ਪੜਚੋਲ ਕਰੋ

ਮੋਦੀ ਸਰਕਾਰ ਦੇ ਬਜਟ 'ਚ ਪੰਜਾਬ ਦੇ ਕਿਸਾਨਾਂ ਹੱਥ ਫੜਾਇਆ 'ਠੂਠਾ'!

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਰੱਦ ਕੀਤਾ ਹੈ। ਉਨ੍ਹਾਂ ਬਜਟ ਨੂੰ ਮੋਦੀ ਸਰਕਾਰ ਦੇ ਸਗੁਫਿਆਂ ਤੇ ਜੁਮਲਿਆਂ ਦੀ ਚੌਥੀ ਕੜੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਦੇਸ਼ ਦੇ ਕਿਸਾਨਾਂ, ਗਰੀਬਾਂ, ਬੇਰੁਜਗਾਰਾਂ, ਨੌਕਰੀਪੇਸ਼ ਲੋਕਾਂ ਲਈ ਕੁਝ ਵੀ ਠੋਸ ਪਹਿਲਕਦਮੀ ਨਹੀਂ ਕੀਤੀ ਗਈ। ਜਾਖੜ ਨੇ ਇਸ ਬਜਟ ਨੂੰ ਦਿਸ਼ਾਹੀਣ ਦੱਸਦਿਆਂ ਕਿਹਾ ਕਿ ਦੇਸ਼ ਵਿੱਚ ਕਿਸਾਨੀ ਦੀ ਭਲਾਈ ਪ੍ਰਤੀ ਇਸ ਬਜਟ ਵਿੱਚ ਕੋਈ ਠੋਸ ਐਲਾਨ ਨਹੀਂ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਕਿਸਾਨ ਕਰਜ਼ ਦੇ ਬੋਝ ਹੇਠ ਦੱਬ ਚੁੱਕਿਆ ਹੈ। ਇਸ ਬਜਟ ਵਿੱਚ ਵਿੱਤ ਮੰਤਰੀ ਨੇ ਕਿਸਾਨਾਂ ਦੀ ਕਰਜ਼ ਮਾਫੀ ਬਾਰੇ ਪੂਰੀ ਤਰ੍ਹਾਂ ਨਾਲ ਚੁੱਪੀ ਧਾਰੀ ਰੱਖੀ। ਉੱਤਰ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਖੁਦ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਕਰਜ਼ ਮਾਫੀ ਦਾ ਐਲਾਣ ਕੀਤਾ ਸੀ। ਇਸੇ ਤਰ੍ਹਾਂ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਪੈਨਸ਼ਨ ਦੇਣ ਦਾ ਐਲਾਣ ਵੀ ਕੀਤਾ ਸੀ ਪਰ ਇਸ ਬਜਟ ਵਿੱਚ ਇਸ ਸਬੰਧੀ ਕੁਝ ਨਹੀਂ ਕਿਹਾ ਗਿਆ। ਜਾਖੜ ਨੇ ਕਿਹਾ ਕਿ ਦੇਸ਼ ਵਿੱਚ ਦੋ ਤਿਹਾਈ ਆਬਾਦੀ ਖੇਤੀ ਉੱਪਰ ਨਿਰਭਰ ਹੈ ਪਰ ਪਿਛਲੇ ਸਾਲ ਦੀ 4.9 ਫੀਸਦੀ ਖੇਤੀ ਵਿਕਾਸ ਦਰ ਦੇ ਮੁਕਾਬਲੇ ਚਾਲੂ ਸਾਲ ਦੌਰਾਨ ਇਹ ਵਿਕਾਸ ਦਰ ਘੱਟ ਕੇ 2.1 ਫੀਸਦੀ ਰਹਿ ਗਈ ਹੈ। ਇਸ ਤੋਂ ਕੇਂਦਰ ਸਰਕਾਰ ਦੀਆਂ ਖੇਤੀ ਵਿਰੋਧੀ ਨੀਤੀਆਂ ਦੀ ਪੁਸ਼ਟੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਲ 2013-14 ਵਿੱਚ ਜਦ ਕੇਂਦਰ ਵਿੱਚ ਮਨਮੋਹਨ ਸਿੰਘ ਦੀ ਸਰਕਾਰ ਸੀ ਤਾਂ ਖੇਤੀ ਵਿਕਾਸ ਦਰ 5.6 ਫੀਸਦੀ ਸੀ। ਉਨ੍ਹਾਂ ਨੇ ਕਿਹਾ ਕਿ ਜੀ.ਐਸ.ਟੀ. ਕਾਰਨ ਖੇਤੀ ਦੀ ਲਾਗਤ ਮੁੱਲ ਵਿੱਚ ਵੱਡਾ ਵਾਧਾ ਹੋਇਆ ਹੈ। ਜਾਖੜ ਨੇ ਕਿਹਾ ਕਿ ਪਤਾ ਨਹੀਂ ਵਿੱਤ ਮੰਤਰਾਲਾ ਕਿਸ ਫਾਰਮੂਲੇ ਨਾਲ ਇਹ ਗਣਨਾ ਕਰ ਰਿਹਾ ਹੈ ਜਦਕਿ ਕਿਸਾਨ ਨੂੰ ਉਸ ਦੀ ਫਸਲ ਦੇ ਲਾਗਤ ਜਿੰਨਾ ਵੀ ਮੁੱਲ ਨਹੀਂ ਮਿਲ ਰਿਹਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਅੰਕੜਿਆਂ ਦੀ ਖੇਡ ਖੇਡ ਰਹੀ ਹੈ। ਲਾਗਤ ਮੁੱਲ ਘੱਟ ਦਿਖਾ ਕੇ ਖਾਲੀ ਸੌਹਰਤ ਹਾਸਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਵਿੱਚ ਮੁਨਾਫਾ ਹੋਣ ਦੀ ਗੱਲ ਆਖ ਕਿ ਇੱਕ ਤਰ੍ਹਾਂ ਨਾਲ ਕੇਂਦਰ ਸਰਕਾਰ ਨੇ ਅੱਜ ਇਹ ਐਲਾਣ ਕਰ ਦਿੱਤਾ ਕਿ ਹੁਣ ਫਸਲਾਂ ਦੇ ਐਮ.ਐਸ.ਪੀ. ਵਿੱਚ ਹੋਰ ਵਾਧਾ ਨਹੀਂ ਹੋਵੇਗਾ।

ਟਾਪ ਹੈਡਲਾਈਨ

ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget