Bollworm Attack on Crop:  ਫ਼ਰੀਦਕੋਟ - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਦਮਾਂ ਸਦਕਾ ਇਸ ਵਾਰ ਬਹੁਗਿਣਤੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕੀਤੀ ਪਰ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਹੋਣ ਕਾਰਨ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਗੁਰਮੀਤ ਸਿੰਘ ਤੇ ਕੁਝ ਕਿਸਾਨਾਂ ਵੱਲੋਂ  ਡਿਪਟੀ ਕਮਿਸ਼ਨਰ ਫਰੀਦਕੋਟ  ਵਿਨੀਤ ਕੁਮਾਰ ਨੂੰ ਦਰਖ਼ਾਸਤ ਦਿੱਤੀ ਗਈ। 


 ਇਸੇ ਸਬੰਧ ਵਿੱਚ ਕਾਰਵਾਈ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਿਸ ਵਿਚ ਵਿਭਾਗ ਦੇ ਅਧਿਕਾਰੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨ ਸ਼ਾਮਲ ਹਨ। 


ਟੀਮ ਦੇ ਇੰਚਾਰਜ ਏ. ਡੀ. ਓ ਡਾ. ਯਾਦਵਿੰਦਰ ਸਿੰਘ, ਮੈਂਬਰ ਏ. ਡੀ. ਓ  ਡਾ. ਅਸ਼ਵਨੀ ਕੁਮਾਰ, ਕੇ. ਵੀ. ਕੇ. ਤੋਂ ਡਾ. ਪਵਿੱਤਰ ਸਿੰਘ ਅਤੇ ਡਾ. ਫਤਹਿ ਸਿੰਘ ਨਾਲ ਡਾ. ਗਿੱਲ ਨੇ ਕਿਸਾਨਾਂ ਨੂੰ ਨਾਲ ਲੈ ਕੇ ਪਿੰਡ ਗੋਲੇਵਾਲਾ ਦੇ ਵੱਖ ਵੱਖ ਖੇਤਾਂ ਦਾ ਦੌਰਾ ਕੀਤਾ। ਡਾ. ਗਿੱਲ ਨੇ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਗੁਲਾਬੀ ਸੁੰਡੀ ਦਾ ਹਮਲਾ ਠੰਡ ਦੇਰੀ ਨਾਲ ਪੈਣ ਕਾਰਨ ਵੱਧ ਦੇਖਣ ਨੂੰ ਮਿਲਿਆ ਹੈ ਅਤੇ ਹੁਣ ਠੰਡ ਵਧਣ ਕਾਰਨ ਸੁੰਡੀ ਖੇਤ ਵਿੱਚ ਨਿਸ਼ਕਿਰਿਆ ਅਵਸਥਾ ਵਿੱਚ ਹੈ ਅਤੇ ਨੁਕਸਾਨ ਨਹੀਂ ਕਰੇਗੀ। 


ਉਹਨਾਂ ਦੱਸਿਆ ਕਿ ਸੁੰਡੀ ਨੂੰ ਮਾਰਨ ਦੀ ਸਪਰੇਅ ਕਰਨ ਨਾਲੋਂ ਕਿਸਾਨ ਹੋਰ ਗੱਲਾਂ ਵੱਲ ਧਿਆਨ ਦੇਣ ਜਿਵੇਂ ਕਿ ਦਿਨ ਵੇਲੇ ਪਾਣੀ ਲਗਾਉਣਾ, ਫਸਲ ਵਿੱਚ ਸੂਖਮ ਤੱਤਾਂ ਜਿਵੇਂ ਕਿ ਮੈਂਗਣੀਜ਼, ਗੰਧਕ ਆਦਿ ਦੀ ਘਾਟ ਪੂਰੀ ਕਰਨਾ। ਸਰਕਲ ਇੰਚਾਰਜ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਲਗਾਤਾਰ ਖੇਤਾਂ ਦਾ ਦੌਰਾ ਕਰ ਰਹੇ ਹਨ ਅਤੇ ਉਹਨਾਂ ਨੇ ਕਿਸਾਨਾਂ ਨੂੰ ਲੋੜ ਪੈਣ ਤੇ ਵਿਭਾਗ ਨਾਲ ਸੰਪਰਕ ਕਰਨ ਦੀ ਅਪੀਲ ਵੀ ਕੀਤੀ।


 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ