤੇ ਧਰਤੀ ਬਚਾਈਏ
ਝੋਨੇ ਦੀ ਲੁਆਈ ਲਈ 2 ਜੋਨਾਂ ‘ਚ ਵੰਡਿਆ ਪੰਜਾਬ
ਸੂਬੇ ਦੇ ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਝੋਨੇ ਦੀ 14 ਜੂਨ ਤੇ 17 ਜੂਨ ਤੱਕ ਬਿਜਾਈ ਲਈ ਨਵੇਂ ਸ਼ੈਡਿਊਲ ਦਾ ਐਲਾਨ ਕੀਤਾ ਹੈ, ਇਸ ਤਰ੍ਹਾਂ ਹੁਣ ਕੁੱਲ ਜ਼ੋਨਾਂ ਦੀ ਗਿਣਤੀ ਚਾਰ ਤੋਂ ਸਿਰਫ਼ ਦੋ ਤੱਕ ਸੀਮਤ ਕਰ ਦਿੱਤੀ ਗਈ ਹੈ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਸਰਹੱਦੀ ਪੱਟੀ ਨੂੰ ਜ਼ੋਨਲ ਪਾਬੰਦੀਆਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਬੀਜਣ ਦੀ ਇਜਾਜ਼ਤ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੂਰੇ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਸਿੱਧੀ ਬਿਜਾਈ ਦਾ ਫੈਸਲਾ ਕੀਤਾ ਗਿਆ ਸੀ। ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਟਰਾਂਸਪਲਾਂਟੇਸ਼ਨ ਦੀ ਮਿਤੀ (18 ਜੂਨ), ਜ਼ੋਨ-2 (22 ਜੂਨ), ਜ਼ੋਨ-3 (24 ਜੂਨ) ਅਤੇ ਜ਼ੋਨ-4 (26 ਜੂਨ) ਦੇ ਨਾਲ ਜ਼ੋਨ-1 ਕੀਤੀ ਗਈ ਹੈ।।
ਇਹ ਵੀ ਪੜ੍ਹੋ: Russia-Ukraine Conflict: ਜੰਗ ਕਾਰਨ ਯੂਕਰੇਨ ਤੋਂ ਭਾਰਤ ਪਰਤੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਹੁਣ ਰੂਸੀ ਯੂਨੀਵਰਸਿਟੀ 'ਚ ਕਰ ਸਕਣਗੇ ਪੜ੍ਹਾਈ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)