ਪੜਚੋਲ ਕਰੋ

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਮਸਲੇ ਮਹੀਨੇ 'ਚ ਨਿਬੇੜਨ ਦੇ ਹੁਕਮ

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਮਸਲੇ ਮਹੀਨੇ 'ਚ ਨਿਬੇੜਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਗਲੀ ਸੁਣਵਾਈ 23 ਜੁਲਾਈ ਤੈਅ ਕਰਦਿਆਂ ਸਰਕਾਰ ਨੂੰ ਰਿਪੋਰਟ ਸੌਂਪਣ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨਣ ਮਗਰੋਂ ਮਾਮਲਾ ਹਾਈਕੋਰਟ ਪਹੁੰਚਿਆ ਸੀ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।

ਚੰਡੀਗੜ੍ਹ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਮਸਲੇ ਮਹੀਨੇ 'ਚ ਨਿਬੇੜਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਗਲੀ ਸੁਣਵਾਈ 23 ਜੁਲਾਈ ਤੈਅ ਕਰਦਿਆਂ ਸਰਕਾਰ ਨੂੰ ਰਿਪੋਰਟ ਸੌਂਪਣ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨਣ ਮਗਰੋਂ ਮਾਮਲਾ ਹਾਈਕੋਰਟ ਪਹੁੰਚਿਆ ਸੀ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਮੰਗਲਵਾਰ ਨੂੰ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਕੁਝ ਮਾਮਲੇ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਨਹੀਂ ਨਿਬੇੜੇ ਜਾ ਸਕੇ। ਅਦਾਲਤ ਨੇ ਸਖਤ ਰੁਖ ਵਿਖਾਉਂਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 23 ਜੁਲਾਈ 'ਤੇ ਪਾਉਂਦਿਆਂ ਮੰਗਾਂ ਦੇ ਨਿਬੇੜੇ ਲਈ ਇੱਕ ਮਹੀਨੇ ਦੀ ਸਮਾਂ ਸੀਮਾ ਤੈਅ ਕੀਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਅਗਲੀ ਪੇਸ਼ੀ ਉੱਤੇ ਤਾਜ਼ਾ ਪ੍ਰਗਤੀ ਰਿਪੋਰਟ ਦੇਣ ਲਈ ਹਦਾਇਤ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕ੍ਰਿਸ਼ਨ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੀ ਅਦਾਲਤ ਵਿੱਚ ਪੇਸ਼ ਹੁੰਦਿਆਂ ਵਕੀਲ ਮੁਹਿੰਦਰ ਕੁਮਾਰ ਨੇ ਅਦਾਲਤ ਨੂੰ ਦੱਸਿਆ ਕਿ ਸਰਕਾਰ ਨੇ ਬੇਜ਼ਮੀਨੇ ਲੋਕਾਂ ਨੂੰ ਪੰਜ ਮਰਲੇ ਦੇ ਪਲਾਟ ਦੇਣ ਲਈ 300 ਪੱਤਰ ਤਾਂ ਜਾਰੀ ਕਰ ਦਿੱਤੇ ਹਨ ਪਰ ਪਲਾਟਾਂ ਦਾ ਕਬਜ਼ਾ ਅਜੇ ਤੱਕ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਦੇ ਬੱਚਿਆਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਵੀ ਅਦਾਲਤ ਵਿੱਚ ਉਠਾਇਆ ਗਿਆ। ਅਦਾਲਤ ਨੇ ਇਹ ਕਾਰਵਾਈ ਇਸ ਸਾਲ ਮਾਰਚ ਮਹੀਨੇ ਵਿੱਚ ਪਾਈ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਕੀਤੀ ਹੈ। ਇਹ ਪਟੀਸ਼ਨ ਅੰਮ੍ਰਿਤਸਰ-ਦਿੱਲੀ ਰੇਲਵੇ ਮਾਰਗ ਉੱਤੇ ਜੰਡਿਆਲਾ ਗੁਰੂ ਨੇੜੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਲਾਏ ਧਰਨੇ ਨੂੰ ਚੁੱਕਣ ਲਈ ਪਾਈ ਗਈ ਸੀ। ਅਦਾਲਤ ਨੇ ਅੰਦੋਲਨਕਾਰੀ ਕਿਸਾਨ ਯੂਨੀਅਨ ਨੂੰ ਵੀ ਕਿਹਾ ਹੈ ਕਿ ਉਹ ਆਪਣੀਆਂ ਮੰਗਾਂ ਹਲਫੀਆ ਬਿਆਨ ਦੇ ਰਾਹੀਂ ਲਿਖਤੀ ਰੂਪ ਵਿੱਚ ਦੇਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?

Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....

Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !

Embed widget