ਪੜਚੋਲ ਕਰੋ
Advertisement
ਜਠੇਰਿਆਂ 'ਚ ਜਾ ਕੇ ਗਰਜੇ ਕੈਪਟਨ, ਕਿਸਾਨ ਕਰਜ਼ ਮੁਆਫ਼ੀ ਤੋਂ ਲੈ ਕੇ ਨਸ਼ਿਆਂ ਦੇ ਖ਼ਾਤਮੇ ਤਕ ਥਾਪੜੀ ਆਪਣੀ ਹੀ ਪਿੱਠ
ਬਠਿੰਡਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਜੱਦੀ ਪਿੰਡ ਮਹਿਰਾਜ ਵਿੱਚ ਕਿਸਾਨ ਕਰਜ਼ ਮੁਆਫ਼ੀ ਲਈ ਵੱਡੀ ਰੈਲੀ ਕੀਤੀ। ਕੈਪਟਨ ਨੇ ਆਪਣੀ ਸਕੀਮ ਦੇ ਤੀਜੇ ਗੇੜ ਵਿੱਚ ਸੋਮਵਾਰ ਨੂੰ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਦੇ 18,000 ਤੋਂ ਵੱਧ ਕਿਸਾਨਾਂ ਦੇ 97 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਦਾਅਵਾ ਕੀਤਾ। ਇਸ ਦੇ ਨਾਲ ਹੀ ਕੈਪਟਨ ਨੇ ਬਰਗਾੜੀ ਗੋਲ਼ੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਵੀ ਕੀਤਾ।
ਸਮਾਗਮ ਵਿੱਚ ਜਾਣ ਤੋਂ ਪਹਿਲਾਂ ਕੈਪਟਨ ਆਪਣੇ ਪਿੰਡ ਦੇ ਗੁਰੂਘਰ ਵਿਖੇ ਨਤਮਸਤਕ ਹੋਏ। ਪਿੰਡ ਦਾ ਮੋਹ ਕਹਿ ਲਓ ਜਾਂ ਸਿਰ 'ਤੇ ਚੋਣਾਂ ਹੋਣ, ਪਰ ਇੱਥੇ ਕੈਪਟਨ ਅਮਰਿੰਦਰ ਸਿੰਘ ਦੇ ਵਤੀਰੇ ਵਿੱਚ ਜ਼ਿਕਰਯੋਗ ਤਬਦੀਲੀ ਦਿੱਸੀ। ਕੈਪਟਨ ਤੇ ਉਨ੍ਹਾਂ ਦੀ ਪਤਨੀ ਪਿੰਡ ਵਾਸੀਆਂ ਨੂੰ ਬੜੇ ਮੋਹ ਨਾਲ ਮਿਲੇ।
ਕੈਪਟਨ ਨੇ ਆਪਣੇ ਸੰਬੋਧਨੀ ਭਾਸ਼ਣ ਵਿੱਚ ਕੇਂਦਰ ਸਰਕਾਰ 'ਤੇ ਕਿਸਾਨ ਵਿਰੋਧੀ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫ਼ ਕਰਨ ਵਿੱਚ ਕੋਈ ਸਹਾਇਤਾ ਨਹੀਂ ਕੀਤੀ ਤੇ ਨਾ ਹੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਹੈ। ਉਨ੍ਹਾਂ ਆਪਣੀ ਸਰਕਾਰ ਦੀ ਡੀਏਪੀਓ ਤੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਜਾਰੀ ਨਸ਼ਾ ਛੁਡਾਊ ਮੁਹਿੰਮਾਂ ਨੂੰ ਬੇਹੱਦ ਅਸਰਦਾਰ ਦੱਸਿਆ। ਕੈਪਟਨ ਤੋਂ ਇਲਾਵਾ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਾਏ। ਕੈਪਟਨ ਦੇ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਈਆਂ।CM @capt_amarinder in Mehraj to disburse Rs 97 cr debt relief to 18308 small farmers of Bathinda & Mansa districts against loans from cooperative banks, as part of 3rd phase of his government’s waiver programme. pic.twitter.com/5xw7vKKDek
— RaveenMediaAdvPunCM (@RT_MediaAdvPbCM) January 28, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement