ਚੰਡੀਗੜ੍ਹ: ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਜਤਾਇਆ ਹੈ।
ਪੰਜਾਬ ਵਿੱਚ ਬਾਰਸ਼ ਤੇ ਹਨੇਰੀ ਨਾਲ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਨੂੰ ਖਦਸ਼ਾ ਹੈ ਕਿ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦੇਵੇਗੀ। ਇਸ ਬਾਰੇ ਕੈਪਟਨ ਨੇ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਏਗਾ।
ਬਠਿੰਡਾ ਤੇ ਫਿਰੋਜ਼ਪੁਰ ਸੀਟ ਬਾਰੇ ਚਰਚਾ ਕਰਦਿਆਂ ਕੈਪਟਨ ਨੇ ਕਿਹਾ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਦੋਵੇਂ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਏਗਾ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨਵਜੋਤ ਸਿੱਧੂ 'ਤੇ ਚੋਣ ਕਮਿਸ਼ਨ ਵੱਲੋਂ ਦਰਜ ਕਰਵਾਏ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੀ ਖਬਰ ਹੀ ਪੜ੍ਹੀ ਹੈ, ਅਧਿਕਾਰਤ ਤੌਰ 'ਤੇ ਉਨ੍ਹਾਂ ਨੂੰ ਹੁਣ ਤੱਕ ਕੋਈ ਜਾਣਕਾਰੀ ਨਹੀਂ ਪਹੁੰਚੀ। ਕੈਪਟਨ ਨੇ ਕਿਹਾ ਕਿ ਸਮਾਜ ਵਿੱਚ ਸਾਰੇ ਧਰਮ ਇੱਕ ਹਨ ਤੇ ਸਾਰੇ ਹੀ ਧਰਮਾਂ ਤੋਂ ਵੋਟ ਮੰਗਣੀ ਜਾਇਜ਼ ਹੈ।
ਕਿਸਾਨਾਂ ਦੀ ਖ਼ਰਾਬ ਫ਼ਸਲ ਬਾਰੇ ਕੈਪਟਨ ਦਾ ਐਲਾਨ
ਏਬੀਪੀ ਸਾਂਝਾ
Updated at:
17 Apr 2019 05:50 PM (IST)
ਖ਼ਰਾਬ ਹੋਈ ਫ਼ਸਲ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਜਤਾਇਆ ਹੈ।
- - - - - - - - - Advertisement - - - - - - - - -