ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਫਿਰੋਜ਼ਪੁਰ ਰੋਡ 'ਤੇ ਸਥਿਤ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਵਿਖੇ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕਰੀਬ 11 ਵਜੇ ਕਿਸਾਨ ਮੇਲੇ ਦਾ ਉਦਘਾਟਨ ਕਰਨਗੇ ਅਤੇ ਫਿਰ ਕਿਸਾਨਾਂ ਨੂੰ ਸੰਬੋਧਨ ਕਰਨਗੇ। 


 

ਜਾਣਕਾਰੀ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਤੰਬਰ 2019 ਤੋਂ ਬਾਅਦ ਹੁਣ 23-24 ਨੂੰ ਭੌਤਿਕ ਤੌਰ 'ਤੇ ਦੋ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਪੀਏਯੂ ਵਿੱਚ 3 ਸਾਲਾਂ ਬਾਅਦ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ ,ਕਿਉਂਕਿ ਕੋਰੋਨਾ ਮਹਾਂਮਾਰੀ ਕਾਰਨ 2020 ਵਿੱਚ ਮੇਲਾ ਨਹੀਂ ਲਗਾਇਆ ਗਿਆ ਸੀ।

 

ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਕਾਰਨ ਵੱਖ-ਵੱਖ ਥਾਵਾਂ 'ਤੇ ਵੱਡੀਆਂ ਐਲਈਡੀ ਸਕਰੀਨਾਂ ਵੀ ਲਗਾਈਆਂ ਜਾ ਰਹੀਆਂ ਹਨ। ਮੇਲੇ ਦੀ ਹਰ ਝਲਕ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਮੇਲੇ ਵਿੱਚ ਕਿਸਾਨਾਂ ਲਈ ਵੱਖ-ਵੱਖ ਕਿਸਮਾਂ ਦੇ ਬੀਜਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸਟਾਲ ਵੀ ਲਗਾਏ ਜਾ ਰਹੇ ਹਨ। ਮੇਲੇ ਵਿੱਚ ਪੰਜਾਬ ਦੀ ਜਵਾਨੀ, ਖੇਤੀ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ। 

 

CNH ਇੰਡਸਟਰੀਅਲ ਦਾ ਬ੍ਰਾਂਡ ਨਿਊ ਹੌਲੈਂਡ ਐਗਰੀਕਲਚਰ 23 ਅਤੇ 24 ਸਤੰਬਰ 2022 ਨੂੰ ਲੁਧਿਆਣਾ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਕਿਸਾਨ ਮੇਲੇ ਵਿੱਚ ਫਾਰਮ ਮਸ਼ੀਨੀਕਰਨ ਦੇ ਹੱਲ ਦੀ ਆਪਣੀ ਰੇਂਜ ਦਾ ਪ੍ਰਦਰਸ਼ਨ ਕਰੇਗਾ। ਨਿਊ ਹਾਲੈਂਡ ਛੇ ਅਤਿ-ਆਧੁਨਿਕ ਟਰੈਕਟਰਾਂ ਦਾ ਪ੍ਰਦਰਸ਼ਨ ਕਰੇਗਾ, ਜਿਸ ਵਿੱਚ ਨਿਊ ਹੌਲੈਂਡ 3600-2 TX ਸੁਪਰ, 3037 TX ਸੁਪਰ, 3600 TX ਸੁਪਰ 4WD, 3630 TX ਸੁਪਰ 4WD, 5620 TX ਅਤੇ 3600-2 ਆਲਰਾਊਂਡਰ ਸ਼ਾਮਲ ਹਨ। ਇਸ 'ਚ ਇੱਕ ਕੰਬਾਈਨ ਹਾਰਵੈਸਟਰ TC5.30, ਸਕੁਏਅਰ ਬੇਲਰ - SSB BC5060 ਅਤੇ Rake RKG129 ਦਾ ਵੀ ਪ੍ਰਦਰਸ਼ਿਤ ਕੀਤਾ ਜਾਵੇਗਾ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।