ਪੜਚੋਲ ਕਰੋ

ਆਹ ਕੀ!!! ਕਿਸਾਨਾਂ ਨੂੰ ਡੀਏਪੀ ਖਾਦ ਦੇ ਥੈਲੇ ਪਿੱਛੇ 25 ਰੁਪਏ ਦਾ ਰਗੜਾ

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਡੀਏਪੀ ਖਾਦ ਦੇ ਇੱਕ ਥੈਲੇ ਪਿੱਛੇ 25 ਰੁਪਏ ਦਾ ਰਗੜਾ ਲੱਗ ਰਿਹਾ ਹੈ। ਪੇਂਡੂ ਸਹਿਕਾਰੀ ਸਭਾਵਾਂ ’ਚੋਂ ਕਿਸਾਨਾਂ ਨੂੰ ਐਤਕੀਂ ਡੀਏਪੀ ਖਾਦ ਪ੍ਰਤੀ ਥੈਲਾ (50 ਕਿਲੋ) 1035 ਰੁਪਏ ਦਿੱਤੀ ਜਾ ਰਹੀ ਹੈ, ਜਦੋਂਕਿ ਮਾਰਕੀਟ ਵਿੱਚ ਇਹੋ ਡੀਏਪੀ ਖਾਦ 1010 ਰੁਪਏ ਪ੍ਰਤੀ ਥੈਲਾ ਮਿਲ ਰਹੀ ਹੈ। ਇੰਨਾ ਹੀ ਨਹੀਂ ਹਾਲਤ ਇਹ ਹੈ ਕਿਸਹਿਕਾਰੀ ਸਭਾਵਾਂ ਵਿੱਚ ਲਿਮਟ ਬਣੀ ਹੋਣ ਕਰਕੇ ਕਿਸਾਨਾਂ ਨੂੰ ਮਜਬੂਰੀ ਵਿੱਚ ਮਹਿੰਗੀ ਖਾਦ ਲੈਣੀ ਪੈ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਕਰੀਬ 3200 ਪੇਂਡੂ ਸਹਿਕਾਰੀ ਸਭਾਵਾਂ ਹਨ, ਜਿਨ੍ਹਾਂ ਨੂੰ 65 ਫ਼ੀਸਦੀ ਖਾਦ ਮਾਰਕਫੈੱਡ ਅਤੇ 35 ਫ਼ੀਸਦੀ ਖਾਦ ਇਫਕੋ ਵੱਲੋਂ ਸਪਲਾਈ ਕੀਤੀ ਜਾਂਦੀ ਹੈ। ਮਾਰਕਫੈੱਡ ਵੱਲੋਂ ਪੇਂਡੂ ਸਹਿਕਾਰੀ ਸਭਾਵਾਂ ਨੂੰ 1017 ਰੁਪਏ ਅਤੇ ਇਫਕੋ ਵਲੋਂ ਸਭਾਵਾਂ ਨੂੰ 1011 ਰੁਪਏ ਪ੍ਰਤੀ ਥੈਲਾ ਖਾਦ ਸਪਲਾਈ ਕੀਤੀ ਜਾਂਦੀ ਹੈ। ਅੱਗੇ ਸਭਾਵਾਂ ਮੁਨਾਫ਼ਾ ਸ਼ਾਮਲ ਕਰਕੇ 1035 ਰੁਪਏ ਪ੍ਰਤੀ ਥੈਲਾ ਖਾਦ ਵੇਚ ਰਹੀਆਂ ਹਨ। ਇੱਕ ਪ੍ਰਾਈਵੇਟ ਖਾਦ ਡੀਲਰ ਨੇ ਦੱਸਿਆ ਕਿ ਮਾਰਕੀਟ ਵਿੱਚ 1010 ਤੋਂ 1025 ਰੁਪਏ ਪ੍ਰਤੀ ਥੈਲਾ ਡੀਏਪੀ ਦਾ ਰੇਟ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੀਨੀਅਰ ਆਗੂ ਗੁਰਦੀਪ ਸਿੰਘ ਰਾਮਪੁਰਾ ਦਾ ਕਹਿਣਾ ਹੈ ਕਿ ਸਹਿਕਾਰੀ ਅਦਾਰੇ ਮਾਰਕੀਟ ਨਾਲੋਂ ਮਹਿੰਗੀ ਡੀਏਪੀ ਖਾਦ ਵੇਚ ਕੇ ਕਿਸਾਨਾਂ ਦੀ ‘ਸੇਵਾ’ ਕਰ ਰਹੇ ਹਨ ਤੇ ਸਰਕਾਰ ਨੂੰ ਇਸ ਬਾਰੇ ਗੌਰ ਕਰਨੀ ਚਾਹੀਦੀ ਹੈ। ਪੇਂਡੂ ਸਹਿਕਾਰੀ ਸਭਾ ਮੁਲਾਜ਼ਮ ਯੂਨੀਅਨ ਦੇ ਡਿਵੀਜ਼ਨਲ ਪ੍ਰਧਾਨ ਜਸਕਰਨ ਸਿੰਘ ਅਤੇ ਸੂਬਾ ਆਗੂ ਮੁਰਾਰੀ ਲਾਲ ਦਾ ਕਹਿਣਾ ਸੀ ਕਿ ਖਾਦ ਮਹਿੰਗੀ ਹੋਣ ਕਰਕੇ ਕਿਸਾਨ ਸਭਾਵਾਂ ਦੇ ਮੁਲਾਜ਼ਮਾਂ ਨਾਲ ਝਗੜ ਰਹੇ ਹਨ। ਉਨ੍ਹਾਂ ਆਖਿਆ ਕਿ ਇਹ ਕਿਸਾਨਾਂ ਦੀ ਸਿੱਧੀ ਲੁੱਟ ਹੈ ਤੇ ਸਰਕਾਰ ਨੂੰ ਫੌਰੀ ਬਾਜ਼ਾਰ ਦੇ ਬਰਾਬਰ ਭਾਅ ਕਰਨਾ ਚਾਹੀਦਾ ਹੈ। ਮਾਰਕਫੈੱਡ ਦੇ ਐਮਡੀ ਗੁਰਕੀਰਤ ਕ੍ਰਿਪਾਲ ਸਿੰਘ ਦਾ ਕਹਿਣਾ ਹੈ ਕਿ ਪਹਿਲਾਂ ਡੀਏਪੀ ਦੀ ਕੀਮਤ 1085 ਰੁਪਏ ਸੀ, ਜਿਸ ਨੂੰ ਸੋਧ ਕੇ ਭਾਅ 1035 ਰੁਪਏ ਕਰ ਦਿੱਤਾ ਗਿਆ ਹੈ। ਮਾਰਕਫੈੱਡ ਵੱਲੋਂ 1017 ਰੁਪਏ ਪ੍ਰਤੀ ਥੈਲੇ ਦੇ ਹਿਸਾਬ ਨਾਲ ਡੀਏਪੀ ਸਪਲਾਈ ਕੀਤੀ ਗਈ ਹੈ। ਇਹ ਭਾਅ ਤਕਰੀਬਨ ਬਾਜ਼ਾਰ ਦੇ ਬਰਾਬਰ ਹੀ ਹੈ। ਪੇਂਡੂ ਸਭਾਵਾਂ ਦਾ ਥੋੜਾ ਮਾਰਜਨ ਹੁੰਦਾ ਹੈ। ਇਸ ਕਰਕੇ ਭਾਅ ਜ਼ਿਆਦਾ ਲੱਗਦਾ ਹੈ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਤੱਕ ਮਾਰਕਫੈੱਡ ਵੱਲੋਂ ਸਾਰੀ ਸਪਲਾਈ ਸਭਾਵਾਂ ਨੂੰ ਦੇ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget