Stubble Burning: ਪੰਜਾਬ ਸਰਕਾਰ (Punjab Government) ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਕਿਸਾਨ ਪਹਿਲਾਂ ਦੇ ਮੁਕਾਬਲੇ ਘੱਟ ਪਰਾਲੀ ਸਾੜ (Stubble Burning) ਰਹੇ ਹਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister Kuldip Dhaliwal) ਨੇ ਕਿਹਾ ਹੈ ਕਿ ਪਿਛਲੇ ਸਾਲਾਂ 'ਚ 2500 ਮਾਮਲਿਆਂ ਦੇ ਮੁਕਾਬਲੇ ਇਸ ਵਾਰ ਸਿਰਫ਼ 700 ਮਾਮਲੇ ਪਰਾਲੀ ਸਾੜਨ ਦੇ ਆਏ ਹਨ। 


ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਹਿਣ ਤਾਂ ਕਿ ਵਾਤਾਵਰਨ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀਆਂ 700 ਘਟਨਾਵਾਂ ਸਾਹਮਣੇ ਆਈਆਂ ਹਨ ਜੋ ਪਹਿਲਾਂ ਨਾਲੋਂ ਕਿਤੇ ਘੱਟ ਹਨ।


ਦੱਸ ਦਈਏ ਕਿ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਮਾਝਾ ਖੇਤਰ ਵਿੱਚ ਦਰਜ ਹੋਏ ਹਨ, ਜਿਸ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਅੱਗੇ ਹੈ। ਸੂਬਾ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਸ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੇ ਬਾਵਜੂਦ ਸਰਹੱਦੀ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।


ਇਸ ਨੂੰ ਰੋਕਣ ਲਈ ਉਨ੍ਹਾਂ ਕਿਸਾਨਾਂ ਲਈ ਕਈ ਮੁਸ਼ਕਲਾਂ ਖੜ੍ਹੀਆਂ ਹੋਣ ਜਾ ਰਹੀਆਂ ਹਨ ਜਿਨ੍ਹਾਂ ਦੇ ਮਾਲ ਵਿਭਾਗ ਵੱਲੋਂ ਰੈਡ-ਐਂਟਰੀ ਕੀਤੀ ਗਈ ਹੈ। ਇੱਕ ਵਾਰ ਰੈੱਡ-ਐਂਟਰੀ ਹੋਣ ਤੋਂ ਬਾਅਦ, ਸਬੰਧਤ ਕਿਸਾਨ ਨਾ ਤਾਂ ਕਰਜ਼ਾ ਲੈ ਸਕਦਾ ਹੈ, ਨਾ ਹੀ ਆਪਣੀ ਜ਼ਮੀਨ ਗਹਿਣੇ ਰੱਖ ਸਕਦਾ ਹੈ ਤੇ ਨਾ ਹੀ ਇਸ ਨੂੰ ਵੇਚ ਸਕਦਾ ਹੈ। ਮਾਲ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪਰਾਲੀ ਸਾੜਨ ਦੇ 696 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: