ਨਵੀਂ ਦਿੱਲੀ: ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਕਿਸਾਨਾਂ ਲਈ 20 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਨਜ਼ੂਰ ਕੀਤਾ ਹੈ। ਦਰਅਸਲ, ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਗਈਆਂ ਹਨ, ਉਨ੍ਹਾਂ ਲਈ ਦਿੱਲੀ ਕੈਬਨਿਟ ਨੇ 29 ਹਜ਼ਾਰ ਏਕੜ ਖੇਤੀ ਵਾਲੇ ਖੇਤਰ 'ਤੇ ਲਗਭਗ 53 ਕਰੋੜ ਰੁਪਏ ਦੀ ਸਹਾਇਤਾ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਬੇਮੌਸਮੀ ਬਰਸਾਤ ਕਾਰਨ ਕਈ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਣ ਦੀਆਂ ਖ਼ਬਰਾਂ ਆਈਆਂ ਸੀ, ਜਦਕਿ ਕਿਸਾਨਾਂ ਵੱਲੋਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਗਈ ਸੀ। ਜਿਸ ਲਈ ਹੁਣ ਦਿੱਲੀ ਸਰਕਾਰ ਨੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ, ਇਸ ਤਹਿਤ ਦਿੱਲੀ ਦੇ ਅੰਦਾਜ਼ਨ 29 ਹਜ਼ਾਰ ਏਕੜ ਰਕਬੇ 'ਤੇ ਕਰੀਬ 53 ਕਰੋੜ ਰੁਪਏ ਖਰਚ ਕੀਤੇ ਜਾਣਗੇ।


ਸਤੰਬਰ-ਅਕਤੂਬਰ ਵਿੱਚ ਮੀਂਹ ਕਾਰਨ ਫ਼ਸਲਾਂ ਦਾ ਹੋਇਆ ਸੀ ਨੁਕਸਾਨ


ਦਿੱਲੀ ਵਿੱਚ ਸਤੰਬਰ-ਅਕਤੂਬਰ 2021 ਦੇ ਆਸਪਾਸ ਲਗਾਤਾਰ ਬਾਰਿਸ਼ ਹੋਈ ਸੀ, ਜਿਸ ਨਾਲ ਖੇਤਾਂ ਵਿੱਚ ਪਾਣੀ ਭਰ ਗਿਆ ਸੀ ਅਤੇ ਕੁਦਰਤੀ ਡਰੇਨਾਂ ਦੇ ਓਵਰਫਲੋਅ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ 'ਤੇ ਕਿਸਾਨਾਂ ਨੂੰ ਰਾਹਤ ਪੈਕੇਜ ਦੇਣ ਦਾ ਭਰੋਸਾ ਦਿੱਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਜਿੱਥੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਟੀਮਾਂ ਨੂੰ ਮੌਕੇ 'ਤੇ ਨਿਰੀਖਣ ਲਈ ਭੇਜਿਆ ਗਿਆ, ਉੱਥੇ ਹੀ ਮੁੱਖ ਮੰਤਰੀ ਨੇ ਟੀਮਾਂ ਨੂੰ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਸਮਝਣ ਅਤੇ ਸਭ ਨੂੰ ਨਿਆਂ ਦੇਣ ਦਾ ਭਰੋਸਾ ਦੇਣ ਲੀ ਸਪੱਸ਼ਟ ਆਦੇਸ਼ ਦਿੱਤੇ।


ਦਿੱਲੀ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਕਹੀ ਇਹ ਗੱਲ


ਮੁੱਖ ਮੰਤਰੀ ਦੀ ਅਗਵਾਈ ਹੇਠ ਦਿੱਲੀ ਮੰਤਰੀ ਮੰਡਲ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਉਨ੍ਹਾਂ ਦਰਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਨ੍ਹਾਂ 'ਤੇ ਕਿਸਾਨਾਂ ਨੂੰ ਨੁਕਸਾਨ ਦੇ ਮੁਲਾਂਕਣ ਦੇ ਅਨੁਸਾਰ ਐਕਸ-ਗ੍ਰੇਸ਼ੀਆ ਰਾਸ਼ੀ ਅਦਾ ਕੀਤੀ ਜਾਣੀ ਸੀ, ਜੇਕਰ ਨੁਕਸਾਨ ਦਾ ਮੁਲਾਂਕਣ 70 ਪ੍ਰਤੀਸ਼ਤ ਜਾਂ ਇਸ ਤੋਂ ਘੱਟ ਹੈ, ਤਾਂ ਮੁਆਵਜ਼ਾ 70 ਪ੍ਰਤੀਸ਼ਤ ਦੀ ਦਰ ਨਾਲ ਅਦਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਫਸਲਾਂ ਦਾ ਨੁਕਸਾਨ 70 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ 100 ਫੀਸਦੀ ਦੀ ਦਰ ਨਾਲ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਨਾਲ ਅੰਦਾਜ਼ਨ 29 ਹਜ਼ਾਰ ਏਕੜ ਰਕਬੇ 'ਤੇ ਕਰੀਬ 53 ਕਰੋੜ ਰੁਪਏ ਖਰਚ ਕੀਤੇ ਜਾਣਗੇ।


ਇਸ ਬਾਰੇ ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਹੱਕਾਂ ਲਈ ਅਰਵਿੰਦ ਕੇਜਰੀਵਾਲ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਪਿਛਲੇ ਦਿਨੀਂ ਵੀ ਮੁਆਵਜ਼ੇ ਦਾ ਐਲਾਨ ਕੀਤਾ ਸੀ, ਉਸ ਸਮੇਂ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜਦੋਂ ਤੋਂ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਦਿੱਲੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਕਿਸਾਨ ਬੇਵੱਸ ਨਾ ਹੋਣ ਅਤੇ ਹਰ ਵਾਰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ।



ਇਹ ਵੀ ਪੜ੍ਹੋ: ਦੇਸ਼ ਦਾ ਸਭ ਤੋਂ ਵੱਡਾ EV ਚਾਰਜਿੰਗ ਸਟੇਸ਼ਨ ਸ਼ੁਰੂ, ਇੱਕ ਦਿਨ 'ਚ 576 ਵਾਹਨ ਕੀਤੇ ਜਾ ਸਕਦੇ ਹਨ ਚਾਰਜ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904