ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੂੰ ਚੰਡੀਗੜ੍ਹ ਵਿਖ਼ੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕੀਤੀ ਜਾਣੀ ਹੈ।
ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਰਾਜ ਅੰਦਰ ਖ਼ੇਤੀਬਾੜੀ ਨਾਲ ਸੰਬੰਧਤ ਅਤੇ ਖ਼ੇਤੀਬਾੜੀ ਨੂੰ ਦਰਪੇਸ਼ ਅਹਿਮ ਮੁੱਦਿਆਂ ਅਤੇ ਚੁਣੌਤੀਆਂ ਸੰਬੰਧੀ ਸਮੀਖ਼ਿਆ ਕਰਨਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਲਗਾਤਾਰ ਵੱਖ ਵੱਖ ਵਿਭਾਗਾਂ ਦੀਆਂ ਸਮੀਖ਼ਿਆ ਮੀਟਿੰਗਾਂ ਕਰ ਰਹੇ ਹਨ।
ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਦਫਤਰਾਂ ਤੇ ਫਾਈਲਾਂ ਦੇ ਕੰਮ ਵਿੱਚੋਂ ਨਿਕਲ ਕੇ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਲਈ ਆਖਿਆ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੀ ਅਰਥ ਵਿਵਸਥਾ ਖੇਤੀਬਾੜੀ ਆਧਾਰਿਤ ਹੈ। ਜੇ ਅਸੀਂ ਖੇਤੀ ਬਚਾ ਲਈ ਤਾਂ ਪੰਜਾਬ ਬਚਾ ਲਵਾਂਗੇ। ਉਨ੍ਹਾਂ ਨੇ ਕਿਹਾ ਕਿ ਨਕਲੀ ਕੀਟਨਾਸਕ, ਖਾਦਾਂ ਤੇ ਬੀਜਾਂ ਨੂੰ ਮੁਕੰਮਲ ਖਤਮ ਕੀਤਾ ਜਾਵੇ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ PWD ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਸੀ। ਇਸ ਦੌਰਾਨ ਸੀਐਮ ਮਾਨ ਨੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ (ਪੀ.ਡਲਬਯੂ.ਡੀ.) ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਲਈ ਆਖਿਆ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।