ਸਮਾਗਮ ਵਿੱਚ ਜਾਣ ਤੋਂ ਪਹਿਲਾਂ ਕੈਪਟਨ ਆਪਣੇ ਪਿੰਡ ਦੇ ਗੁਰੂਘਰ ਵਿਖੇ ਨਤਮਸਤਕ ਹੋਏ। ਪਿੰਡ ਦਾ ਮੋਹ ਕਹਿ ਲਓ ਜਾਂ ਸਿਰ 'ਤੇ ਚੋਣਾਂ ਹੋਣ, ਪਰ ਇੱਥੇ ਕੈਪਟਨ ਅਮਰਿੰਦਰ ਸਿੰਘ ਦੇ ਵਤੀਰੇ ਵਿੱਚ ਜ਼ਿਕਰਯੋਗ ਤਬਦੀਲੀ ਦਿੱਸੀ। ਕੈਪਟਨ ਤੇ ਉਨ੍ਹਾਂ ਦੀ ਪਤਨੀ ਪਿੰਡ ਵਾਸੀਆਂ ਨੂੰ ਬੜੇ ਮੋਹ ਨਾਲ ਮਿਲੇ।
ਕੈਪਟਨ ਨੇ ਆਪਣੇ ਸੰਬੋਧਨੀ ਭਾਸ਼ਣ ਵਿੱਚ ਕੇਂਦਰ ਸਰਕਾਰ 'ਤੇ ਕਿਸਾਨ ਵਿਰੋਧੀ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫ਼ ਕਰਨ ਵਿੱਚ ਕੋਈ ਸਹਾਇਤਾ ਨਹੀਂ ਕੀਤੀ ਤੇ ਨਾ ਹੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਹੈ।
ਉਨ੍ਹਾਂ ਆਪਣੀ ਸਰਕਾਰ ਦੀ ਡੀਏਪੀਓ ਤੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਜਾਰੀ ਨਸ਼ਾ ਛੁਡਾਊ ਮੁਹਿੰਮਾਂ ਨੂੰ ਬੇਹੱਦ ਅਸਰਦਾਰ ਦੱਸਿਆ। ਕੈਪਟਨ ਤੋਂ ਇਲਾਵਾ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਾਏ। ਕੈਪਟਨ ਦੇ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਈਆਂ।